21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

350 ਸਾਲਾ ਸ਼ਹੀਦੀ ਸ਼ਤਾਬਦੀ: ਸ਼ਹੀਦੀ ਨਗਰ ਕੀਰਤਨ ਲਖਨਊ ਤੋਂ ਮਹਿੰਗਾਪੁਰ ਉੱਤਰ ਪ੍ਰਦੇਸ਼ ਲਈ ਰਵਾਨਾ

ਅੰਮ੍ਰਿਤਸਰ, 4 ਸਤੰਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ...

Ad Position 21
No active advertisement
ਅਜੀਤ ਡੈਸਕ 04-09-2025

ਅੰਮ੍ਰਿਤਸਰ, 4 ਸਤੰਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਯਹੀਆ ਗੰਜ ਲਖਨਊ ਤੋਂ ਆਪਣੇ ਅਗਲੇ ਪੜਾਅ ਗੁਰਦੁਆਰਾ ਨਾਨਕਸਰ ਪਿਆਓ ਸਾਹਿਬ ਮਹਿੰਗਾਪੁਰ ਉੱਤਰ ਪ੍ਰਦੇਸ਼ ਲਈ ਰਵਾਨਾ ਹੋਇਆ।

ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨ ਵਿਚ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਕੇਵਲ ਸਿੰਘ ਨੇ ਸੰਗਤਾਂ ਨਾਲ ਗੁਰੂ ਸਾਹਿਬ ਦੇ ਜੀਵਨ ਅਤੇ ਗੁਰਮਤਿ ਸਬੰਧੀ ਵਿਚਾਰਾਂ ਸਾਂਝੀਆਂ ਕੀਤੀਆਂ। ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵਲੋਂ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ ਗਏ। ਨਗਰ ਕੀਰਤਨ ਦੀ ਆਰੰਭਤਾ ਸਮੇਂ ਸ਼੍ਰੋਮਣੀ ਕਮੇਟੀ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ, ਅਜੈਬ ਸਿੰਘ ਅਭਿਆਸੀ, ਅਮਰਜੀਤ ਸਿੰਘ ਭਲਾਈਪੁਰ, ਅਮਰਜੀਤ ਸਿੰਘ ਬੰਡਾਲਾ, ਉੱਤਰ ਪ੍ਰਦੇਸ਼ ਦੇ ਖੇਤੀ ਮੰਤਰੀ ਬਲਦੇਵ ਸਿੰਘ ਔਲਖ, ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਹਰਪਾਲ ਸਿੰਘ ਜੱਗੀ ਸਮੇਤ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ। ਰਸਤੇ ਵਿਚ ਸੰਗਤਾਂ ਨੇ ਭਰਵਾਂ ਸਵਾਗਤ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕਰਕੇ ਸਤਿਕਾਰ ਦਿੱਤਾ। ਸਥਾਨਕ ਸੰਗਤਾਂ ਵਿਚ ਨਗਰ ਕੀਰਤਨ ਪ੍ਰਤੀ ਵੱਡਾ ਉਤਸ਼ਾਹ ਸੀ। ਦੱਸਣਯੋਗ ਹੈ ਕਿ ਇਹ ਸ਼ਹੀਦੀ ਨਗਰ ਕੀਰਤਨ ਅੱਜ ਰਾਤ ਗੁਰਦੁਆਰਾ ਨਾਨਕਸਰ ਪਿਆਓ ਸਾਹਿਬ ਮਹਿੰਗਾਪੁਰ ਉੱਤਰ ਪ੍ਰਦੇਸ਼ ਵਿਖੇ ਰੁਕੇਗਾ, ਜਿਥੋਂ 5 ਸਤੰਬਰ ਨੂੰ ਅਗਲੇ ਪੜਾਅ ਗੁਰਦੁਆਰਾ ਦਮਦਮਾ ਸਾਹਿਬ (ਅਕਾਲ ਅਕੈਡਮੀ) ਗੋਮਤੀ ਪੁੱਲ, ਪੂਰਨਪੁਰ ਲਈ ਰਵਾਨਾ ਹੋਵੇਗਾ।

ਇਸ ਮੌਕੇ ਲਖਨਊ ਦੇ ਪ੍ਰਬੰਧਕ ਡਾ. ਗੁਰਮੀਤ ਸਿੰਘ, ਡਾ. ਅਮਰਜੋਤ ਸਿੰਘ, ਸਤਨਾਮ ਸਿੰਘ, ਪਰਮਜੀਤ ਸਿੰਘ ਪੰਮੀ, ਪ੍ਰੀਤ ਸਿੰਘ ਅਰੋੜਾ, ਹਰਮਿੰਦਰ ਸਿੰਘ ਟੀਟੂ, ਮਨਮੀਤ ਸਿੰਘ ਬੰਟੀ, ਦਲਜੀਤ ਸਿੰਘ ਕੱਕੂ, ਸੰਪੂਰਨ ਸਿੰਘ ਬੱਗਾ, ਜਸਵੰਤ ਸਿੰਘ ਮਾਰਵਾਹ, ਜਗਪਾਲ ਸਿੰਘ ਵੋਹਰਾ, ਤੇਜਪਾਲ ਸਿੰਘ ਰੋਮੀ, ਹਰਪਾਲ ਸਿੰਘ ਜੱਗੀ, ਅਜੀਤ ਸਿੰਘ ਮਲਹੋਤਰਾ ਸਮੇਤ ਸੰਗਤਾਂ ਹਾਜ਼ਰ ਸਨ। 

Ad Position 22
No active advertisement
ਪਿਛਲੀ ਖ਼ਬਰ ਭਾਰੀ ਬਾਰਿਸ਼ ਕਾਰਨ ਮੁਰਗੀ ਫਾਰਮ 'ਚ ਪਾਣੀ ਭਰਿਆ, ਤਿੰਨ ਹਜ਼ਾਰ ਚੂਜ਼ੇ ਮਰੇ ਅਗਲੀ ਖ਼ਬਰ ਸਾਂਸਦ ਸਤਨਾਮ ਸਿੰਘ ਸੰਧੂ ਵਲੋਂ ਡੱਡੂਮਾਜਰਾ ਤੇ ਧਨਾਸ ਦਾ ਦੌਰਾ, ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ
Ad Position 24