ਸ਼ਾਹਕੋਟ (ਜਲੰਧਰ), 2 ਸਤੰਬਰ (ਏ.ਐਸ. ਅਰੋੜਾ/ਸੁਖਦੀਪ ਸਿੰਘ)-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਪਿਛਲੇ ਦੋ ਦਿਨਾਂ ਤੋਂ ਪੈ ਰਹੀ ਭਾਰੀ ਬਾਰਿਸ਼ ਦੇ ਮੱਦੇਜ਼ਨਰ ਮੰਗਲਵਾਰ ਨੂੰ ਜ਼ਿਲ੍ਹੇ ਦੇ ਦੁਕਾਨਦਾਰਾਂ ਨੂੰ ਜ਼ਰੂਰੀ ਵਸਤਾਂ ਦੀ ਜਮ੍ਹਾਖੋਰੀ ਅਤੇ ਵੱਧ ਕੀਮਤ ਵਸੂਲਣ ‘ਤੇ ਤਾੜਨਾ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਕੁਝ ਦੁਕਾਨਦਾਰਾਂ ਵਲੋਂ ਹੜ੍ਹਾਂ ਦਾ ਹਵਾਲਾ ਦੇ ਕੇ ਕਰਿਆਨਾ, ਸਬਜ਼ੀਆਂ, ਫ਼ਲ ਅਤੇ ਹੋਰ ਜ਼ਰੂਰੀ ਚੀਜ਼ਾਂ ਵੱਧ ਕੀਮਤ ਉਤੇ ਵੇਚੀਆਂ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕਿਹਾ ਕਿ ਅਜਿਹੀ ਲੁੱਟ-ਖਸੁੱਟ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਚਿਤਾਵਨੀ ਦਿੱਤੀ ਕਿ ਉਲੰਘਣਾ ਕਰਨ ਵਾਲਿਆਂ ਨੂੰ ਸਖ਼ਤ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ। ਡੀ.ਸੀ. ਨੇ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਨੂੰ ਜ਼ਰੂਰੀ ਵਸਤਾਂ ਦੀ ਜਮ੍ਹਾਖੋਰੀ ਅਤੇ ਕੀਮਤਾਂ ਵਿਚ ਨਾਜਾਇਜ਼ ਵਾਧੇ ਨੂੰ ਰੋਕਣ ਲਈ ਨਿਯਮਿਤ ਤੌਰ ’ਤੇ ਬਾਜ਼ਾਰਾਂ ਵਿਚ ਨਿਰੀਖਣ ਕਰਨ ਦੀਆਂ ਹਦਾਇਤਾਂ ਕੀਤੀਆਂ। ਉਨ੍ਹਾਂ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਇਸ ਔਖੀ ਘੜੀ ਵਿਚ ਆਪਣੀ ਨੈਤਿਕ ਜ਼ਿੰਮੇਵਾਰੀ ਨੂੰ ਪਛਾਣਦੇ ਹੋਏ ਵਾਜਿਬ ਰੇਟਾਂ ’ਤੇ ਹੀ ਚੀਜ਼ਾਂ ਵੇਚੀਆਂ ਜਾਣ।
ਤਾਜ਼ਾ ਖ਼ਬਰਾਂ
Free
ਡੀ.ਸੀ. ਜਲੰਧਰ ਵਲੋਂ ਦੁਕਾਨਦਾਰਾਂ ਨੂੰ ਜ਼ਰੂਰੀ ਵਸਤਾਂ ਦੀ ਜਮ੍ਹਾਖੋਰੀ ਤੇ ਵੱਧ ਕੀਮਤ ਵਸੂਲਣ 'ਤੇ ਚਿਤਾਵਨੀ
ਸ਼ਾਹਕੋਟ (ਜਲੰਧਰ), 2 ਸਤੰਬਰ (ਏ.ਐਸ. ਅਰੋੜਾ/ਸੁਖਦੀਪ ਸਿੰਘ)-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ...
ਅਜੀਤ ਡੈਸਕ
02-09-2025