19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਕਾਂਗਰਸ ਦੇ ਬਲਾਕ ਪ੍ਰਧਾਨ ਦੀ ਅਣਪਛਾਤਿਆਂ ਵਲੋਂ ਗੋਲੀਆਂ ਮਾਰ ਕੇ ਹੱਤਿਆ

ਪੱਟੀ, 3 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)-ਪੱਟੀ ਹਲਕੇ ਤੋਂ ਕਾਗਰਸ ਪਾਰਟੀ ਦੇ ਬਲਾਕ ਪ੍ਰਧਾਨ ਅਤੇ ਸਾਬਕਾ...

Ad Position 21
No active advertisement
ਅਜੀਤ ਡੈਸਕ 03-09-2025

ਪੱਟੀ, 3 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)-ਪੱਟੀ ਹਲਕੇ ਤੋਂ ਕਾਗਰਸ ਪਾਰਟੀ ਦੇ ਬਲਾਕ ਪ੍ਰਧਾਨ ਅਤੇ ਸਾਬਕਾ ਸਰਪੰਚ ਗੁਰਵੇਲ ਸਿੰਘ ਵਾਸੀ ਪਿੰਡ ਤੂਤ ਦੀ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਜਾਣਕਾਰੀ ਅਨੁਸਾਰ ਹਥਾੜ ਇਲਾਕੇ ਵਿਚ ਆਏ ਹੜ੍ਹ ਕਾਰਨ ਧੁੱਸੀ ਬੰਨ ਉਤੇ ਆਪਣੇ ਟਰੈਕਟਰ-ਟਰਾਲੀ ਨਾਲ ਮਿੱਟੀ ਪਾ ਕੇ ਦੇਰ ਸ਼ਾਮ ਗੁਰਵੇਲ ਸਿੰਘ ਆਪਣੇ ਘਰ ਨੂੰ ਵਾਪਿਸ ਆ ਰਿਹਾ ਸੀ ਤਾਂ ਰਸਤੇ ਵਿਚ ਹੀ ਕੁਝ ਅਣਪਛਾਤੇ ਵਿਅਕਤੀਆਂ ਨੇ ਗੁਰਵੇਲ ਸਿੰਘ ਉਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ ਤੇ ਮੌਕੇ ਤੋਂ ਫਰਾਰ ਹੋ ਗਏ। ਨਜ਼ਦੀਕ ਦੇ ਲੋਕਾਂ ਵਲੋਂ ਗੁਰਵੇਲ ਸਿੰਘ ਨੂੰ ਪੱਟੀ ਦੇ ਨਿੱਜੀ ਹਸਪਤਾਲ ਵਿਖੇ ਲਿਆਂਦਾ ਗਿਆ ਜਿਥੇ ਡਾਕਟਰਾਂ ਵਲੋਂ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। 

Ad Position 22
No active advertisement
ਪਿਛਲੀ ਖ਼ਬਰ ਜਲੰਧਰ ਸਿਵਲ ਹਸਪਤਾਲ ਤੇ ਰੇਲਵੇ ਸਟੇਸ਼ਨ ਬਿਜਲੀ ਗੁੱਲ ਹੋਣ ਕਰਕੇ ਹਨੇਰੇ 'ਚ ਡੁੱਬਾ ਅਗਲੀ ਖ਼ਬਰ ਸੰਪ੍ਰਦਾਇ ਰਾੜਾ ਸਾਹਿਬ ਦਾ ਬਾਬਾ ਅਮਰ ਸਿੰਘ ਭੋਰਾ ਸਾਹਿਬ ਵਾਲਿਆਂ ਨੂੰ ਨਵਾਂ ਮੁਖੀ ਚੁਣਿਆ
Ad Position 24