19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਬਿਹਾਰ: ਸੜਕ ਹਾਦਸੇ ਵਿਚ ਪੰਜ ਕਾਰੋਬਾਰੀਆਂ ਦੀ ਮੌਤ

ਪਟਨਾ, 4 ਸਤੰਬਰ- ਪਟਨਾ ਵਿਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ, ਜਿਸ ਵਿਚ ਪੰਜ ਕਾਰੋਬਾਰੀਆਂ ਦੀ ਦਰਦਨਾਕ ਮੌਤ ਹੋ ਗਈ। ਇਹ ਘਟਨਾ ਪਟਨਾ-ਗਯਾ-ਦੋਭੀ ਚਾਰ ਮਾਰਗੀ ’ਤੇ....

Ad Position 21
No active advertisement
ਅਜੀਤ ਡੈਸਕ 04-09-2025

ਪਟਨਾ, 4 ਸਤੰਬਰ- ਪਟਨਾ ਵਿਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ, ਜਿਸ ਵਿਚ ਪੰਜ ਕਾਰੋਬਾਰੀਆਂ ਦੀ ਦਰਦਨਾਕ ਮੌਤ ਹੋ ਗਈ। ਇਹ ਘਟਨਾ ਪਟਨਾ-ਗਯਾ-ਦੋਭੀ ਚਾਰ ਮਾਰਗੀ ’ਤੇ ਵਾਪਰੀ ਤੇ ਸਾਰੇ ਮ੍ਰਿਤਕ ਕੀਟਨਾਸ਼ਕਾਂ ਅਤੇ ਖੇਤੀਬਾੜੀ ਉਤਪਾਦਾਂ ਦੇ ਕਾਰੋਬਾਰੀ ਸਨ।

ਜਾਣਕਾਰੀ ਅਨੁਸਾਰ ਟੱਕਰ ਇੰਨੀ ਭਿਆਨਕ ਸੀ ਕਿ ਕਾਰ ਦੇ ਟੁਕੜੇ-ਟੁਕੜੇ ਹੋ ਗਏ। ਸਥਾਨਕ ਲੋਕਾਂ ਨੇ ਪੁਲਿਸ ਨੂੰ ਘਟਨਾ ਦੀ ਜਾਣਕਾਰੀ ਦਿੱਤੀ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਕਾਰ ਵਿਚੋਂ ਲਾਸ਼ਾਂ ਨੂੰ ਕੱਢਣਾ ਸ਼ੁਰੂ ਕਰ ਦਿੱਤਾ। ਪੁਲਿਸ ਦਾ ਕਹਿਣਾ ਹੈ ਕਿ ਹਾਦਸੇ ਦੌਰਾਨ ਸਾਰੀਆਂ ਲਾਸ਼ਾਂ ਕਾਰ ਵਿਚ ਫਸ ਗਈਆਂ। ਕਟਰ ਅਤੇ ਕਰੇਨ ਦੀ ਮਦਦ ਨਾਲ ਲਾਸ਼ਾਂ ਨੂੰ ਕਾਰ ਵਿਚੋਂ ਬਾਹਰ ਕੱਢਿਆ ਗਿਆ। ਪੁਲਿਸ ਨੇ ਤੁਰੰਤ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਅਧਿਕਾਰੀਆਂ ਨੇ ਦੱਸਿਆ ਕਿ ਲਾਸ਼ਾਂ ਦੇ ਨੇੜੇ ਮਿਲੇ ਮੋਬਾਈਲ ਅਤੇ ਦਸਤਾਵੇਜ਼ਾਂ ਤੋਂ ਉਨ੍ਹਾਂ ਦੀ ਪਛਾਣ ਕੀਤੀ ਗਈ ਤੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਚਸ਼ਮਦੀਦਾਂ ਦੇ ਅਨੁਸਾਰ, ਟੱਕਰ ਤੋਂ ਬਾਅਦ ਇਕ ਜ਼ੋਰਦਾਰ ਧਮਾਕਾ ਹੋਇਆ ਅਤੇ ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ। ਪੁਲਿਸ ਨੂੰ ਕਾਰ ਵਿਚ ਫਸੀਆਂ ਲਾਸ਼ਾਂ ਨੂੰ ਕੱਢਣ ਲਈ ਕਾਫ਼ੀ ਜੱਦੋ-ਜਹਿਦ ਕਰਨੀ ਪਈ। ਗੈਸ ਕਟਰ ਨਾਲ ਕਾਰ ਨੂੰ ਕੱਟ ਕੇ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ।

Ad Position 22
No active advertisement
ਪਿਛਲੀ ਖ਼ਬਰ ਅੱਜ ਪੰਜਾਬ ਆਉਣਗੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਗਲੀ ਖ਼ਬਰ ਹੜ੍ਹ ਪੀੜਤਾਂ ਦੀ ਮਦਦ ਲਈ ਪਹੁੰਚੇ ਫ਼ਿਲਮੀ ਕਲਾਕਾਰ ਪ੍ਰਿੰਸ ਕੰਵਲਜੀਤ
Ad Position 24