16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਸਤਲੁਜ ਦਰਿਆ ਦਾ ਧੁੱਸੀ ਬੰਨ੍ਹ ਸੁਰੱਖਿਅਤ, ਲੋਕ ਅਫ਼ਵਾਹਾਂ ਵੱਲ ਧਿਆਨ ਨਾ ਦੇਣ - ਐੱਸ.ਐੱਸ.ਪੀ.

ਮਾਛੀਵਾੜਾ ਸਾਹਿਬ, 2 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਇਥੋਂ ਕੁਝ ਦੂਰੀ ’ਤੇ ਪੈਂਦੇ ਸਤਲੁਜ ਦਰਿਆ...

Ad Position 21
repet_subhas-goyals [Copy P29]
ਅਜੀਤ ਡੈਸਕ 02-09-2025

ਮਾਛੀਵਾੜਾ ਸਾਹਿਬ, 2 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਇਥੋਂ ਕੁਝ ਦੂਰੀ ’ਤੇ ਪੈਂਦੇ ਸਤਲੁਜ ਦਰਿਆ ਕਿਨਾਰੇ ਵਸਦੇ ਪਿੰਡ ਧੁੱਲੇਵਾਲ ਦੇ ਧੁੱਸੀ ਬੰਨ੍ਹ ਦਾ ਅੱਜ ਪੁਲਿਸ ਜ਼ਿਲ੍ਹਾ ਖੰਨਾ ਦੇ ਐੱਸ.ਐੱਸ.ਪੀ. ਡਾ. ਜੋਤੀ ਯਾਦਵ ਵਲੋਂ ਜਾਇਜ਼ਾ ਲਿਆ ਗਿਆ। ਉਨ੍ਹਾਂ ਪਿੰਡਾਂ ਦੀਆਂ ਔਰਤਾਂ ਨਾਲ ਮਿਲ ਕੇ ਉਨ੍ਹਾਂ ਨੂੰ ਹੌਸਲਾ ਦਿੰਦਿਆਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਸਤਲੁਜ ਦਰਿਆ ਕਿਨਾਰੇ ਵਸਦੇ ਪਿੰਡਾਂ ਦੇ ਲੋਕਾਂ ਦੀ ਜਾਨ, ਮਾਲ ਰੱਖਿਆ ਲਈ ਪੂਰੀ ਤਰ੍ਹਾਂ ਮੁਸਤੈਦ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੁਖਤਾ ਪ੍ਰਬੰਧ ਹਨ।

ਐੱਸ.ਐੱਸ.ਪੀ. ਡਾ. ਜੋਤੀ ਯਾਦਵ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਤਲੁਜ ਦਰਿਆ ਦਾ ਧੁੱਸੀ ਬੰਨ੍ਹ ਪੂਰੀ ਤਰ੍ਹਾਂ ਸੁਰੱਖਿਅਤ ਹੈ, ਜਿਸ ਕਾਰਨ ਲੋਕਾਂ ਨੂੰ ਅਫ਼ਵਾਹਾਂ ਵੱਲ ਧਿਆਨ ਨਹੀਂ ਦੇਣਾ ਚਾਹੀਦਾ। ਉਨ੍ਹਾਂ ਕਿਹਾ ਕਿ ਅੱਜ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਕੁਝ ਘਟਿਆ ਹੈ, ਜਿਸ ਕਾਰਨ ਜਿਥੋਂ ਜ਼ਮੀਨ ਨੂੰ ਖੋਰਾ ਲੱਗਾ ਹੈ, ਉਥੇ ਰਾਹਤ ਕਾਰਜ ਜਾਰੀ ਹਨ। ਦੋ ਦਿਨਾਂ ਤੋਂ ਪਏ ਮੀਂਹ ਕਾਰਨ ਪਾਣੀ ਦਾ ਪੱਧਰ ਸਤਲੁਜ ਦਰਿਆ ਵਿਚ 1.25 ਲੱਖ ਕਿਊਸਿਕ ’ਤੇ ਪੁੱਜ ਚੁੱਕਾ ਸੀ ਜੋ ਕਿ ਹੁਣ ਘੱਟ ਕੇ 70 ਹਜ਼ਾਰ ਕਿਊਸਿਕ ਰਹਿ ਗਿਆ ਹੈ। ਅੱਜ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਘਟਣ ਕਾਰਨ ਕਿਨਾਰੇ ਵਸਦੇ ਪਿੰਡਾਂ ਦੇ ਲੋਕਾਂ ਨੂੰ ਕੁਝ ਰਾਹਤ ਦਿਖਾਈ ਦਿੱਤੀ ਜਿਨ੍ਹਾਂ ਪ੍ਰਮਾਤਮਾ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ ਜੇਕਰ ਬਾਰਿਸ਼ ਰੁਕ ਗਈ ਤਾਂ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ’ਤੇ ਛਾਇਆ ਖ਼ਤਰਿਆਂ ਦਾ ਬੱਦਲ ਹਟ ਜਾਵੇਗਾ। 

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਫ਼ਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਅਗਲੀ ਖ਼ਬਰ ਵਿਧਾਇਕਾ ਭਰਾਜ ਸੁਲਤਾਨਪੁਰ ਲੋਧੀ ਦੇ ਹੜ੍ਹ ਪੀੜਤਾਂ ਲਈ 5 ਟਰੱਕ ਰਾਸ਼ਨ ਤੇ ਹਰਾ ਚਾਰਾ ਲੈ ਕੇ ਪੁੱਜੇ
Ad Position 24