17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਰਾਜਪਾਲ ਗੁਲਾਬ ਚੰਦ ਕਟਾਰੀਆ ਹੜ੍ਹ ਪ੍ਰਭਾਵਿਤ ਇਲਾਕੇ ਦਾ ਜਾਇਜ਼ਾ ਲੈਣ ਲਈ ਡੇਰਾ ਬਾਬਾ ਨਾਨਕ ਪੁੱਜੇ

ਡੇਰਾ ਬਾਬਾ ਨਾਨਕ, (ਗੁਰਦਾਸਪੁਰ), 3 ਸਤੰਬਰ (ਹੀਰਾ ਸਿੰਘ ਮਾਂਗਟ)- ਡੇਰਾ ਬਾਬਾ ਨਾਨਕ ਦੇ ਹੜ੍ਹ ਪ੍ਰਭਾਵਿਤ ਇਲਾਕੇ ਦਾ ਜਾਇਜ਼ਾ ਲੈਣ ਵਾਸਤੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ...

Ad Position 21
No active advertisement
ਅਜੀਤ ਡੈਸਕ 03-09-2025

ਡੇਰਾ ਬਾਬਾ ਨਾਨਕ, (ਗੁਰਦਾਸਪੁਰ), 3 ਸਤੰਬਰ (ਹੀਰਾ ਸਿੰਘ ਮਾਂਗਟ)- ਡੇਰਾ ਬਾਬਾ ਨਾਨਕ ਦੇ ਹੜ੍ਹ ਪ੍ਰਭਾਵਿਤ ਇਲਾਕੇ ਦਾ ਜਾਇਜ਼ਾ ਲੈਣ ਵਾਸਤੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਡੇਰਾ ਬਾਬਾ ਨਾਨਕ ਪੁੱਜੇ, ਜਿਥੇ ਉਨ੍ਹਾਂ ਵਲੋਂ ਕਰਤਾਰਪੁਰ ਸਾਹਿਬ ਕੋਰੀਡੋਰ ਵਿਖੇ ਪਹੁੰਚ ਕੇ ਹੜ੍ਹ ਪ੍ਰਭਾਵਿਤ ਇਲਾਕੇ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਵਲੋਂ ਡੇਰਾ ਬਾਬਾ ਨਾਨਕ ਦੇ ਪਿੰਡ ਪੱਖੋਕੇ ਟਾਹਲੀ ਸਾਹਿਬ ਦੇ ਪੀੜਤ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ ਗਈ। ਇਸ ਮੌਕੇ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਤੇ ਹਲਕਾ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਵੀ ਉਨ੍ਹਾਂ ਨੂੰ ਹੜ ਪ੍ਰਭਾਵਿਤ ਇਲਾਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ ਗਿਆ। ਰਾਜਪਾਲ ਵਲੋਂ ਲੋਕਾਂ ਨੂੰ ਭਰੋਸਾ ਦਿੱਤਾ ਗਿਆ ਕਿ ਕੇਂਦਰ ਸਰਕਾਰ ਵਲੋਂ ਉਨ੍ਹਾਂ ਦੀ ਹਰ ਤਰ੍ਹਾਂ ਦੀ ਮਦਦ ਕੀਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਰਣਜੀਤ ਸਾਗਰ ਡੈਮ ਦੀ ਝੀਲ ਦਾ ਪੱਧਰ 526.97 ਮੀਟਰ ਪਹੁੰਚਿਆ,7 ਫਲੱਡ ਗੇਟ ਇਕ ਮੀਟਰ ਖੋਲ੍ਹੇ ਅਗਲੀ ਖ਼ਬਰ ਮੀਤ ਹੇਅਰ ਵਲੋਂ ਅੰਮ੍ਰਿਤਸਰ ਨੂੰ 25 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ
Ad Position 24