22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਅਣ-ਪਛਾਤਿਆਂ ਨੇ ਨੌਜਵਾਨ ਨੂੰ ਮਾਰੀ ਗੋਲੀ, ਮੌਤ

ਮੋਗਾ, 5 ਸਤੰਬਰ- ਬੀਤੀ ਦੇਰ ਰਾਤ ਮੋਗਾ ਸ਼ਹਿਰ ਵਿਚ ਗੋਲੀ ਚੱਲਣ ਦੀ ਵੱਡੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਬਲਦੇਵ ਦੇ ਢਾਬੇ ਦੇ ਬਾਹਰ ਕੁਝ ਅਣ-ਪਛਾਤੇ ਲੋਕਾਂ ਵਲੋਂ ਇਕ.....

Ad Position 21
No active advertisement
ਅਜੀਤ ਡੈਸਕ 05-09-2025

ਮੋਗਾ, 5 ਸਤੰਬਰ- ਬੀਤੀ ਦੇਰ ਰਾਤ ਮੋਗਾ ਸ਼ਹਿਰ ਵਿਚ ਗੋਲੀ ਚੱਲਣ ਦੀ ਵੱਡੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਬਲਦੇਵ ਦੇ ਢਾਬੇ ਦੇ ਬਾਹਰ ਕੁਝ ਅਣ-ਪਛਾਤੇ ਲੋਕਾਂ ਵਲੋਂ ਇਕ ਨੌਜਵਾਨ ’ਤੇ ਗੋਲੀਬਾਰੀ ਕੀਤੀ ਗਈ। ਗੋਲੀ ਲੱਗਣ ਨਾਲ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਿਸ ਦੀ ਉਮਰ 30-35 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ।

ਹਾਈਵੇ ਪੁਲਿਸ ਨੇ ਤੁਰੰਤ ਨੌਜਵਾਨ ਨੂੰ ਸਿਵਲ ਹਸਪਤਾਲ ਮੋਗਾ ਪਹੁੰਚਾਇਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਮ੍ਰਿਤਕ ਕਰਿਆਨੇ ਦੀ ਦੁਕਾਨ ’ਤੇ ਕੰਮ ਕਰਦਾ ਸੀ ਅਤੇ ਮੋਗਾ ਦੀ ਹਰੀਜਨ ਕਲੋਨੀ ਵਿਚ ਰਹਿੰਦਾ ਸੀ।

ਗੋਲੀ ਚਲਾਉਣ ਤੋਂ ਬਾਅਦ ਅਣ-ਪਛਾਤੇ ਹਮਲਾਵਰ ਮੌਕੇ ’ਤੋਂ ਫਰਾਰ ਹੋ ਗਏ। ਪੁਲਿਸ ਨੇ ਇਸ ਸੰਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ, ਪਰ ਹਾਲੇ ਇਸ ਮਾਮਲੇ ਵਿਚ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ ਹੈ।

Ad Position 22
No active advertisement
ਪਿਛਲੀ ਖ਼ਬਰ ਕੈਲਗਰੀ ਸ਼ਹਿਰ ਦੀ ਮੌਜੂਦਾ ਮੇਅਰ ਜੋਤੀ ਗੌਂਡੇਕ ਨੇ ਦੁਬਾਰਾ ਚੋਣ ਲੜਨ ਦਾ ਕੀਤਾ ਐਲਾਨ ਅਗਲੀ ਖ਼ਬਰ ⭐ਮਾਣਕ-ਮੋਤੀ ⭐
Ad Position 24