22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਸਰਬੱਤ ਦਾ ਭਲਾ ਟਰੱਸਟ ਨੇ ਰਾਜਾਸਾਂਸੀ ਹਲਕੇ ਦੇ ਹੜ੍ਹ ਪੀੜਤਾਂ ਨੂੰ 20 ਟਨ ਪਸ਼ੂਆਂ ਦਾ ਚਾਰਾ ਵੰਡਿਆ

ਚੋਗਾਵਾਂ/ਅੰਮ੍ਰਿਤਸਰ, 4 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਲਈ ਨਿਰੰਤਰ...

Ad Position 21
No active advertisement
ਅਜੀਤ ਡੈਸਕ 04-09-2025

ਚੋਗਾਵਾਂ/ਅੰਮ੍ਰਿਤਸਰ, 4 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਲਈ ਨਿਰੰਤਰ ਸੇਵਾ ਕਾਰਜ ਨਿਭਾਅ ਰਹੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਅਤੇ ਦੁਬਈ ਦੇ ਉੱਘੇ ਕਾਰੋਬਾਰੀ ਡਾ.ਐਸ.ਪੀ. ਸਿੰਘ ਉਬਰਾਏ ਵਲੋਂ ਆਪਣੇ ਸੇਵਾ ਕਾਰਜਾਂ ਨੂੰ ਨਿਰੰਤਰ ਜਾਰੀ ਰੱਖਦਿਆਂ ਅੱਜ ਰਾਜਾਸਾਂਸੀ ਹਲਕੇ ਨਾਲ ਸਬੰਧਿਤ ਪਿੰਡਾਂ ਦੇ ਹੜ੍ਹ ਪੀੜਤ ਪਸ਼ੂ ਪਾਲਕਾਂ ਨੂੰ 20 ਟਨ ਚਾਰਾ ਵੰਡਿਆ ਗਿਆ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐਸ.ਪੀ. ਉਬਰਾਏ ਨੇ ਦੱਸਿਆ ਕਿ ਇਸ ਔਖੀ ਘੜੀ ਵੇਲੇ ਪੰਜਾਬ ਦੇ ਸਮੁੱਚੇ ਪ੍ਰਭਾਵਿਤ ਖੇਤਰਾਂ ਵਿਚ ਉਨ੍ਹਾਂ ਦੀਆਂ ਟੀਮਾਂ ਦਿਨ-ਰਾਤ ਸੇਵਾ ਕਾਰਜ ਨਿਭਾਅ ਰਹੀਆਂ ਹਨ ਅਤੇ ਇਹ ਸੇਵਾ ਪੂਰੀ ਤਰ੍ਹਾਂ ਨਾਲ ਹਾਲਾਤ ਠੀਕ ਹੋਣ ਤੱਕ ਨਿਰੰਤਰ ਜਾਰੀ ਰਹੇਗੀ।

ਉਨ੍ਹਾਂ ਦੱਸਿਆ ਕਿ ਇਸੇ ਤਹਿਤ ਹੀ ਅੱਜ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜ਼ਿਲ੍ਹਾ ਪ੍ਰਧਾਨ ਸ਼ਿਸ਼ਪਾਲ ਸਿੰਘ ਲਾਡੀ, ਵਿੱਤ ਸਕੱਤਰ ਨਵਜੀਤ ਸਿੰਘ ਘਈ, ਅਮਰਜੀਤ ਸਿੰਘ ਸੰਧੂ ਅਤੇ ਹਰਜਿੰਦਰ ਸਿੰਘ ਮੁੱਧ ਦੀ ਮੌਜੂਦਗੀ ਵਿਚ ਰਾਜਾਸਾਂਸੀ ਹਲਕੇ ਦੇ ਪਿੰਡ ਕੜਿਆਲ, ਸੈਦਪੁਰ, ਕੱਲੇਵਾਲ, ਮੋਹਲੇਕੇ, ਮੁਜ਼ੱਫਰਪੁਰਾ, ਚੂਚਕਵਾਲ, ਭੱਗੂਪੁਰ ਬੇਟ, ਮੰਡਿਆਂਵਾਲਾ, ਕੋਟਲੀ, ਜਸਤਰਵਾਲ ਆਦਿ ਪਿੰਡਾਂ ਦੇ ਪ੍ਰਭਾਵਿਤ ਪਸ਼ੂ ਪਾਲਕਾਂ ਨੂੰ 20 ਟਨ ਸੁੱਕਾ ਚਾਰਾ ਵੰਡਿਆ ਗਿਆ। ਇਸ ਦੌਰਾਨ ਵੱਖ-ਵੱਖ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਸਰਪੰਚਾਂ ਤੋਂ ਇਲਾਵਾ ਪਸ਼ੂਆਂ ਦਾ ਚਾਰਾ ਪ੍ਰਾਪਤ ਕਰਨ ਵਾਲੇ ਕਿਸਾਨਾਂ ਵਲੋਂ ਡਾ. ਉਬਰਾਏ ਦਾ ਇਸ ਔਖੀ ਘੜੀ ਵੇਲੇ ਮਦਦ ਕਰਨ ਲਈ ਵਿਸ਼ੇਸ਼ ਤੌਰ 'ਤੇ ਧੰਨਵਾਦ ਵੀ ਕੀਤਾ ਗਿਆ। ਇਸ ਦੌਰਾਨ ਮਾਸਟਰ ਤੇਜਿੰਦਰਪਾਲ ਸਿੰਘ ਮਾਨ, ਮਾਸਟਰ ਗੁਰਦਰਸ਼ਨ ਸਿੰਘ ਘਈ, ਪਰਮਿੰਦਰ ਸਿੰਘ ਸੰਧੂ, ਰਣਦੀਪ ਸਿੰਘ, ਨਵਤੇਜ ਸਿੰਘ ਮੁੱਧ, ਬਾਬਾ ਸੁੱਖਾ ਸਿੰਘ, ਸੁਖਦੇਵ ਸਿੰਘ ਆਦਿ ਮੌਜੂਦ ਸਨ। 

Ad Position 22
No active advertisement
ਪਿਛਲੀ ਖ਼ਬਰ Mehar ਫਿਲਮ ਦੀ ਸਟਾਰਕਾਸਟ ਵਲੋਂ ਵੱਡਾ ਐਲਾਨ ਅਗਲੀ ਖ਼ਬਰ ਸਰਹਿੰਦ ਚੋਅ ਦੇ ਪਾਣੀ ਦੀ ਮਾਰ ਹੋਈ ਸ਼ੁਰੂ, ਕਈ ਪਿੰਡਾ ਦੇ ਲੋਕਾਂ ਦੇ ਸਾਹ ਸੂਤੇ
Ad Position 24