23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਕੇਂਦਰੀ ਟੀਮ ਵਲੋਂ ਫ਼ਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ

ਫ਼ਿਰੋਜ਼ਪੁਰ, 5 ਸਤੰਬਰ (ਗੁਰਿੰਦਰ ਸਿੰਘ)-ਪੰਜਾਬ ਵਿਚ ਹੜ੍ਹ ਨਾਲ ਹੋਏ ਨੁਕਸਾਨ ਦਾ ਅੰਦਾਜ਼ਾ...

Ad Position 21
No active advertisement
ਅਜੀਤ ਡੈਸਕ 05-09-2025

ਫ਼ਿਰੋਜ਼ਪੁਰ, 5 ਸਤੰਬਰ (ਗੁਰਿੰਦਰ ਸਿੰਘ)-ਪੰਜਾਬ ਵਿਚ ਹੜ੍ਹ ਨਾਲ ਹੋਏ ਨੁਕਸਾਨ ਦਾ ਅੰਦਾਜ਼ਾ ਲਗਾਉਣ ਲਈ ਭਾਰਤ ਸਰਕਾਰ ਵਲੋਂ ਭੇਜੀ ਗਈ ਉੱਚ ਪੱਧਰੀ ਟੀਮ ਨੇ ਅੱਜ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਕੇਂਦਰੀ ਟੀਮ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾ ਕੇ ਮੌਕੇ 'ਤੇ ਨੁਕਸਾਨ ਦੀ ਸਮੀਖਿਆ ਕੀਤੀ ਗਈ ਅਤੇ ਪੀੜਤ ਲੋਕਾਂ ਨਾਲ ਗੱਲਬਾਤ ਕਰਕੇ ਹਾਲਾਤ ਦੀ ਜਾਣਕਾਰੀ ਲਈ। ਇਸ ਦੌਰਾਨ ਹੁਸੈਨੀਵਾਲਾ ਵਿਖੇ ਡਿਪਟੀ ਕਮਿਸ਼ਨਰ ਦੀਪ ਸ਼ਿਖਾ ਸ਼ਰਮਾ ਅਤੇ ਫੌਜੀ ਅਧਿਕਾਰੀਆਂ ਨੇ ਕੇਂਦਰੀ ਟੀਮ ਨੂੰ ਸਤਲੁਜ ਦਰਿਆ ਵਿਚ ਪਾਣੀ ਅਤੇ ਸਥਾਨਕ ਹਾਲਾਤ ਦੀ ਜਾਣਕਾਰੀ ਦਿੱਤੀ। ਉਪਰੰਤ ਕੇਂਦਰੀ ਟੀਮ ਵਲੋਂ ਰਾਹਤ ਕੇਂਦਰ ਦਾ ਵੀ ਦੌਰਾ ਕੀਤਾ ਗਿਆ ਅਤੇ ਉਥੇ ਲੋਕਾਂ ਨੂੰ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। 

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਸਥਾਨਕ ਇਕਾਈ ਵਲੋਂ ਦਰਜਨਾਂ ਪਿੰਡਾਂ ਨੂੰ ਸਹਾਇਤਾ ਰਾਸ਼ੀ ਭੇਟ ਅਗਲੀ ਖ਼ਬਰ ਭਰਤਗੜ੍ਹ ਦੀ ਸ਼ਮਸ਼ਾਨਘਾਟ ਨੇੜੇ ਭਾਖੜਾ ਨਹਿਰ 'ਚ 450 ਫੁੱਟ ਤੇ ਆਲੋਵਾਲ ਨੇੜੇ 65 ਫੁੱਟ ਚੌੜੇ ਪਏ ਪਾੜ
Ad Position 24