16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਭਾਰੀ ਬਾਰਿਸ਼ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਵਲੋਂ ਹਾਈਵੇ ਦੇ ਪੁਲਾਂ ਦਾ ਨਿਰੀਖਣ

ਜਲੰਧਰ, 2 ਸਤੰਬਰ (ਚੰਦੀਪ ਭੱਲਾ)- ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ ਦੇ ਅਧਿਕਾਰੀਆਂ ਸਮੇਤ...

Ad Position 21
repet_subhas-goyals [Copy P29]
ਅਜੀਤ ਡੈਸਕ 02-09-2025

ਜਲੰਧਰ, 2 ਸਤੰਬਰ (ਚੰਦੀਪ ਭੱਲਾ)- ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ ਦੇ ਅਧਿਕਾਰੀਆਂ ਸਮੇਤ ਅੱਜ ਹਾਈਵੇ ਪੁੱਲਾਂ ਦਾ ਨਿਰੀਖਣ ਕੀਤਾ। ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਲਗਾਤਾਰ ਬਾਰਿਸ਼ ਕਾਰਨ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਜਾਰੀ ਰੱਖਣ ਵਿਚ ਆ ਰਹੀਆਂ ਦਿੱਕਤਾਂ ਦਾ ਬਾਰੀਕੀ ਨਾਲ ਮੁਲਾਂਕਣ ਕੀਤਾ ਅਤੇ ਹਾਈਵੇ ਪੁਲਾਂ ਦੇ ਢਾਂਚਾਗਤ ਸਮੱਰਥਾ ਦੀ ਜਾਂਚ ਕੀਤੀ। ਅਧਿਕਾਰੀਆਂ ਨੇ ਮੌਨਸੂਨ ਸੀਜ਼ਨ ਦੌਰਾਨ ਸੁਚਾਰੂ ਆਵਾਜਾਈ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਵਚਬੱਧਤਾ ਦੁਹਰਾਈ।


ਡਿਪਟੀ ਕਮਿਸ਼ਨਰ ਨੇ ਭਰੋਸਾ ਦੁਆਇਆ ਕਿ ਯਾਤਰੀਆਂ ਦੀਆਂ ਮੁਸ਼ਕਿਲਾਂ ਦੂਰ ਕਰਨ ਅਤੇ ਸੜਕ ਸੁਰੱਖਿਆ ਯਕੀਨੀ ਬਣਾਉਣ ਲਈ ਤੁਰੰਤ ਜ਼ਰੂਰੀ ਕਦਮ ਉਠਾਏ ਜਾਣਗੇ। ਇਸੇ ਦੌਰਾਨ ਪੁਲਿਸ ਕਮਿਸ਼ਨਰ ਨੇ ਟ੍ਰੈਫਿਕ ਪੁਲਿਸ ਨੂੰ ਭਾਰੀ ਬਾਰਿਸ਼ ਦੇ ਮੱਦੇਨਜ਼ਰ ਸ਼ਹਿਰ ਵਿਚ ਆਵਾਜਾਈ ਸੁਚਾਰੂ ਢੰਗ ਨਾਲ ਜਾਰੀ ਰੱਖਣ ਦੀਆਂ ਹਦਾਇਤਾਂ ਕੀਤੀਆਂ। ਉਨ੍ਹਾਂ ਵੱਖ-ਵੱਖ ਥਾਵਾਂ ’ਤੇ ਪੁਲਿਸ ਕਰਮੀਆਂ ਦੀ ਤਾਇਨਾਤੀ ਦਾ ਨਿਰੀਖਣ ਕੀਤਾ ਅਤੇ ਨਿਰਵਿਘਨ ਆਵਾਜਾਈ ਬਣਾਈ ਰੱਖਣ ਲਈ ਕਿਹਾ।

Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਵਿਧਾਇਕ ਇੰਦਰਜੀਤ ਕੌਰ ਮਾਨ ਦੇ ਨਾਲ ਪਿੰਡ ਆਲੋਵਾਲ ਦਾ ਦੌਰਾ ਅਗਲੀ ਖ਼ਬਰ ਭਾਰਤੀ ਚੋਣ ਕਮਿਸ਼ਨ ਦੀ ਟੀਮ ਵਲੋਂ ਜ਼ਿਲ੍ਹਾ ਬਠਿੰਡਾ ਦੇ ਪੋਲਿੰਗ ਸਟੇਸ਼ਨਾਂ ਦਾ ਦੌਰਾ ਕਰਕੇ ਲਿਆ ਜਾਇਜ਼ਾ
Ad Position 24