ਕਪੂਰਥਲਾ, 5 ਸਤੰਬਰ (ਅਮਨਜੋਤ ਸਿੰਘ ਵਾਲੀਆ)-ਪਿੰਡ ਖਾਨਗਾਹ ਦੇ ਰਹਿਣ ਵਾਲੇ ਇਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਥਾਣਾ ਕੋਤਵਾਲੀ ਦੇ ਏ.ਐਸ.ਆਈ. ਮਨਜੀਤ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ਸੁਰਜੀਤ ਸਿੰਘ ਪੁੱਤਰ ਵਜੀਰ ਸਿੰਘ ਵਾਸੀ ਖਾਨਗਾਹ ਜੋ ਕਿ ਜਲੰਧਰ ਵਿਚ ਡਿਊਟੀ ਕਰਦੇ ਸਨ ਤੇ ਪਿਛਲੇ ਕੁਝ ਦਿਨਾਂ ਤੋਂ ਬੀਮਾਰ ਚੱਲ ਰਹੇ ਸਨ ਜਿਨ੍ਹਾਂ ਦੀ ਅੱਜ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਵਿਅਕਤੀ ਦੇ ਲੜਕੇ ਲਖਬੀਰ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਧਾਰਾ 194 ਅਧੀਨ ਕਾਰਵਾਈ ਕਰਕੇ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ਗਈ ਹੈ।
ਤਾਜ਼ਾ ਖ਼ਬਰਾਂ
Free
ਪੰਜਾਬ ਪੁਲਿਸ 'ਚ ਤਾਇਨਾਤ ਏ.ਐਸ.ਆਈ. ਦੀ ਹੋਈ ਮੌਤ
ਕਪੂਰਥਲਾ, 5 ਸਤੰਬਰ (ਅਮਨਜੋਤ ਸਿੰਘ ਵਾਲੀਆ)-ਪਿੰਡ ਖਾਨਗਾਹ ਦੇ ਰਹਿਣ ਵਾਲੇ ਇਕ ਪੁਲਿਸ ਮੁਲਾਜ਼ਮ...
ਅਜੀਤ ਡੈਸਕ
05-09-2025