23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਪਿਛਲੇ ਦਿਨੀਂ ਸਾਨੂੰ ਬੰਧਕ ਬਣਾਉਣ ਦੀਆਂ ਜੋ ਖਬਰਾਂ ਆਈਆਂ, ਉਹ ਗਲਤ ਹਨ - BBMB ਚੇਅਰਮੈਨ

ਚੰਡੀਗੜ੍ਹ, 5 ਸਤੰਬਰ (ਅਜਾਇਬ ਔਜਲਾ)-ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਚੇਅਰਮੈਨ ਮਨੋਜ ਤ੍ਰਿਪਾਠੀ ਨੇ...

Ad Position 21
No active advertisement
ਅਜੀਤ ਡੈਸਕ 05-09-2025

ਚੰਡੀਗੜ੍ਹ, 5 ਸਤੰਬਰ (ਅਜਾਇਬ ਔਜਲਾ)-ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਚੇਅਰਮੈਨ ਮਨੋਜ ਤ੍ਰਿਪਾਠੀ ਨੇ ਅੱਜ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਇਸ ਗੱਲ ਦਾ ਇੰਕਸਾਫ ਕੀਤਾ ਕਿ ਪਿਛਲੇ ਦਿਨੀਂ ਜੋ ਉਨ੍ਹਾਂ ਨੂੰ ਬੰਧਕ ਬਣਾਉਣ ਦੀਆਂ ਖਬਰਾਂ ਆਈਆਂ ਸਨ, ਉਸ ਸਬੰਧੀ ਉਹ ਸਪੱਸ਼ਟ ਕਰਨਾ ਚਾਹੁੰਦੇ ਹਨ ਕਿ ਉਹ ਸਹੀ ਨਹੀਂ ਸਨ। ਉਨ੍ਹਾਂ ਨੂੰ ਕਿਸੇ ਨੇ ਵੀ ਕੋਈ ਬੰਧਕ ਨਹੀਂ ਬਣਾਇਆ ਸਗੋਂ ਉਹ ਤਾਂ ਉਥੇ ਬੈਠੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਇੰਤਜ਼ਾਰ ਕਰਦੇ ਰਹੇ। ਸੀ.ਆਈ.ਐਸ.
ਐਫ. ਦੀ ਤਾਇਨਾਤੀ ਬਾਰੇ ਉਨ੍ਹਾਂ ਕਿਹਾ ਕਿ ਇਹ ਫੈਸਲਾ ਤਾਂ 2021 ਵਿਚ ਕੀਤਾ ਗਿਆ ਸੀ, ਉਸ ਸਮੇਂ ਤੋਂ ਲੈ ਕੇ ਹੁਣ ਤੱਕ ਪੰਜਾਬ ਸਰਕਾਰ ਨੇ ਕਿਸੇ ਤਰ੍ਹਾਂ ਦਾ ਵੀ ਕੋਈ ਵਿਰੋਧ ਨਹੀਂ ਜਤਾਇਆ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ ਸਿਵਲ ਸਕੱਤਰੇਤ ਆਦਿ ਵਿਚ ਵੀ ਤਾਂ ਸੀ.ਆਈ. ਐਸ.ਐਫ. ਦੀ ਤਾਇਨਾਤੀ ਕੀਤੀ ਹੋਈ ਹੈ। ਉਨ੍ਹਾਂ ਕਿਹਾ ਕਿ BBMB ਵਿਚ ਸਾਰੇ ਫੈਸਲੇ ਆਮ ਸਹਿਮਤੀ ਨਾਲ ਹੀ ਲਏ ਜਾਂਦੇ ਹਨ।। 

Ad Position 22
No active advertisement
ਪਿਛਲੀ ਖ਼ਬਰ ਪੰਜਾਬ ਕੈਬਨਿਟ ਦੀ ਅੱਜ ਹੋਣ ਵਾਲੀ ਮੀਟਿੰਗ ਅਗਲੇ ਹੁਕਮਾਂ ਤੱਕ ਮੁਲਤਵੀ ਅਗਲੀ ਖ਼ਬਰ ਪੰਜਾਬ 'ਚ ਹੜ੍ਹਾਂ ਨੇ ਭਾਰੀ ਨੁਕਸਾਨ ਕੀਤਾ - ਰਾਜਪਾਲ ਗੁਲਾਬ ਚੰਦ ਕਟਾਰੀਆ
Ad Position 24