21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਪੰਜਾਬ ਪੁਲਿਸ ਹਰਿਆਣਾ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਰਹੀ - ਝੀਂਡਾ

ਕਰਨਾਲ, 4 ਸਤੰਬਰ (ਗੁਰਮੀਤ ਸਿੰਘ ਸੱਗੂ)-ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ...

Ad Position 21
No active advertisement
ਅਜੀਤ ਡੈਸਕ 04-09-2025

ਕਰਨਾਲ, 4 ਸਤੰਬਰ (ਗੁਰਮੀਤ ਸਿੰਘ ਸੱਗੂ)-ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾ ਨੇ ਪੰਜਾਬ ਪੁਲਿਸ ਤੋਂ ਫਰਾਰ ਹੋਏ 'ਆਪ' ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੇ ਮਾਮਲੇ ਨੂੰ ਲੈ ਕੇ ਦੋਸ਼ ਲਗਾਇਆ ਕਿ ਪੰਜਾਬ ਪੁਲਿਸ ਹਰਿਆਣਾ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਪਹਿਲਾਂ ਪੰਜਾਬ ਪੁਲਿਸ ਨੇ ਕਿਉਂ ਨਹੀਂ ਗ੍ਰਿਫਤਾਰ ਕੀਤਾ? ਅਤੇ ਹੁਣ ਪੰਜਾਬ ਪੁਲਿਸ ਹਰਿਆਣਾ ਵਿਚ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਤੰਗ ਰਹੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇ. ਜਗਦੀਸ਼ ਸਿੰਘ ਝੀਂਡਾ ਨੇ ਕਿਹਾ ਕਿ ਪੰਜਾਬ ਪੁਲਿਸ ਹਰਿਆਣਾ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਪੰਜਾਬ ਪੁਲਿਸ ਲੋਕਤੰਤਰ ਵਿਚ ਤਾਨਾਸ਼ਾਹੀ ਰਵੱਈਆ ਅਪਣਾ ਰਹੀ ਹੈ, ਜਿਸਨੂੰ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। 

Ad Position 22
No active advertisement
ਪਿਛਲੀ ਖ਼ਬਰ ਸਾਬਕਾ ਸਰਪੰਚ ਦੇ ਕਤਲ ਦੇ ਰੋਸ ਵਜੋਂ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ ਵਲੋਂ ਐੱਸ.ਐੱਸ.ਪੀ. ਦਫਤਰ ਅੱਗੇ ਧਰਨਾ ਅਗਲੀ ਖ਼ਬਰ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਵਰ੍ਹਦੇ ਮੀਂਹ 'ਚ ਘੱਗਰ ਦਰਿਆ ਦੇ ਕੰਢਿਆਂ ਦਾ ਲਿਆ ਜਾਇਜ਼ਾ
Ad Position 24