19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਅਕਾਲੀ ਦਲ ਬਾਦਲ ਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਹੜ੍ਹ ਪੀੜਤਾਂ ਨੂੰ ਪਸ਼ੂਆਂ ਦਾ ਵੰਡਿਆ ਚਾਰਾ

ਮਮਦੋਟ/ਫਿਰੋਜ਼ਪੁਰ, 3 ਸਤੰਬਰ (ਸੁਖਦੇਵ ਸਿੰਘ ਸੰਗਮ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ...

Ad Position 21
No active advertisement
ਅਜੀਤ ਡੈਸਕ 03-09-2025

ਮਮਦੋਟ/ਫਿਰੋਜ਼ਪੁਰ, 3 ਸਤੰਬਰ (ਸੁਖਦੇਵ ਸਿੰਘ ਸੰਗਮ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਵਲੋਂ ਸ਼ੁਰੂ ਕੀਤੀ ਗਈ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਸਹਾਇਤਾ ਮੁਹਿੰਮ ਨੂੰ ਅੱਗੇ ਤੋਰਦਿਆਂ ਅੱਜ ਸਰਹੱਦੀ ਖੇਤਰ ਦੇ ਪਿੰਡ ਦੋਨਾਂ ਤੇਲੂ ਮੱਲ, ਮੱਬੋ ਕੇ ਆਦਿ ਵੱਖ-ਵੱਖ ਪਿੰਡਾਂ ਦੇ ਹੜ੍ਹ ਪੀੜਤਾਂ ਨੂੰ ਫਿਰ ਤੋਂ ਰਾਹਤ ਸਮੱਗਰੀ ਭੇਜੀ ਗਈ। ਇਸ ਦੌਰਾਨ ਸਾਬਕਾ ਹਲਕਾ ਵਿਧਾਇਕ ਫਿਰੋਜ਼ਪੁਰ ਦਿਹਾਤੀ ਜੋਗਿੰਦਰ ਸਿੰਘ ਜਿੰਦੂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਪ੍ਰੀਤਮ ਸਿੰਘ ਮਲਸੀਆਂ, ਦਰਸ਼ਨ ਸਿੰਘ ਸ਼ੇਰਖਾਂ ਅਤੇ ਬਲਵਿੰਦਰ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ ਦੀ ਅਗਵਾਈ ਹੇਠ ਪ੍ਰਭਾਵਿਤ ਪਿੰਡਾਂ ਦੇ ਪਸ਼ੂ ਪਾਲਕਾਂ ਨੂੰ ਅਚਾਰ ਦੀਆਂ ਗੱਠਾਂ, ਤੂੜੀ, ਪੀਣ ਵਾਲੇ ਪਾਣੀ ਦੀਆਂ ਇਕ ਦਰਜਨ ਟਰਾਲੀਆਂ ਭੇਜੀਆਂ ਗਈਆਂ।

ਇਸ ਮੌਕੇ ਜੋਗਿੰਦਰ ਸਿੰਘ ਜਿੰਦੂ ਨੇ ਕਿਹਾ ਕਿ ਇਸ ਇਲਾਕੇ ਦੇ ਲੋਕਾਂ ਲਈ ਅੱਜ ਦੂਜੀ ਵਾਰ ਸਹਾਇਤਾ ਦਿੱਤੀ ਗਈ ਹੈ, ਜਿਸ ਵਿਚ ਹੁਣ ਤੱਕ 750 ਕੁਇੰਟਲ ਚਾਰਾ ਤੇ ਤੂੜੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਜਿਥੇ ਪੀਣ ਵਾਲੇ ਪਾਣੀ ਅਤੇ ਰਾਸ਼ਨ ਦੀ ਜ਼ਰੂਰਤ ਹੈ, ਉਥੇ ਵੀ ਪਹਿਲ ਦੇ ਆਧਾਰ ਉਤੇ ਰਾਹਤ ਪਹੁੰਚਾਈ ਜਾ ਰਹੀ ਹੈ। 

Ad Position 22
No active advertisement
ਪਿਛਲੀ ਖ਼ਬਰ ਸੰਪ੍ਰਦਾਇ ਰਾੜਾ ਸਾਹਿਬ ਦਾ ਬਾਬਾ ਅਮਰ ਸਿੰਘ ਭੋਰਾ ਸਾਹਿਬ ਵਾਲਿਆਂ ਨੂੰ ਨਵਾਂ ਮੁਖੀ ਚੁਣਿਆ ਅਗਲੀ ਖ਼ਬਰ ਹੜ੍ਹਾਂ ਕਾਰਨ 37 ਲੋਕਾਂ ਦੀ ਹੁਣ ਤਕ ਗਈ ਜਾਨ - ਪੰਜਾਬ ਸਰਕਾਰ
Ad Position 24