16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਵਿਧਾਇਕਾ ਭਰਾਜ ਸੁਲਤਾਨਪੁਰ ਲੋਧੀ ਦੇ ਹੜ੍ਹ ਪੀੜਤਾਂ ਲਈ 5 ਟਰੱਕ ਰਾਸ਼ਨ ਤੇ ਹਰਾ ਚਾਰਾ ਲੈ ਕੇ ਪੁੱਜੇ

ਸੁਲਤਾਨਪੁਰ ਲੋਧੀ, 2 ਸਤੰਬਰ (ਜਗਮੋਹਣ ਸਿੰਘ ਥਿੰਦ/ਰਣਧੀਰ ਸਿੰਘ ਫੱਗੂਵਾਲਾ/ਧੀਰਜ ਪਸ਼ੋਰੀਆ)-ਬੀਤੇ ਦਿਨਾਂ ਤੋਂ ਸੁਲਤਾਨਪੁਰ...

Ad Position 21
repet_subhas-goyals [Copy P29]
ਅਜੀਤ ਡੈਸਕ 02-09-2025

ਸੁਲਤਾਨਪੁਰ ਲੋਧੀ, 2 ਸਤੰਬਰ (ਜਗਮੋਹਣ ਸਿੰਘ ਥਿੰਦ/ਰਣਧੀਰ ਸਿੰਘ ਫੱਗੂਵਾਲਾ/ਧੀਰਜ ਪਸ਼ੋਰੀਆ)-ਬੀਤੇ ਦਿਨਾਂ ਤੋਂ ਸੁਲਤਾਨਪੁਰ ਲੋਧੀ ਦੇ ਹਲਕੇ ਮੰਡ ਇਲਾਕੇ ਵਿਚ ਆਏ ਹੜ੍ਹ ਕਾਰਨ ਉਥੋਂ ਰਹਿੰਦੇ ਲੋਕ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਉਨ੍ਹਾਂ ਦੀ ਸਹਾਇਤਾ ਲਈ ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਅੱਜ ਪੰਜ ਟਰੱਕ ਰਾਸ਼ਨ ਅਤੇ ਹਰੇ ਚਾਰੇ ਦੇ ਲੈ ਕੇ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਵਿਖੇ ਪਹੁੰਚੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਲੋਕਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਅੱਜ ਸਾਡੇ ਸਮੁੱਚੇ ਪੰਜਾਬੀਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਆਪਣੇ ਲੋਕਾਂ ਦਾ ਸਾਥ ਦਈਏ। ਉਨ੍ਹਾਂ ਦਾ ਸਵਾਗਤ ਕਰਦਿਆਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਹੜ੍ਹਾਂ ਨਾਲ ਲੋਕ ਪ੍ਰਭਾਵਿਤ ਹੋਏ ਹਨ। ਉਨ੍ਹਾਂ ਨੂੰ ਰਾਸ਼ਨ ਅਤੇ ਹਰੇ ਚਾਰੇ ਦੀ ਵੱਡੀ ਲੋੜ ਹੈ। 

Ad Position 22
No active advertisement
ਪਿਛਲੀ ਖ਼ਬਰ ਸਤਲੁਜ ਦਰਿਆ ਦਾ ਧੁੱਸੀ ਬੰਨ੍ਹ ਸੁਰੱਖਿਅਤ, ਲੋਕ ਅਫ਼ਵਾਹਾਂ ਵੱਲ ਧਿਆਨ ਨਾ ਦੇਣ - ਐੱਸ.ਐੱਸ.ਪੀ. ਅਗਲੀ ਖ਼ਬਰ ਲੋਕ ਅਫਵਾਹਾਂ 'ਤੇ ਨਾ ਕਰਨ ਯਕੀਨ - ਡੀ.ਸੀ. ਮੁਹਾਲੀ
Ad Position 24