20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਬੀਬਾ ਜੈ ਇੰਦਰ ਕੌਰ ਵਲੋਂ ਬਾਦਸ਼ਾਹਪੁਰ ਵਿਖੇ ਘੱਗਰ ਦਰਿਆ ਦਾ ਦੌਰਾ

ਪਾਤੜਾਂ, (ਪਟਿਆਲਾ), 4 ਸਤੰਬਰ (ਗੁਰਇਕਬਾਲ ਸਿੰਘ ਖਾਲਸਾ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਪੁੱਤਰੀ ਬੀਬਾ ਜੈ ਇੰਦਰ ਕੌਰ ਵਲੋਂ ਅੱਜ ਸਬ ਡਵੀਜ਼ਨ ਪਾਤੜਾਂ....

Ad Position 21
No active advertisement
ਅਜੀਤ ਡੈਸਕ 04-09-2025

ਪਾਤੜਾਂ, (ਪਟਿਆਲਾ), 4 ਸਤੰਬਰ (ਗੁਰਇਕਬਾਲ ਸਿੰਘ ਖਾਲਸਾ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਪੁੱਤਰੀ ਬੀਬਾ ਜੈ ਇੰਦਰ ਕੌਰ ਵਲੋਂ ਅੱਜ ਸਬ ਡਵੀਜ਼ਨ ਪਾਤੜਾਂ ਦੇ ਪਿੰਡ ਬਾਦਸ਼ਾਹਪੁਰ ਵਿਖੇ ਘੱਗਰ ਦਰਿਆ ਦਾ ਦੋਰਾ ਕੀਤਾ ਗਿਆ, ਜਿਥੇ ਉਨ੍ਹਾਂ ਵੱਖ ਵੱਖ ਪਿੰਡਾਂ ਦੇ ਲੋਕਾਂ ਨਾਲ ਆ ਰਹੀਆਂ ਦਿੱਕਤਾਂ ਬਾਰੇ ਵੀ ਜਾਣਕਾਰੀ ਲਈ। ਇਸ ਮੌਕੇ ਬੀਬਾ ਜੈ ਇੰਦਰ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੌਜੂਦਾ ਵਿਧਾਇਕ ਹੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕ ਰਹੇ ਹਨ, ਜਿਸ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਵਧੀਆ ਪ੍ਰਸ਼ਾਸਨ ਦੇਣ ਵਿਚ ਅਸਫ਼ਲ ਰਹੀ ਹੈ।

ਉਨ੍ਹਾਂ ਕਿਹਾ ਕਿ ਅੱਜ ਪੂਰਾ ਪੰਜਾਬ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ ਪਰ ਪੰਜਾਬ ਦੇ ਮੁੱਖ ਮੰਤਰੀ ਨੂੰ ਲੋਕਾਂ ਦੀ ਕੋਈ ਫਿਕਰ ਨਹੀਂ। ਉਹਨਾਂ ਕਿਹਾ ਕਿ ਅੱਜ ਦੇਸ਼ ਦੇ ਖੇਤੀਬਾੜੀ ਮੰਤਰੀ ਵਲੋਂ ਪੰਜਾਬ ਦਾ ਦੌਰਾ ਕੀਤਾ ਜਾ ਰਿਹਾ ਹੈ, ਜਿਸ ਤੋਂ ਬਾਅਦ ਲੋਕਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈ ਕੇ ਨੁਕਸਾਨ ਦੀ ਭਰਪਾਈ ਲਈ ਵਿਸ਼ੇਸ਼ ਪੈਕਜ ਵੀ ਦਿੱਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਭਾਰਤੀ ਜਨਤਾ ਪਾਰਟੀ ਦੇ ਹਲਕਾ ਸ਼ੁਤਰਾਣਾ ਦੇ ਇੰਚਾਰਜ ਨਰਾਇਣ ਸਿੰਘ ਨਰਸੋਤ, ਸੀਨੀਅਰ ਆਗੂ ਡਾਕਟਰ ਜੀਵਨ ਦੱਤ ਸ਼ੈਲੀ, ਅਤੇ ਮੁਖਤਿਆਰ ਸਿੰਘ ਮੁੱਖਾ ਸ਼ੁਤਰਾਣਾ ਵੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵਲੋਂ ਹੜ੍ਹ ਪੀੜਤਾਂ ਲਈ ਹਰੇ ਚਾਰੇ, ਅਚਾਰ ਦੀਆਂ 10 ਟਰਾਲੀਆਂ ਫਿਰੋਜ਼ਪੁਰ ਭੇਜੀਆਂ ਅਗਲੀ ਖ਼ਬਰ ਖ਼ਰਾਬ ਮੌਸਮ ਕਾਰਨ ਦਰੱਖਤ ’ਚ ਵੱਜੀ ਕਾਰ, ਇਕ ਦੀ ਮੌਤ
Ad Position 24