18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਜਥੇਦਾਰ ਗੜਗੱਜ ਵਲੋਂ ਕਾਰ ਸੇਵਾ ਵਾਲੇ ਬਾਬਿਆਂ ਨਾਲ ਹੜ ਪ੍ਰਭਾਵਿਤ ਖੇਤਰਾਂ ਦਾ ਦੌਰਾ

ਅੰਮ੍ਰਿਤਸਰ, 3 ਸਤੰਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਕਾਰ ਸੇਵਾ...

Ad Position 21
No active advertisement
ਅਜੀਤ ਡੈਸਕ 03-09-2025

ਅੰਮ੍ਰਿਤਸਰ, 3 ਸਤੰਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਤੋਂ ਬਾਬਾ ਸਤਨਾਮ ਸਿੰਘ ਦੇ ਨਾਲ ਜਾ ਕੇ ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ ਬਾਰਡਰ ਖੇਤਰ ਵਿਚ ਹੜ੍ਹ ਨਾਲ ਪ੍ਰਭਾਵਿਤ ਹੋਏ ਕਈ ਪਿੰਡਾਂ ਦਾ ਦੌਰਾ ਕੀਤਾ ਅਤੇ ਲੋਕਾਂ ਦੇ ਘਰਾਂ, ਫ਼ਸਲਾਂ ਅਤੇ ਪਸ਼ੂਆਂ ਨੂੰ ਪੁੱਜੇ ਨੁਕਸਾਨ ਦਾ ਜਾਇਜ਼ਾ ਲਿਆ।


ਇਸ ਮੌਕੇ ਜਥੇਦਾਰ ਗੜਗੱਜ ਨੇ ਪੰਜਾਬ ਦੇ ਸਮੂਹ ਸਿੱਖ ਨੌਜਵਾਨਾਂ ਤੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸੇਵਾ ਵਿਚ ਰਾਹਤ ਸਮੱਗਰੀ ਪਹੁੰਚਾ ਰਹੀਆਂ ਸਮੂਹ ਸੰਸਥਾਵਾਂ, ਕਾਰ ਸੇਵਾ ਵਾਲੇ ਮਹਾਂਪੁਰਸ਼ਾਂ ਤੇ ਜਥੇਬੰਦੀਆਂ ਦਾ ਧੰਨਵਾਦ ਕੀਤਾ ਤੇ ਅਰਦਾਸ ਕੀਤੀ ਕਿ ਇਹ ਹਮੇਸ਼ਾ ਚੜ੍ਹਦੀ ਕਲਾ ਵਿਚ ਰਹਿਣ। ਉਨ੍ਹਾਂ ਪੰਜਾਬ ਅਤੇ ਕੇਂਦਰ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਅਤੇ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਨੁਮਾਇੰਦਿਆਂ ਦੀ ਹਰ ਪਿੰਡ ਤੱਕ ਪਹੁੰਚ ਨਾ ਹੋਣ ਅਤੇ ਸੇਵਾ ਕਰ ਰਹੀਆਂ ਸੰਸਥਾਵਾਂ ਨੂੰ ਕਿਸ਼ਤੀਆਂ ਮੁਹੱਈਆ ਕਰਵਾਉਣ ਵਿਚ ਅਸਫ਼ਲ ਹੋਣ ਦੀ ਸਖ਼ਤ ਨਿਖੇਧੀ ਕੀਤੀ।


ਉਨ੍ਹਾਂ ਸੇਵਾ ਕਰ ਰਹੀਆਂ ਸੰਸਥਾਵਾਂ ਨੂੰ ਆਖਿਆ ਉਹ ਇਹ ਯਕੀਨੀ ਬਣਾਉਣ ਕਿ ਰਾਹਤ ਸਮੱਗਰੀ ਪਿੰਡਾਂ ਦੇ ਹਰ ਲੋੜਵੰਦ ਪਰਿਵਾਰਾਂ ਤੱਕ ਪਹੁੰਚੇ ਅਤੇ ਕੋਈ ਵੀ ਪ੍ਰਭਾਵਿਤ ਪਰਿਵਾਰ ਰਾਹਤ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਗਹਿਰੀ ਵਸੋਂ ਵਾਲੇ ਪਿੰਡਾਂ ਤੱਕ ਪਹੁੰਚ ਕਰਨੀ ਅਤੇ ਉਨ੍ਹਾਂ ਤੱਕ ਪਸ਼ੂਆਂ ਦਾ ਚਾਰਾ ਪਹੁੰਚਾਉਣਾ ਅਤਿ ਜ਼ਰੂਰੀ ਹੈ।
ਜ਼ਿਕਰਯੋਗ ਹੈ ਕਿ ਬਾਬਾ ਸਤਨਾਮ ਸਿੰਘ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲਿਆਂ ਵਲੋਂ ਇਸ ਖੇਤਰ ਵਿਚ ਲਗਾਤਾਰ ਲੋਕਾਂ ਨੂੰ ਰਾਹਤ ਪਹੁੰਚਾਉਣ ਅਤੇ ਟੁੱਟੇ ਬੰਨ੍ਹਾਂ ਨੂੰ ਬੰਨ੍ਹਣ ਲਈ ਵੱਡੀਆਂ ਸੇਵਾਵਾਂ ਕੀਤੀਆਂ ਜਾ ਰਹੀਆਂ ਹਨ।

Ad Position 22
No active advertisement
ਪਿਛਲੀ ਖ਼ਬਰ ਮੀਂਹ ਕਰਕੇ ਖੜ੍ਹੀ ਸਕਾਰਪੀਓ 'ਤੇ ਡਿੱਗਿਆ ਦਰੱਖਤ, ਬੱਚਾ ਮਾਮੂਲੀ ਜ਼ਖਮੀ ਅਗਲੀ ਖ਼ਬਰ ਅੱਜ ਪੌਂਗ ਡੈਮ ਤੋਂ ਛੱਡਿਆ ਜਾਵੇਗਾ 1 ਲੱਖ ਕਿਊਸਿਕ ਪਾਣੀ
Ad Position 24