22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਰੋਵਰ ਵਿਚੋਂ ਗਾਰ ਕੱਢਣ ਦੀ ਸੇਵਾ ਸ਼ੁਰੂ

ਸ੍ਰੀ ਅਨੰਦਪੁਰ ਸਾਹਿਬ, 5 ਸਤੰਬਰ (ਜੇ. ਐਸ. ਨਿੱਕੂਵਾਲ)- ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਪਵਿੱਤਰ ਸਰੋਵਰ ’ਚੋਂ ਗਾਰ ਕੱਢਣ ਦੀ ਸੇਵਾ ਅੱਜ ਜੈਕਾਰਿਆਂ ਦੀ ਗੂੰਜ ਵਿਚ ਸ਼ੁਰੂ ਕੀਤੀ ਗਈ। ਇਹ ਸੇਵਾ....

Ad Position 21
No active advertisement
ਅਜੀਤ ਡੈਸਕ 05-09-2025

ਸ੍ਰੀ ਅਨੰਦਪੁਰ ਸਾਹਿਬ, 5 ਸਤੰਬਰ (ਜੇ. ਐਸ. ਨਿੱਕੂਵਾਲ)- ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਪਵਿੱਤਰ ਸਰੋਵਰ ’ਚੋਂ ਗਾਰ ਕੱਢਣ ਦੀ ਸੇਵਾ ਅੱਜ ਜੈਕਾਰਿਆਂ ਦੀ ਗੂੰਜ ਵਿਚ ਸ਼ੁਰੂ ਕੀਤੀ ਗਈ। ਇਹ ਸੇਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੱਚਖੰਡ ਵਾਸੀ ਬਾਬਾ ਹਰਬੰਸ ਸਿੰਘ ਅਤੇ ਬਾਬਾ ਬਚਨ ਸਿੰਘ ਕਾਰ ਸੇਵਾ ਦਿੱਲੀ ਵਾਲਿਆਂ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਹੈ।

ਸੇਵਾ ਦੀ ਸ਼ੁਰੂਆਤ ਸ੍ਰੀ ਆਨੰਦ ਸਾਹਿਬ ਦੇ ਪਾਠ ਨਾਲ ਹੋਈ ਅਤੇ ਇਸ ਤੋਂ ਬਾਅਦ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅਰਦਾਸ ਕੀਤੀ। ਉਪਰੰਤ ਜੈਕਾਰਿਆਂ ਦੀਆਂ ਗੂੰਜਾਂ ਵਿਚ ਸਮੂਹ ਸੰਗਤਾਂ ਨੇ ਪਵਿੱਤਰ ਸਰੋਵਰ ਵਿਚੋਂ ਗਾਰ ਕੱਢਣ ਦੀ ਸੇਵਾ ਕੀਤੀ।

ਇਸ ਮੌਕੇ ਤੇ ਸੰਤ ਬਾਬਾ ਬਚਨ ਸਿੰਘ ਕਾਰ ਸੇਵਾ ਦਿੱਲੀ ਵਾਲੇ, ਬਾਬਾ ਮਹਿੰਦਰ ਸਿੰਘ ਕਾਰ ਸੇਵਾ ਦਿੱਲੀ ਵਾਲੇ, ਬਾਬਾ ਨਰਿੰਦਰ ਸਿੰਘ, ਬਾਬਾ ਕੁਲਦੀਪ ਸਿੰਘ, ਗਿਆਨੀ ਸਤਨਾਮ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ, ਮੈਨੇਜਰ ਗੁਰਦੀਪ ਸਿੰਘ ਕੰਗ, ਬਾਬਾ ਗੁਲਜਾਰ ਸਿੰਘ, ਬਾਬਾ ਸੁੱਖਾ ਸਿੰਘ ਕਰਨਾਲ ਵਾਲੇ, ਬਾਬਾ ਮਹਿੰਦਰ ਸਿੰਘ ਪਿਹੋਵਾ ਵਾਲੇ, ਬਾਬਾ ਲਾਡੀ ਸਿੰਘ ਪਉਂਟਾ ਸਾਹਿਬ ਵਾਲੇ ਅਤੇ ਬਾਬਾ ਸੁਰਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ।

ਇਸ ਤੋਂ ਇਲਾਵਾ, ਮੀਤ ਮੈਨੇਜਰ ਅਮਰਜੀਤ ਸਿੰਘ, ਜਸਵੀਰ ਸਿੰਘ, ਜੇ.ਈ. ਬਲਜਿੰਦਰ ਸਿੰਘ ਅਤੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਸੂਚਨਾ ਅਫਸਰ ਹਰਪ੍ਰੀਤ ਸਿੰਘ ਵੀ ਮੌਜੂਦ ਸਨ। ਸੰਗਤਾਂ ਨੇ ਗਾਰ ਕੱਢਣ ਦੀ ਇਸ ਸੇਵਾ ਨੂੰ ਵੱਡੀ ਭਗਤੀ ਅਤੇ ਉਤਸ਼ਾਹ ਨਾਲ ਨਿਭਾਇਆ।

Ad Position 22
No active advertisement
ਪਿਛਲੀ ਖ਼ਬਰ ਸਾਬਕਾ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਰਾਹਤ ਸਮਗਰੀ ਲੈ ਕੇ ਅਜਨਾਲਾ ਪੁੱਜੇ ਅਗਲੀ ਖ਼ਬਰ ਪੰਜਾਬ ਕਿੰਗਜ਼ ਨੇ ਪੰਜਾਬ ਵਿਚ ਹੜ੍ਹ ਰਾਹਤ ਕਾਰਜਾਂ ਦਾ ਸਮਰਥਨ ਕਰਨ ਲਈ ਹੇਮਕੁੰਟ ਫਾਊਂਡੇਸ਼ਨ ਅਤੇ ਆਰ.ਟੀ.ਆਈ. ਨਾਲ ਮਿਲਾਇਆ...
Ad Position 24