16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਐੱਸ.ਜੀ.ਪੀ.ਸੀ. ਵਲੋਂ ਧੁੱਸੀ ਬੰਨ੍ਹ 'ਤੇ ਲੰਗਰ ਸੇਵਾ ਜਾਰੀ

ਮਾਛੀਵਾੜਾ ਸਾਹਿਬ, 2 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ...

Ad Position 21
repet_subhas-goyals [Copy P29]
ਅਜੀਤ ਡੈਸਕ 02-09-2025

ਮਾਛੀਵਾੜਾ ਸਾਹਿਬ, 2 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਮਾਛੀਵਾੜਾ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਿਰਦੇਸ਼ਾਂ ’ਤੇ ਹੜ੍ਹਾਂ ਦੇ ਮੱਦੇਨਜ਼ਰ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ’ਤੇ ਲੰਗਰ ਦੀ ਸੇਵਾ ਜਾਰੀ ਹੈ। ਗੁਰੂ ਘਰ ਦੇ ਮੈਨੇਜਰ ਜਸਵੀਰ ਸਿੰਘ ਮੰਗਲੀ ਅਤੇ ਕਥਾਵਾਚਕ ਬਚਿੱਤਰ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ ਹਨ ਕਿ ਹੜ੍ਹਾਂ ਦੌਰਾਨ ਜਿਥੇ ਕਿਤੇ ਵੀ ਲੰਗਰ ਦੀ ਲੋੜ ਹੈ ਤਾਂ ਉਥੇ ਤੁਰੰਤ ਮੁਹੱਈਆ ਕਰਵਾਇਆ ਜਾਵੇ।

ਉਨ੍ਹਾਂ ਕਿਹਾ ਕਿ ਪਿੰਡ ਧੁੱਲੇਵਾਲ ਦੇ ਧੁੱਸੀ ਬੰਨ੍ਹ ਵਿਖੇ ਰਾਹਤ ਕਾਰਜਾਂ ਵਿਚ ਜੁਟੇ ਮਜ਼ਦੂਰਾਂ ਆਦਿ ਲਈ ਲੰਗਰ ਵਰਤਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਹੋਰ ਵੀ ਜਿਥੇ ਕਿਤੇ ਜ਼ਰੂਰਤ ਪੈਂਦੀ ਹੈ ਤਾਂ ਸੇਵਾਦਾਰ ਪਹੁੰਚ ਰਹੇ ਹਨ। ਮੈਨੇਜਰ ਜਸਵੀਰ ਸਿੰਘ ਮੰਗਲੀ ਨੇ ਕਿਹਾ ਕਿ ਜੇਕਰ ਕੋਈ ਪਿੰਡ ਹੜ੍ਹਾਂ ਵਰਗੀ ਮਾਰ ਝੇਲ ਰਿਹਾ ਹੈ ਤਾਂ ਉਹ ਗੁਰਦੁਆਰਾ ਸਾਹਿਬ ਵਿਖੇ ਸੰਪਰਕ ਕਰ ਸਕਦਾ ਹੈ। 

Ad Position 22
No active advertisement
ਪਿਛਲੀ ਖ਼ਬਰ ਹਲਕਾ ਰਾਜਾਸਾਂਸੀ ਦੇ ਪਿੰਡਾਂ 'ਚ ਬੁੱਢਾ ਦਰਿਆ ਤੇ ਸੱਕੀ ਨਾਲੇ ਦਾ ਪਾਣੀ ਆਉਣ ਨਾਲ ਹਜ਼ਾਰਾਂ ਏਕੜ ਫਸਲ ਡੁੱਬੀ ਅਗਲੀ ਖ਼ਬਰ ਹਰੀਕੇ ਹੈੱਡ ਵਰਕਸ 'ਚ ਪਾਣੀ ਦਾ ਪੱਧਰ 3 ਲੱਖ ਕਿਊਸਿਕ ਤੋਂ ਟੱਪਿਆ
Ad Position 24