19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਅੱਜ ਪੰਜਾਬ ਆਉਣਗੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ

ਚੰਡੀਗੜ੍ਹ, 4 ਸਤੰਬਰ- ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਪੰਜਾਬ ਦੇ ਦੌਰੇ ’ਤੇ ਹਨ ਤਾਂ ਜੋ ਪੰਜਾਬ ਵਿਚ ਹੜ੍ਹਾਂ ਕਾਰਨ ਫ਼ਸਲਾਂ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਜਾ....

Ad Position 21
No active advertisement
ਅਜੀਤ ਡੈਸਕ 04-09-2025

ਚੰਡੀਗੜ੍ਹ, 4 ਸਤੰਬਰ- ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਪੰਜਾਬ ਦੇ ਦੌਰੇ ’ਤੇ ਹਨ ਤਾਂ ਜੋ ਪੰਜਾਬ ਵਿਚ ਹੜ੍ਹਾਂ ਕਾਰਨ ਫ਼ਸਲਾਂ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਜਾ ਸਕੇ। ਉਹ ਤਿੰਨ ਜ਼ਿਲ੍ਹਿਆਂ ਦਾ ਦੌਰਾ ਕਰਨਗੇ ਅਤੇ ਕਿਸਾਨਾਂ ਨਾਲ ਮੁਲਾਕਾਤ ਕਰਨਗੇ ਤੇ ਪੂਰੀ ਸਥਿਤੀ ਦਾ ਜਾਇਜ਼ਾ ਵੀ ਲੈਣਗੇ। ਇਸ ਦੌਰਾਨ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਭਾਜਪਾ ਪ੍ਰਧਾਨ ਸੁਨੀਲ ਜਾਖੜ ਵੀ ਉਨ੍ਹਾਂ ਨਾਲ ਮੌਜੂਦ ਰਹਿਣਗੇ। ਖੇਤੀਬਾੜੀ ਮੰਤਰੀ ਨੇ ਲੋਕਾਂ ਨੂੰ ਭਰੋਸਾ ਦਿੱਤਾ ਹੈ ਕਿ ਕੇਂਦਰ ਸਰਕਾਰ ਵਲੋਂ ਹਰ ਸੰਭਵ ਮਦਦ ਕੀਤੀ ਜਾਵੇਗੀ।

ਸ਼ਿਵਰਾਜ ਸਿੰਘ ਚੌਹਾਨ ਅੱਜ ਅੰਮ੍ਰਿਤਸਰ ਪਹੁੰਚਣਗੇ। ਇਸ ਤੋਂ ਬਾਅਦ ਉਹ ਸੜਕ ਰਾਹੀਂ ਅੰਮ੍ਰਿਤਸਰ, ਕਪੂਰਥਲਾ ਅਤੇ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਸਵੇਰੇ 10:30 ਵਜੇ ਉਹ ਅੰਮ੍ਰਿਤਸਰ ਦੇ ਘੋਨੇਵਾਲ ਪਿੰਡ ਵਿਚ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮਿਲਣਗੇ। ਦੁਪਹਿਰ 12 ਵਜੇ ਉਹ ਗੁਰਦਾਸਪੁਰ ਦੇ ਧਰਮਕੋਟ ਰੰਧਾਵਾ ਪਿੰਡ ਵਿਚ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮਿਲਣਗੇ। ਜਦੋਂ ਕਿ ਦੁਪਹਿਰ 1:30 ਵਜੇ ਉਹ ਗੁਰਦਾਸਪੁਰ ਦੇ ਪਿੰਡ ਬਹਿਰਾਮਪੁਰ ਵਿਚ ਕਿਸਾਨਾਂ ਨੂੰ ਮਿਲਣਗੇ। ਉਹ ਦੁਪਹਿਰ 3:15 ਵਜੇ ਕਪੂਰਥਲਾ ਦੇ ਬੇਗੋਵਾਲ ਅਤੇ ਸ਼ਾਮ 5:30 ਵਜੇ ਅੰਮ੍ਰਿਤਸਰ ਦੇ ਹੋਟਲ ਵਿਖੇ ਮੀਡੀਆ ਨੂੰ ਸੰਬੋਧਨ ਕਰਨਗੇ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਰਾਜਪਾਲ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਪੰਜ ਜ਼ਿਲ੍ਹਿਆਂ ਦੀ ਸੌਂਪੀ ਹੜ੍ਹ ਰਿਪੋਰਟ, ਕੁਲਦੀਪ ਸਿੰਘ ਧਾਲੀਵਾਲ... ਅਗਲੀ ਖ਼ਬਰ ਬਿਹਾਰ: ਸੜਕ ਹਾਦਸੇ ਵਿਚ ਪੰਜ ਕਾਰੋਬਾਰੀਆਂ ਦੀ ਮੌਤ
Ad Position 24