23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਹਰੀਕੇ ਹੈੱਡ ਵਰਕਸ ਵਿਚ ਪਾਣੀ ਦਾ ਪੱਧਰ ਘਟਿਆ

ਹਰੀਕੇ ਪੱਤਣ, 5 ਸਤੰਬਰ (ਸੰਜੀਵ ਕੁੰਦਰਾ)-ਬਾਰਿਸ਼ਾਂ ਰੁਕਣ ਤੋਂ ਬਾਅਦ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ...

Ad Position 21
No active advertisement
ਅਜੀਤ ਡੈਸਕ 05-09-2025

ਹਰੀਕੇ ਪੱਤਣ, 5 ਸਤੰਬਰ (ਸੰਜੀਵ ਕੁੰਦਰਾ)-ਬਾਰਿਸ਼ਾਂ ਰੁਕਣ ਤੋਂ ਬਾਅਦ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਪਾਣੀ ਦਾ ਪੱਧਰ ਘੱਟ ਰਿਹਾ ਹੈ। ਬਿਆਸ ਸਤਲੁਜ ਦਰਿਆਵਾਂ ਦੇ ਸੰਗਮ ਹਰੀਕੇ ਹੈੱਡ ਵਰਕਸ ਵਿਚ ਵੀ ਪਾਣੀ ਦਾ ਪੱਧਰ ਘੱਟ ਹੋਣ ਨਾਲ ਹਰੀਕੇ ਹਥਾੜ ਖੇਤਰ ਦੇ ਲੋਕਾਂ ਲਈ ਕੁਝ ਰਾਹਤ ਦੀ ਖ਼ਬਰ ਹੈ। ਹਰੀਕੇ ਹੈੱਡ ਵਰਕਸ ਦੇ ਰੈਗੂਲੇਸ਼ਨ ਵਿਭਾਗ ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਸ਼ਾਮ 5 ਵਜੇ ਹਰੀਕੇ ਹੈੱਡ ਵਰਕਸ ਦੇ ਅੱਪ ਸਟਰੀਮ ਵਿਚ 2 ਲੱਖ 91 ਹਜ਼ਾਰ 295 ਕਿਊਸਿਕ ਪਾਣੀ ਸੀ, ਜਿਸ ਵਿਚੋਂ ਡਾਊਨ ਸਟਰੀਮ ਨੂੰ 2 ਲੱਖ 74 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾ ਰਿਹਾ ਸੀ ਜਦਕਿ 17 ਹਜ਼ਾਰ ਕਿਊਸਿਕ ਦੇ ਕਰੀਬ ਪਾਣੀ ਰਾਜਸਥਾਨ ਫੀਡਰ ਨਹਿਰ ਅਤੇ ਫਿਰੋਜ਼ਪੁਰ ਫੀਡਰ ਨਹਿਰ ਨੂੰ ਛੱਡਿਆ ਜਾ ਰਿਹਾ ਹੈ। ਹੋਰ ਜਾਣਕਾਰੀ ਅਨੁਸਾਰ ਪਾਣੀ ਹੋਰ ਘਟਣ ਦੀ ਸੰਭਾਵਨਾ ਹੈ। 

Ad Position 22
No active advertisement
ਪਿਛਲੀ ਖ਼ਬਰ ਸਤਲੁਜ 'ਚ ਪਾਣੀ ਦਾ ਪੱਧਰ ਸਥਿਰ ਚੱਲ ਰਿਹਾ - ਏ.ਡੀ.ਸੀ. ਫਾਜ਼ਿਲਕਾ ਅਗਲੀ ਖ਼ਬਰ ਭੁਲੱਥ 'ਚ ਦੂਸ਼ਿਤ ਪਾਣੀ ਨਾਲ ਹੋਏ ਡਾਇਰੀਏ ਕਰਕੇ ਵਿਅਕਤੀ ਦੀ ਮੌਤ
Ad Position 24