18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਭਾਈ ਮਨੀ ਸਿੰਘ ਖਾਲਸਾ ਕਾਲਜ ਵਲੋਂ ਬੇਘਰੇ ਲੋਕਾਂ ਲਈ ਮਦਦ ਦੀ ਪੇਸ਼ਕਸ਼

ਲੌਂਗੋਵਾਲ, 3 ਸਤੰਬਰ (ਵਿਨੋਦ ਸ਼ਰਮਾ)-ਪੰਜਾਬ ਵਿਚ ਹੋ ਰਹੀ ਭਾਰੀ ਬਾਰਿਸ਼ ਅਤੇ ਹੜ੍ਹਾਂ ਕਾਰਨ ਜਿਥੇ ਕਈ ਘਰਾਂ ਦੀਆਂ...

Ad Position 21
No active advertisement
ਅਜੀਤ ਡੈਸਕ 03-09-2025

ਲੌਂਗੋਵਾਲ, 3 ਸਤੰਬਰ (ਵਿਨੋਦ ਸ਼ਰਮਾ)-ਪੰਜਾਬ ਵਿਚ ਹੋ ਰਹੀ ਭਾਰੀ ਬਾਰਿਸ਼ ਅਤੇ ਹੜ੍ਹਾਂ ਕਾਰਨ ਜਿਥੇ ਕਈ ਘਰਾਂ ਦੀਆਂ ਛੱਤਾਂ ਚੋਅ ਰਹੀਆਂ ਹਨ ਜਾਂ ਛੱਤਾਂ ਡਿੱਗ ਗਈਆਂ ਹਨ। ਇਸ ਕਾਰਨ ਅਨੇਕਾਂ ਪਰਿਵਾਰ ਬੇਘਰ ਹੋ ਗਏ ਹਨ। ਅਜਿਹੀ ਸੰਕਟਮਈ ਸਥਿਤੀ ਵਿਚ ਸ਼੍ਰੋਮਣੀ ਕਮੇਟੀ ਅਧੀਨ ਚਲਦੀ ਸੰਸਥਾ ਸ਼ਹੀਦ ਭਾਈ ਮਨੀ ਸਿੰਘ ਖਾਲਸਾ ਕਾਲਜ ਲੌਂਗੋਵਾਲ ਨੇ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਆਪਣੇ ਹੱਥ ਅੱਗੇ ਵਧਾਏ ਹਨ। ਪ੍ਰਿੰਸੀਪਲ ਡਾ. ਜਸਪ੍ਰੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਕਾਲਜ ਪ੍ਰਬੰਧਕ ਕਮੇਟੀ ਵਲੋਂ ਇਹ ਫੈਸਲਾ ਕੀਤਾ ਗਿਆ ਹੈ ਕਿ ਜਿਨ੍ਹਾਂ ਪਰਿਵਾਰਾਂ ਦੇ ਘਰ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਹਨ ਜਾਂ ਜੋ ਲੋਕ ਬੇਘਰ ਹੋ ਚੁੱਕੇ ਹਨ, ਉਨ੍ਹਾਂ ਲਈ ਕਾਲਜ ਦੇ ਵਿਹੜੇ ਵਿਚ ਰਹਿਣ ਲਈ ਥਾਂ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸੰਕਟ ਦੀ ਘੜੀ ਵਿਚ ਕਾਲਜ ਵਲੋਂ ਹਮੇਸ਼ਾ ਲੋਕਾਂ ਦੀ ਸਹਾਇਤਾ ਲਈ ਹੱਥ ਵਧਾਇਆ ਗਿਆ ਹੈ। 

Ad Position 22
No active advertisement
ਪਿਛਲੀ ਖ਼ਬਰ ਪਿੰਡ ਚਾਂਦਪੁਰ ਰੁੜ੍ਹਕੀ, ਭੋਲੇਵਾਲ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹੜ੍ਹ ਪੀੜਤਾਂ ਨੂੰ ਰਾਹਤ ਸਮੱਗਰੀ ਭੇਜੀ ਅਗਲੀ ਖ਼ਬਰ ਪਾਵਰਕਾਮ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਮਿਹਨਤ ਸਦਕਾ ਰਮਦਾਸ ਬਿਜਲੀ ਘਰ ਦੀ ਬਿਜਲੀ ਸਪਲਾਈ ਹੋਈ ਬਹਾਲ
Ad Position 24