16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਪੰਜਾਬ 'ਚ ਹੜ੍ਹਾਂ ਦੀ ਸਥਿਤੀ ਗੰਭੀਰ, ਮੰਤਰੀ ਨੱਢਾ ਨੇ ਫ਼ੋਨ ਰਾਹੀਂ ਲਈ ਜਾਣਕਾਰੀ

ਚੰਡੀਗੜ੍ਹ, 2 ਸਤੰਬਰ-ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨੇ ਪੰਜਾਬ ਭਾਜਪਾ ਦੇ ਕਾਰਜਕਾਰੀ...

Ad Position 21
repet_subhas-goyals [Copy P29]
ਅਜੀਤ ਡੈਸਕ 02-09-2025

ਚੰਡੀਗੜ੍ਹ, 2 ਸਤੰਬਰ-ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨੇ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਤੇ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਸ਼ਰਮਾ ਦੇ ਵੱਡੇ ਭਰਾ ਆਰ.ਪੀ. ਸ਼ਰਮਾ ਦੇ ਦਿਹਾਂਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਨੱਢਾ ਨੇ ਇਸ ਦੁਖਦਾਈ ਘੜੀ ਵਿਚ ਸ਼ਰਮਾ ਪਰਿਵਾਰ ਨਾਲ ਹਮਦਰਦੀ ਜਤਾਉਂਦੇ ਹੋਏ ਕਿਹਾ ਕਿ ਪਾਰਟੀ ਪੂਰੇ ਪਰਿਵਾਰ ਨਾਲ ਖੜ੍ਹੀ ਹੈ।

ਇਸੇ ਦੌਰਾਨ, ਨੱਢਾ ਨੇ ਪੰਜਾਬ ਵਿਚ ਆਏ ਹੜ੍ਹਾਂ ਦੀ ਸਥਿਤੀ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ। ਫ਼ੋਨ ਰਾਹੀਂ ਉਨ੍ਹਾਂ ਨੇ ਸੂਬੇ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਹਾਸਿਲ ਕੀਤੀ ਅਤੇ ਪਾਰਟੀ ਦੇ ਸੂਬਾ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਰਣਨੀਤੀ ਬਣਾਉਣ ’ਤੇ ਜ਼ੋਰ ਦਿੱਤਾ। ਅਸ਼ਵਨੀ ਸ਼ਰਮਾ ਨੇ ਨੱਢਾ ਨੂੰ ਦੱਸਿਆ ਕਿ ਭਾਜਪਾ ਵਰਕਰ ਮੈਦਾਨ ਵਿਚ ਉਤਰ ਕੇ ਹੜ੍ਹ ਪੀੜਤਾਂ ਲਈ ਭੋਜਨ, ਕੱਪੜੇ, ਦਵਾਈਆਂ ਅਤੇ ਹੋਰ ਜ਼ਰੂਰੀ ਸਹੂਲਤਾਂ ਉਪਲਬਧ ਕਰਵਾ ਰਹੇ ਹਨ। ਇਸ ਤੋਂ ਇਲਾਵਾ, ਵਲੰਟੀਅਰ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਉਣ ਵਿਚ ਵੀ ਲੱਗੇ ਹੋਏ ਹਨ।

ਨੱਢਾ ਨੇ ਇਸ ਕੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭਾਜਪਾ ਸਿਰਫ਼ ਰਾਜਨੀਤਿਕ ਪਾਰਟੀ ਨਹੀਂ, ਸਗੋਂ ਲੋਕਾਂ ਦੀ ਸੇਵਾ ਲਈ ਸਮਰਪਿਤ ਇਕ ਪਰਿਵਾਰ ਹੈ। ਉਨ੍ਹਾਂ ਨੇ ਸਾਰੇ ਵਰਕਰਾਂ ਨੂੰ ਅਪੀਲ ਕੀਤੀ ਕਿ ਹੋਰ ਵੱਧ ਉਤਸ਼ਾਹ ਨਾਲ ਸੇਵਾ ਦੇ ਕੰਮਾਂ ਵਿਚ ਹਿੱਸਾ ਲੈਣ। ਨੱਢਾ ਨੇ ਸਾਫ਼ ਕੀਤਾ ਕਿ ਕੇਂਦਰ ਸਰਕਾਰ ਪੰਜਾਬ ਨੂੰ ਇਕੱਲਿਆਂ ਨਹੀਂ ਛੱਡੇਗੀ। ਉਹ ਖੁਦ ਕੇਂਦਰ ਦੇ ਮੰਤਰੀਆਂ ਨਾਲ ਗੱਲਬਾਤ ਕਰ ਰਹੇ ਹਨ।

ਭਾਜਪਾ ਕੌਮੀ ਪ੍ਰਧਾਨ ਨੇ ਸੂਬੇ ਦੇ ਸਾਰੇ ਕਾਰਕੁਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਇਲਾਕਿਆਂ ਵਿਚ ਲੋਕਾਂ ਦੀ ਮਦਦ ਲਈ ਵਲੰਟੀਅਰਾਂ ਦੇ ਰੂਪ ਵਿਚ ਕੰਮ ਕਰਨ। ਉਨ੍ਹਾਂ ਕਿਹਾ ਕਿ ਹੜ੍ਹ ਨਾਲ ਜੂਝ ਰਹੇ ਲੋਕਾਂ ਨੂੰ ਦਵਾਈਆਂ, ਖਾਣਾ, ਕੱਪੜੇ ਅਤੇ ਪੀਣ ਵਾਲਾ ਸਾਫ਼ ਪਾਣੀ ਪ੍ਰਦਾਨ ਕਰਨਾ ਸਭ ਤੋਂ ਪਹਿਲੀ ਤਰਜੀਹ ਹੋਣੀ ਚਾਹੀਦੀ ਹੈ। ਭਾਜਪਾ ਦੇ ਵਰਕਰ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਹਮੇਸ਼ਾ ਤਿਆਰ ਰਹਿਣਗੇ। 

Ad Position 22
No active advertisement
ਪਿਛਲੀ ਖ਼ਬਰ ਭਾਰੀ ਮੀਂਹ ਕਾਰਨ ਦੋ ਮਕਾਨ ਢਹਿ-ਢੇਰੀ ਅਗਲੀ ਖ਼ਬਰ ਪਿੰਡ ਤਲਵਣ ਦੇ ਸੰਗੋਵਾਲ 'ਚ ਸਤਲੁਜ ਦਰਿਆ ਦੇ ਪਾਣੀ ਦਾ ਕਹਿਰ, ਲੋਕਾਂ 'ਚ ਡਰ ਦਾ ਮਾਹੌਲ
Ad Position 24