21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਪੰਜਾਬ ਸਰਕਾਰ ਹੜ੍ਹਾਂ ਨਾਲ ਕਿਸਾਨਾਂ ਦੇ ਹੋਏ ਨੁਕਸਾਨ ਦੀ ਕਰੇਗੀ ਭਰਪਾਈ- ਕੇਜਰੀਵਾਲ

ਸੁਲਤਾਨਪੁਰ ਲੋਧੀ, 4 ਸਤੰਬਰ (ਹੈਪੀ, ਲਾਡੀ)-'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਮੰਡ ਖੇਤਰ...

Ad Position 21
No active advertisement
ਅਜੀਤ ਡੈਸਕ 04-09-2025

ਸੁਲਤਾਨਪੁਰ ਲੋਧੀ, 4 ਸਤੰਬਰ (ਹੈਪੀ, ਲਾਡੀ)-'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਮੰਡ ਖੇਤਰ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਮੰਡ ਬਾਊਪੁਰ ਖੇਤਰ ਦਾ ਦੌਰਾ ਕੀਤਾ। ਉਹ ਮੰਡ ਖੇਤਰ ਦੇ ਪ੍ਰਭਾਵਿਤ ਪਾਣੀ ਵਿਚ ਘਿਰੇ ਪਿੰਡ ਸਾਂਗਰਾ ਵਿਖੇ ਡੇਰਿਆਂ ਉਤੇ ਵੀ ਗਏ ਅਤੇ ਲੋਕਾਂ ਨਾਲ ਗੱਲਬਾਤ ਕਰਕੇ ਮੁਸ਼ਕਿਲਾਂ ਸੁਣੀਆਂ। ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੜ੍ਹਾਂ ਦੇ ਨਾਲ ਪੰਜਾਬ ਦੇ ਕਿਸਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਕਰੇਗੀ। ਉਨ੍ਹਾਂ ਕਿਹਾ ਕਿ ਇਸ ਵੇਲੇ ਪੰਜਾਬ ਦੀ ਹੜ੍ਹ ਪ੍ਰਭਾਵਿਤ ਖੇਤਰਾਂ ਦੀ ਹਾਲਤ ਬਹੁਤ ਤਰਸਯੋਗ ਹੈ ਅਤੇ ਇਸ ਔਖੀ ਘੜੀ ਵਿਚ ਆਮ ਆਦਮੀ ਪਾਰਟੀ ਅਤੇ ਉਨ੍ਹਾਂ ਦੀ ਸਰਕਾਰ ਪੀੜਤਾਂ ਨਾਲ ਡੱਟ ਕੇ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਪਾਣੀ ਉਤਰਣ ਤੋਂ ਬਾਅਦ ਵੀ ਪ੍ਰਭਾਵਿਤ ਖੇਤਰ ਦੇ ਪੀੜਤਾਂ ਨੂੰ ਬਹੁਤ ਸਹਾਇਤਾ ਦੀ ਲੋੜ ਪਵੇਗੀ ਜੋ ਕਿ ਉਹ ਵੱਧ ਤੋਂ ਵੱਧ ਕਰਨਗੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਦੀ ਸਿਹਤ ਠੀਕ ਨਾ ਹੋਣ ਕਾਰਨ ਉਹ ਮੇਰੇ ਨਾਲ ਨਹੀਂ ਆ ਸਕੇ ਪਰ ਉਨ੍ਹਾਂ ਨੂੰ ਮੰਡ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਪ੍ਰਤੀ ਪੂਰੀ ਹਮਦਰਦੀ ਹੈ।

Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਅੱਜ ਸ਼ਾਮ 7 ਵਜੇ ਬਾਗੂਵਾਲ ਦਾ ਦੌਰਾ ਕਰਨਗੇ ਅਗਲੀ ਖ਼ਬਰ ਡੇਂਗੂ ਵਾਰਡ 'ਚ ਸ਼ਾਰਟ-ਸਰਕਟ ਕਾਰਨ ਤਾਰਾਂ ਨੂੰ ਲੱਗੀ ਅੱਗ, ਬਿਜਲੀ ਸਪਲਾਈ ਹੋਈ ਬੰਦ
Ad Position 24