16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

350 ਸਾਲਾ ਸ਼ਤਾਬਦੀ: ਗੁਰਦੁਆਰਾ ਧੁਬੜੀ ਸਾਹਿਬ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਕਾਨ੍ਹਪੁਰ ਤੋਂ ਲਖਨਊ ਲਈ ਰਵਾਨਾ

ਅੰਮ੍ਰਿਤਸਰ, 2 ਸਤੰਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ...

Ad Position 21
repet_subhas-goyals [Copy P29]
ਅਜੀਤ ਡੈਸਕ 02-09-2025

ਅੰਮ੍ਰਿਤਸਰ, 2 ਸਤੰਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਰਣਜੀਤ ਨਗਰ ਕਾਨ੍ਹਪੁਰ ਤੋਂ ਆਪਣੇ ਅਗਲੇ ਪੜਾਅ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਯਹੀਆਗੰਜ ਲਖਨਊ ਲਈ ਰਵਾਨਾ ਹੋਇਆ। ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨ ਵਿਚ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਸੰਗਤਾਂ ਨਾਲ ਗੁਰੂ ਸਾਹਿਬ ਦੇ ਜੀਵਨ ਅਤੇ ਗੁਰਮਤਿ ਸਬੰਧੀ ਵਿਚਾਰਾਂ ਸਾਂਝੀਆਂ ਕੀਤੀਆਂ। ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵਲੋਂ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ ਗਏ।

ਅੱਜ ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਰਣਜੀਤ ਨਗਰ ਕਾਨ੍ਹਪੁਰ ਤੋਂ ਆਰੰਭ ਹੋ ਕੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਯਹੀਆਗੰਜ ਲਖਨਊ ਪੁੱਜਾ। ਰਸਤੇ ਵਿਚ ਸੰਗਤਾਂ ਨੇ ਭਰਵਾਂ ਸਵਾਗਤ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕਰਕੇ ਸਤਿਕਾਰ ਦਿੱਤਾ। ਰਸਤੇ ਵਿਚ ਸੰਗਤਾਂ ਵਲੋਂ ਵੱਖ-ਵੱਖ ਪਕਵਾਨਾਂ ਦੇ ਲੰਗਰ ਵੀ ਲਗਾਏ ਗਏ ਸਨ। ਸਥਾਨਕ ਸੰਗਤਾਂ ਵਿਚ ਨਗਰ ਕੀਰਤਨ ਪ੍ਰਤੀ ਵੱਡਾ ਉਤਸ਼ਾਹ ਸੀ ਅਤੇ ਨਗਰ ਕੀਰਤਨ ਨਾਲ ਚੱਲ ਰਹੀ ਗੁਰੂ ਸਾਹਿਬਾਨ ਦੇ ਇਤਿਹਾਸਕ ਸ਼ਸਤਰਾਂ ਵਾਲੀ ਬੱਸ ਅਤੇ ਵੱਡਅਕਾਰੀ ਸਕਰੀਨਾਂ ’ਤੇ ਗੁਰੂ ਸਾਹਿਬ ਨਾਲ ਸੰਬੰਧਿਤ ਪਾਵਨ ਅਸਥਾਨਾਂ ਅਤੇ ਇਤਿਹਾਸ ਬਾਰੇ ਦਿਖਾਈਆਂ ਜਾ ਰਹੀਆਂ ਦਸਤਾਵੇਜ਼ੀ ਵੀਡੀਓ ਸੰਗਤਾਂ ਲਈ ਖਿੱਚ ਦਾ ਕੇਂਦਰ ਸਨ। ਦੱਸਣਯੋਗ ਹੈ ਕਿ ਇਹ ਸ਼ਹੀਦੀ ਨਗਰ ਕੀਰਤਨ ਅੱਜ ਰਾਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਯਹੀਆਗੰਜ ਲਖਨਊ ਵਿਖੇ ਰੁਕੇਗਾ, ਜਿਥੋਂ 2 ਸਤੰਬਰ ਨੂੰ ਅਗਲੇ ਪੜਾਅ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਆਲਮਬਾਗ ਲਖਨਊ ਲਈ ਰਵਾਨਾ ਹੋਵੇਗਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਮੰਗਵਿੰਦਰ ਸਿੰਘ ਖਾਪੜਖੇੜੀ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਅਮਰਜੀਤ ਸਿੰਘ ਬੰਡਾਲਾ, ਇੰਚਾਰਜ ਸ. ਜਗਜੀਤ ਸਿੰਘ, ਸ. ਸਿਮਰਨਜੀਤ ਸਿੰਘ ਕੰਗ, ਯੂ.ਪੀ. ਸਿੱਖ ਮਿਸ਼ਨ ਹਾਪੜ ਦੇ ਇੰਚਾਰਜ ਸ. ਬ੍ਰਿਜਪਾਲ ਸਿੰਘ, ਮੀਤ ਮੈਨੇਜਰ ਸ. ਰਵਿੰਦਰਜੀਤ ਸਿੰਘ, ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਗੁਰਦੁਆਰਾ ਸਾਹਿਬ ਰਣਜੀਤ ਨਗਰ ਕਾਨ੍ਹਪੁਰ ਦੇ ਪ੍ਰਧਾਨ ਸ. ਹਰਵਿੰਦਰ ਸਿੰਘ ਲਾਰਡ, ਸ. ਹਰਜਿੰਦਰ ਸਿੰਘ, ਸ. ਗੁਰਜਿੰਦਰ ਸਿੰਘ, ਸ. ਸਰਬਜੀਤ ਸਿੰਘ ਸਾਗਰੀ, ਐਡਵੋਕੇਟ ਰਵਿੰਦਰ ਸਿੰਘ, ਸ. ਮਨਮੀਤ ਸਿੰਘ, ਸ. ਸੁਰਿੰਦਰ ਸਿੰਘ, ਸ. ਸੁਖਵਿੰਦਰ ਸਿੰਘ ਭੱਲਾ, ਸ. ਗਗਨ ਸਿੰਘ ਢੀਂਗਰਾ ਸਮੇਤ ਸੰਗਤਾਂ ਹਾਜ਼ਰ ਸਨ। 

Ad Position 22
No active advertisement
ਪਿਛਲੀ ਖ਼ਬਰ ਸਰਬੱਤ ਦਾ ਭਲਾ ਟਰੱਸਟ ਦੇ ਚੇਅਰਮੈਨ ਡਾ. ਐਸ. ਪੀ. ਸਿੰਘ ਉਬਰਾਏ ਨੇ ਹੜ੍ਹ ਪੀੜਤਾਂ ਨੂੰ ਰਾਹਤ ਸਮੱਗਰੀ ਵੰਡੀ ਅਗਲੀ ਖ਼ਬਰ ਚੰਡੀਗੜ੍ਹ ਪੁਲਿਸ ਦੀ ਅਪਰਾਧ ਸ਼ਾਖਾ ਨੇ ਹੈਰੋਇਨ ਸਮੇਤ 3 ਵਿਅਕਤੀ ਕੀਤੇ ਕਾਬੂ
Ad Position 24