17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਪੰਜਾਬ ਨੇ ਹਮੇਸ਼ਾ ਦਰਿਆਦਿਲੀ ਦੀ ਮਿਸਾਲ ਕੀਤੀ ਪੇਸ਼- ਮਨੀਸ਼ ਸਿਸੋਦੀਆ

ਹਰੀਕੇ ਪੱਤਣ, (ਤਰਨਤਾਰਨ), 3 ਸਤੰਬਰ (ਸੰਜੀਵ ਕੁੰਦਰਾ)- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਦੌਰਾਨ ਹਰੀਕੇ ਪੱਤਣ....

Ad Position 21
No active advertisement
ਅਜੀਤ ਡੈਸਕ 03-09-2025

ਹਰੀਕੇ ਪੱਤਣ, (ਤਰਨਤਾਰਨ), 3 ਸਤੰਬਰ (ਸੰਜੀਵ ਕੁੰਦਰਾ)- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਦੌਰਾਨ ਹਰੀਕੇ ਪੱਤਣ ਨਜ਼ਦੀਕ ਪਿੰਡ ਮਰੜ ਅਤੇ ਪਿੰਡ ਕਿੜੀਆਂ ਅਤੇ ਹਰੀਕੇ ਹਥਾੜ ਖੇਤਰ ਵਿਚ ਧੁੱਸੀ ਬੰਨ੍ਹ ’ਤੇ ਪੁੱਜੇ। ਇਸ ਮੌਕੇ ਉਨ੍ਹਾਂ ਦੇ ਨਾਲ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਹਰਭਜਨ ਸਿੰਘ ਈ. ਟੀ. ਓ. ਵੀ ਸਨ। ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਚੱਲ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ।


ਇਸ ਮੌਕੇ ਮਨੀਸ਼ ਸਿਸੋਦੀਆ ਨੇ ਕਿਹਾ ਕਿ ਪੰਜਾਬ ਨੇ ਦੇਸ਼ ਲਈ ਹਮੇਸ਼ਾ ਬਹਾਦਰੀ ਅਤੇ ਦਰਿਆਦਿਲੀ ਦੀ ਮਿਸਾਲ ਪੇਸ਼ ਕੀਤੀ ਹੈ ਅਤੇ ਅੱਜ ਪੰਜਾਬ ਨੂੰ ਕੁਦਰਤੀ ਮਾਰ ਦੀ ਔਖੀ ਘੜੀ ਵਿਚ ਮਦਦ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਪੰਜਾਬ ਸਰਕਾਰ ਨਾਲ ਕਦਮ ਨਾਲ ਕਦਮ ਮਿਲਾ ਕੇ ਕਿਸਾਨਾਂ ਅਤੇ ਹੋਰ ਲੋਕਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਅੱਗੇ ਆਉਣਾ ਚਾਹੀਦਾ ਹੈ।

Ad Position 22
No active advertisement
ਪਿਛਲੀ ਖ਼ਬਰ ਅੱਜ ਪੌਂਗ ਡੈਮ ਤੋਂ ਛੱਡਿਆ ਜਾਵੇਗਾ 1 ਲੱਖ ਕਿਊਸਿਕ ਪਾਣੀ ਅਗਲੀ ਖ਼ਬਰ ਭਿਆਨਕ ਹੜ੍ਹਾਂ ਨਾਲ ਜੂਝ ਰਿਹਾ ਪੰਜਾਬ, ਮੁੱਖ ਮੰਤਰੀ ਰਾਹਤ ਫੰਡ ਵਿਚ ਪਾਓ ਯੋਗਦਾਨ
Ad Position 24