16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਸੰਪ੍ਰਦਾਇ ਰਾੜਾ ਸਾਹਿਬ ਦੇ ਮੁਖੀ ਸੰਤ ਬਲਜਿੰਦਰ ਸਿੰਘ ਬਹੁਪੱਖੀ ਸ਼ਖਸੀਅਤ ਸਨ – ਮੰਤਰੀ ਅਮਨ ਅਰੋੜਾ

ਰਾੜਾ ਸਾਹਿਬ, 2 ਸਤੰਬਰ (ਸੁਖਵੀਰ ਸਿੰਘ ਚਣਕੋਈਆਂ)-ਅੱਜ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਪਹੁੰਚ...

Ad Position 21
repet_subhas-goyals [Copy P29]
ਅਜੀਤ ਡੈਸਕ 02-09-2025

ਰਾੜਾ ਸਾਹਿਬ, 2 ਸਤੰਬਰ (ਸੁਖਵੀਰ ਸਿੰਘ ਚਣਕੋਈਆਂ)-ਅੱਜ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਪਹੁੰਚ ਕੇ ਆਮ ਆਦਮੀ ਪਾਰਟੀ ਪੰਜਾਬ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੰਪ੍ਰਦਾਇ ਸੰਤ ਬਲਜਿੰਦਰ ਸਿੰਘ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟ ਕੀਤਾ। ਇਸ ਦੌਰਾਨ ਉਨ੍ਹਾਂ ਨਾਲ ਵਿਧਾਇਕ ਅਮਰਗੜ੍ਹ ਜਸਵੰਤ ਸਿੰਘ ਗੱਜਣਮਾਜਰਾ, ਵਿਧਾਇਕ ਮਲੇਰਕੋਟਲਾ ਜਮੀਲ ਉਲ ਰਹਿਮਾਨ ਆਦਿ ਸਨ। ਪ੍ਰਧਾਨ ਅਮਨ ਅਰੋੜਾ ਨੇ ਟਰੱਸਟ ਦੇ ਮੈਂਬਰਾਂ, ਪਰਿਵਾਰਕ ਮੈਂਬਰਾਂ ਅਤੇ ਸੇਵਾਦਾਰਾਂ ਨਾਲ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਸੰਤ ਬਲਜਿੰਦਰ ਸਿੰਘ ਜੀ ਬਹੁਪੱਖੀ ਸ਼ਖਸੀਅਤ ਸਨ ਜਿਨ੍ਹਾਂ ਨੇ ਮਨੁੱਖਤਾ ਨੂੰ ਗੁਰਬਾਣੀ ਸਿਮਰਨ ਨਾਲ ਜੋੜ੍ਹਿਆ ਜਿਨ੍ਹਾਂ ਦੇ ਸੰਸਾਰ ਤੋਂ ਚਲੇ ਜਾਣ ਨਾਲ ਇਕ ਪਰਿਵਾਰ ‘ਤੇ ਸੰਸਥਾ ਨੂੰ ਨਹੀਂ ਸਗੋਂ ਪੂਰੇ ਸੰਸਾਰ ਨੂੰ ਵੱਡਾ ਘਾਟਾ ਪਿਆ ਹੈ। ਉਨ੍ਹਾਂ ਕਿਹਾ ਕਿ ਸੰਤ ਬਲਜਿੰਦਰ ਸਿੰਘ ਜੀ ਦੀਆਂ ਸਿੱਖ ਕੌਮ ਪ੍ਰਤੀ ਸੇਵਾਵਾਂ ਨੂੰ ਭੁਲਾਇਆ ਨਹੀਂ ਜਾ ਸਕਦਾ।

ਇਸ ਮੌਕੇ ਭਾਈ ਗੁਰਨਾਮ ਸਿੰਘ ਅੜੈਚਾਂ, ਭਾਈ ਮਲਕੀਤ ਸਿੰਘ ਪਨੇਸਰ, ਐਡਵੋਕੇਟ ਭਵਪ੍ਰੀਤ ਸਿੰਘ ਮੂੰਡੀ, ਜਗਜੀਤ ਸਿੰਘ ਗਿੱਲ, ਗੁਰਨਾਮ ਕੌਰ, ਮਹਾਪੁਰਸ਼ਾਂ ਦੇ ਭਰਾ ਗੁਰਦੀਪ ਸਿੰਘ, ਸਰਪੰਚ ਮਨਦੀਪ ਸਿੰਘ ਪੰਨੂੰ ਕਟਾਹਰੀ, ਗੁਰਪ੍ਰੀਤ ਸਿੰਘ ਨਿਹਾਲਗੜ੍ਹ, ਯਾਦਵਿੰਦਰ ਸਿੰਘ ਨਿਹਾਲਗੜ੍ਹ, ਬਲਵਿੰਦਰ ਸਿੰਘ ਹਰੀਗੜ੍ਹ ਬਾਵਾ ਸਿੰਘ, ਸੁਖਵਿੰਦਰ ਸਿੰਘ, ਪਰਮਜੀਤ ਸਿੰਘ, ਕਮਿੱਕਰ ਸਿੰਘ ਕਟਾਹਰੀ ਆਦਿ ਸਨ। 

Ad Position 22
No active advertisement
ਪਿਛਲੀ ਖ਼ਬਰ ਉੱਘੇ ਸਮਾਜ ਸੇਵਕ ਡਾ. ਉਬਰਾਏ ਨੇ ਵੰਡਾਇਆ ਹੜ੍ਹ ਪੀੜਤਾਂ ਦਾ ਦਰਦ ਅਗਲੀ ਖ਼ਬਰ ਹੜ੍ਹ ਪ੍ਰਭਾਵਿਤ ਖੇਤਰ ਦਾ ਜਾਇਜ਼ਾ ਲੈਣ ਪੁੱਜੇ ਵਿੱਤ ਮੰਤਰੀ ਹਰਪਾਲ ਚੀਮਾ
Ad Position 24