21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਅਕਾਲੀ ਆਗੂ ਜਨਮੇਜਾ ਸਿੰਘ ਸੇਖੋਂ ਤੇ ਹਰਪ੍ਰੀਤ ਸਿੰਘ ਹੀਰੋ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਰਾਹਤ ਕਾਰਜ ਜਾਰੀ

ਮੱਖੂ, 4 ਸਤੰਬਰ (ਕੁਲਵਿੰਦਰ ਸਿੰਘ ਸੰਧੂ)-ਸੀਨੀਅਰ ਅਕਾਲੀ ਆਗੂ ਜਨਮੇਜਾ ਸਿੰਘ ਸੇਖੋਂ ਸਾਬਕਾ ਮੰਤਰੀ...

Ad Position 21
No active advertisement
ਅਜੀਤ ਡੈਸਕ 04-09-2025

ਮੱਖੂ, 4 ਸਤੰਬਰ (ਕੁਲਵਿੰਦਰ ਸਿੰਘ ਸੰਧੂ)-ਸੀਨੀਅਰ ਅਕਾਲੀ ਆਗੂ ਜਨਮੇਜਾ ਸਿੰਘ ਸੇਖੋਂ ਸਾਬਕਾ ਮੰਤਰੀ ਪੰਜਾਬ ਅਤੇ ਹਰਪ੍ਰੀਤ ਸਿੰਘ ਹੀਰੋ ਹਲਕਾ ਇੰਚਾਰਜ ਜ਼ੀਰਾ ਸ਼੍ਰੋਮਣੀ ਅਕਾਲੀ ਦਲ ਵਲੋਂ ਆਪਣੇ ਸਾਥੀਆਂ ਸਮੇਤ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਵਲੋਂ ਧੁੱਸੀ ਬੰਨ੍ਹ ਉਤੇ ਚੱਲ ਰਹੇ ਰਾਹਤ ਕਾਰਜਾਂ ਵਿਚ ਆਪਣਾ ਸਹਿਯੋਗ ਪਾਉਂਦਿਆਂ ਰੁਕਨੇ ਵਾਲੇ 10 ਕੁਇੰਟਲ ਲੋਹੇ ਦੀ ਤਾਰ, ਗੱਟਾ ਬਾਦਸ਼ਾਹ ਵਾਲੀ ਨੋਚ ਤੇ 400 ਲੀਟਰ ਡੀਜ਼ਲ ਅਤੇ 200 ਲੀਟਰ ਡੀਜ਼ਲ ਅਤੇ ਪੈਟਰੋਲ ਰਾਹਤ ਸਮੱਗਰੀ ਹੜ੍ਹ ਪੀੜਤਾਂ ਤੱਕ ਪਹੁੰਚਾਉਣ ਵਾਲੇ ਅਗਨ ਬੋਟ ਲਈ ਦਿੱਤਾ ਗਿਆ। ਹੜ੍ਹ ਪ੍ਰਭਾਵਿਤ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਸੀਨੀਅਰ ਅਕਾਲੀ ਆਗੂ ਜਨਮੇਜਾ ਸਿੰਘ ਸੇਖੋਂ ਸਾਬਕਾ ਮੰਤਰੀ ਪੰਜਾਬ ਅਤੇ ਹਰਪ੍ਰੀਤ ਸਿੰਘ ਹੀਰੋ ਹਲਕਾ ਇੰਚਾਰਜ ਜ਼ੀਰਾ ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਸਰਕਾਰ ਵਲੋਂ ਜੇਕਰ ਮੌਸਮ ਵਿਭਾਗ ਦੀਆਂ ਭਾਰੀ ਬਾਰਿਸ਼ਾਂ ਉਤੇ ਭਵਿੱਖਬਾਣੀ ਨੂੰ ਲੈ ਕੇ ਡੈਮਾਂ ਵਿਚੋਂ ਪਾਣੀ ਦਾ ਪੱਧਰ ਪਹਿਲਾਂ ਹੀ ਘੱਟ ਕੀਤਾ ਹੁੰਦਾ ਤਾਂ ਪੰਜਾਬ ਵਿਚ ਹੜ੍ਹਾਂ ਦੀ ਨੌਬਤ ਨਾ ਆਉਂਦੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ। 

Ad Position 22
No active advertisement
ਪਿਛਲੀ ਖ਼ਬਰ ਸਰਹੱਦੀ ਪਿੰਡ ਭੱਗੂਪੁਰ ਬੇਟ ਵਿਖੇ ਸੱਕੀ ਨਾਲੇ ਦਾ ਪਾਣੀ ਘਰਾਂ 'ਚ ਵੜਿਆ ਅਗਲੀ ਖ਼ਬਰ ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਤੇ ਰਵਨੀਤ ਸਿੰਘ ਬਿੱਟੂ ਵਲੋਂ ਡੇਰਾ ਬਾਬਾ ਨਾਨਕ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ
Ad Position 24