19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ ਹੜ੍ਹ ਪ੍ਰਭਾਵਿਤ ਰਾਵੀ ਦਰਿਆ ਦਾ ਨਿਰੀਖਣ

ਪਠਾਨਕੋਟ, 3 ਸਤੰਬਰ (ਵਿਨੋਦ)-ਪੰਜਾਬ ਉੱਤੇ ਜੋ ਅੱਜ ਸੰਕਟ ਦੀ ਘੜੀ ਆਈ ਹੈ ਤੇ ਹੜ੍ਹ ਨਾਲ ਕੁਝ ਜ਼ਿਲ੍ਹਿਆਂ ਅੰਦਰ...

Ad Position 21
No active advertisement
ਅਜੀਤ ਡੈਸਕ 03-09-2025

ਪਠਾਨਕੋਟ, 3 ਸਤੰਬਰ (ਵਿਨੋਦ)-ਪੰਜਾਬ ਉੱਤੇ ਜੋ ਅੱਜ ਸੰਕਟ ਦੀ ਘੜੀ ਆਈ ਹੈ ਤੇ ਹੜ੍ਹ ਨਾਲ ਕੁਝ ਜ਼ਿਲ੍ਹਿਆਂ ਅੰਦਰ ਲੋਕਾਂ ਦਾ ਜਨਜੀਵਨ ਪ੍ਰਭਾਵਿਤ ਹੋਇਆ ਹੈ। ਅਜਿਹੀ ਸਥਿਤੀ ਵਿਚ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੋਵੇਂ ਪੰਜਾਬ ਦੇ ਲੋਕਾਂ ਨੂੰ ਹਰ ਸੰਭਵ ਮਦਦ ਪਹੁੰਚਾਉਣ ਲਈ ਵਚਨਬੱਧ ਹਨ। ਇਹ ਪ੍ਰਗਟਾਵਾ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਜੀ ਨੇ ਅੱਜ ਜ਼ਿਲ੍ਹਾ ਪਠਾਨਕੋਟ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਮਗਰੋਂ ਕੀਤਾ। ਜ਼ਿਕਰਯੋਗ ਹੈ ਕਿ ਅੱਜ ਮਾਣਯੋਗ ਰਾਜਪਾਲ ਪੰਜਾਬ ਰਾਵੀ ਦਰਿਆ ਉਤੇ ਬਣਾਏ ਗਏ ਕਥਲੋਰ ਪੁਲ ਉਤੇ ਪਹੁੰਚੇ ਅਤੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ, ਰਾਵੀ ਦਰਿਆ ਦਾ ਨਿਰੀਖਣ ਕੀਤਾ ਅਤੇ ਮਾਧੋਪੁਰ ਹੈੱਡਵਰਕਸ ਦਾ ਵੀ ਜਾਇਜ਼ਾ ਲਿਆ।

ਜ਼ਿਲ੍ਹਾ ਪਠਾਨਕੋਟ ਦੇ ਬਲਾਕ ਬਮਿਆਲ ਵਿਚ ਰਾਵੀ ਦਰਿਆ ਉਤੇ ਬਣੇ ਪੁਲ ’ਤੇ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਅਤੇ ਪੁਨਰਵਾਸ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ। ਇਸ ਮੌਕੇ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਅਤੇ ਆਦਿੱਤਿਆ ਉੱਪਲ ਡਿਪਟੀ ਕਮਿਸ਼ਨਰ ਪਠਾਨਕੋਟ, ਦਲਜਿੰਦਰ ਸਿੰਘ ਢਿੱਲੋਂ ਐਸ.ਐਸ.ਪੀ. ਪਠਾਨਕੋਟ ਵਲੋਂ ਜ਼ਿਲ੍ਹਾ ਪਠਾਨਕੋਟ ਨੇ ਰਾਵੀ ਦਰਿਆ ਦੇ ਵਧਦੇ ਪਾਣੀ ਕਾਰਨ ਪਠਾਨਕੋਟ ਵਿਚ ਬਣੀ ਹੜ੍ਹਾਂ ਦੀ ਸਥਿਤੀ ਤੋਂ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਸੈਨਾ ਵਲੋਂ ਵੀ ਜ਼ਿਲ੍ਹਾ ਪ੍ਰਸ਼ਾਸਨ ਨਾਲ ਮਿਲ ਕੇ ਡਰੋਨ ਦੀ ਮਦਦ ਨਾਲ ਦਰਿਆ ’ਤੇ ਪੂਰੀ ਨਿਗਰਾਨੀ ਰੱਖੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਸਮੇਂ ’ਤੇ ਨਜਿੱਠਿਆ ਜਾ ਸਕੇ।

ਕਟਾਰੀਆ ਨੇ ਭਰੋਸਾ ਦਿਵਾਇਆ ਕਿ ਇਸ ਸੰਕਟ ਦੀ ਘੜੀ ਵਿਚ ਕੇਂਦਰ ਅਤੇ ਰਾਜ ਸਰਕਾਰ ਪੂਰੀ ਤਰ੍ਹਾਂ ਲੋਕਾਂ ਨਾਲ ਖੜ੍ਹੀਆਂ ਹਨ। ਉਨ੍ਹਾਂ ਕਿਹਾ ਕਿ ਨੁਕਸਾਨ ਦੀ ਵਿਸਥਾਰਪੂਰਵਕ ਜਾਂਚ ਤੋਂ ਬਾਅਦ ਪ੍ਰਭਾਵਿਤ ਪਰਿਵਾਰਾਂ ਨੂੰ ਪੂਰਾ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹੜ੍ਹਾਂ ਦੀ ਇਸ ਕੁਦਰਤੀ ਕਰੋਪੀ ਨਾਲ ਨਜਿੱਠਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸਮੇਤ ਸਮੁੱਚਾ ਮੰਤਰੀ ਮੰਡਲ ਤੇ ਵਿਧਾਇਕ ਵੀ ਰਾਹਤ ਕਾਰਜਾਂ ਵਿਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਹੜ੍ਹ ਦੀ ਆਫ਼ਤ ਨਾਲ ਨਜਿੱਠਣ ਲਈ ਜਿਵੇਂ ਸਮੂਹ ਪੰਜਾਬੀਆਂ ਨੇ ਇਕਜੁੱਟਤਾ ਦਿਖਾਈ ਹੈ, ਉਹ ਆਪਣੇ-ਆਪ ਵਿਚ ਮਿਸਾਲ ਹੈ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਮਿਲ ਕੇ ਇਸ ਸੰਕਟ ਉੱਪਰ ਜ਼ਰੂਰ ਕਾਬੂ ਪਾ ਲਵਾਂਗੇ। ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਉਨ੍ਹਾਂ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲ ਹੋਈ ਹੈ ਅਤੇ ਉਨ੍ਹਾਂ ਨੂੰ ਹੜ੍ਹਾਂ ਦੀ ਸਥਿਤੀ ਤੋਂ ਜਾਣੂ ਕਰਵਾਇਆ ਹੈ। 

Ad Position 22
No active advertisement
ਪਿਛਲੀ ਖ਼ਬਰ ਪੀ.ਯੂ. ਚੋਣ : ਵੱਖ-ਵੱਖ ਉਮੀਦਵਾਰਾਂ ਦੀ ਵੋਟਾਂ ਦੀ ਗਿਣਤੀ ਦੀ ਸੂਚੀ ਜਾਰੀ ਅਗਲੀ ਖ਼ਬਰ ਬਾਰਿਸ਼ ਕਾਰਨ ਦੋਨਾ ਖੇਤਰ ਦੇ ਤਿੰਨ ਤੋਂ ਵੱਧ ਪਿੰਡਾਂ ਦੀ 250 ਏਕੜ ਤੋਂ ਵੱਧ ਫ਼ਸਲ ਪਾਣੀ 'ਚ ਡੁੱਬੀ
Ad Position 24