19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਹੜ੍ਹ ਪੀੜਤਾਂ ਦੀ ਮਦਦ ਲਈ ਪਹੁੰਚੇ ਫ਼ਿਲਮੀ ਕਲਾਕਾਰ ਪ੍ਰਿੰਸ ਕੰਵਲਜੀਤ

ਫ਼ਿਰੋਜ਼ਪੁਰ, 4 ਸਤੰਬਰ (ਗੁਰਿੰਦਰ ਸਿੰਘ)- ਹੜ੍ਹਾਂ ਦੀ ਮਾਰ ਹੇਠ ਆਏ ਪੀੜਤਾਂ ਦੀ ਮਦਦ ਲਈ ਪੰਜਾਬੀ ਗਾਇਕ ਅਤੇ ਫਿਲਮੀ ਕਲਾਕਾਰ ਵੀ ਅੱਗੇ ਆ ਰਹੇ ਹਨ। ਪੰਜਾਬੀ ਫ਼ਿਲਮਾਂ ਦੇ ਕਲਾਕਾਰ ਅਤੇ....

Ad Position 21
No active advertisement
ਅਜੀਤ ਡੈਸਕ 04-09-2025

ਫ਼ਿਰੋਜ਼ਪੁਰ, 4 ਸਤੰਬਰ (ਗੁਰਿੰਦਰ ਸਿੰਘ)- ਹੜ੍ਹਾਂ ਦੀ ਮਾਰ ਹੇਠ ਆਏ ਪੀੜਤਾਂ ਦੀ ਮਦਦ ਲਈ ਪੰਜਾਬੀ ਗਾਇਕ ਅਤੇ ਫਿਲਮੀ ਕਲਾਕਾਰ ਵੀ ਅੱਗੇ ਆ ਰਹੇ ਹਨ। ਪੰਜਾਬੀ ਫ਼ਿਲਮਾਂ ਦੇ ਕਲਾਕਾਰ ਅਤੇ ਲੇਖਕ ਪ੍ਰਿੰਸ ਕੰਵਲਜੀਤ ਸਿੰਘ ਬੀਤੀ ਸ਼ਾਮ ਫਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਸਰਹੱਦੀ ਪਿੰਡਾਂ ਵਿਚ ਪਹੁੰਚੇ ਅਤੇ ਉਹ ਆਪਣੇ ਸਾਥੀਆਂ ਸਮੇਤ ਬੇੜੀ ਦੇ ਰਸਤੇ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਤੱਕ ਪਹੁੰਚੇ, ਉਨ੍ਹਾਂ ਨਾਲ ਮੁਲਾਕਾਤ ਕੀਤੀ ਅਤੇ ਜ਼ਰੂਰੀ ਸਮਾਨ ਤਰਪਾਲਾਂ, ਮੱਛਰਦਾਨੀਆਂ ਅਤੇ ਹੋਰ ਸੁੱਕੀ ਰਸਦ ਦਿੱਤੀ। ਇਸ ਮੌਕੇ ਉਨ੍ਹਾਂ ਨਾਲ ਅਦਾਕਾਰ ਹਰਿੰਦਰ ਭੁੱਲਰ, ਗੁਰਨਾਮ ਸਿੱਧੂ ਤੇ ਡਾ. ਸੁਰਜੀਤ ਸਿੰਘ ਸਿੱਧੂ ਵੀ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਬਿਹਾਰ: ਸੜਕ ਹਾਦਸੇ ਵਿਚ ਪੰਜ ਕਾਰੋਬਾਰੀਆਂ ਦੀ ਮੌਤ ਅਗਲੀ ਖ਼ਬਰ ਦੇਰ ਰਾਤ ਆਪਸੀ ਰੰਜਿਸ਼ ਦੇ ਚਲਦਿਆਂ ਨੌਜਵਾਨ ਦਾ ਕਤਲ
Ad Position 24