24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਕੇਂਦਰੀ ਟੀਮ ਵਲੋਂ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ, ਨੁਕਸਾਨ ਦਾ ਲਿਆ ਜਾਇਜ਼ਾ

ਕਪੂਰਥਲਾ/ਸੁਲਤਾਨਪੁਰ ਲੋਧੀ, 5 ਸਤੰਬਰ (ਅਮਰਜੀਤ ਕੋਮਲ, ਨਰੇਸ਼ ਹੈਪੀ, ਥਿੰਦ)-ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ...

Ad Position 21
No active advertisement
ਅਜੀਤ ਡੈਸਕ 05-09-2025

ਕਪੂਰਥਲਾ/ਸੁਲਤਾਨਪੁਰ ਲੋਧੀ, 5 ਸਤੰਬਰ (ਅਮਰਜੀਤ ਕੋਮਲ, ਨਰੇਸ਼ ਹੈਪੀ, ਥਿੰਦ)-ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਕੇਂਦਰ ਸਰਕਾਰ ਵਲੋਂ ਭੇਜੀ ਗਈ ਅੱਜ ਕੇਂਦਰੀ ਟੀਮ ਨੇ ਕੇਂਦਰੀ ਪਾਵਰ ਮੰਤਰਾਲੇ ਦੇ ਸੀ.ਈ.ਏ. ਆਰ.ਕੇ. ਤਿਵਾੜੀ, ਖੇਤੀਬਾੜੀ ਦੇ ਡਾਇਰੈਕਟਰ ਲਕਸ਼ਮਣ ਰਾਮ ਬਲਡਕ, ਕੇਂਦਰੀ ਦਿਹਾਤੀ ਵਿਕਾਸ ਮੰਤਰਾਲੇ ਦੇ ਅੰਡਰ ਸੈਕਟਰੀ ਸੰਦੀਪ ਦੱਤਾ ਤੇ ਕੇਂਦਰੀ ਜਲ ਸ਼ਕਤੀ ਮੰਤਰਾਲੇ ਦੇ ਡਿਪਟੀ ਡਾਇਰੈਕਟਰ ਪ੍ਰਕਾਸ਼ ਚੰਦ ਨੇ ਕਪੂਰਥਲਾ ਦੇ ਮੰਡ ਖੇਤਰ ਦੇ ਟਾਪੂਨੁਮਾ ਪਿੰਡਾਂ ਬਾਊਪੁਰ, ਸਾਂਗਰਾ ਵਿਚ ਬੋਟ ਰਾਹੀਂ ਜਾ ਕੇ ਹੜ੍ਹ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ।

ਉਨ੍ਹਾਂ ਪਿੰਡ ਬਾਊਪੁਰ ਵਿਚ ਹੜ੍ਹ ਦੀ ਮਾਰ ਹੇਠ ਆਏ ਸਕੂਲ ਦਾ ਵੀ ਦੌਰਾ ਕੀਤਾ। ਇਸ ਤੋਂ ਪਹਿਲਾਂ ਕੇਂਦਰੀ ਟੀਮ ਦੇ ਮੈਂਬਰਾਂ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹ ਨਾਲ ਹੋਏ ਨੁਕਸਾਨ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਟੀਮ ਦੇ ਮੈਂਬਰਾਂ ਨੂੰ ਮੰਡ ਖੇਤਰ ਦੇ ਟਾਪੂਨੁਮਾ ਪਿੰਡਾਂ ਬਾਰੇ ਜਾਣਕਾਰੀ ਦਿੱਤੀ ਤੇ ਟੀਮ ਦੇ ਮੈਂਬਰਾਂ ਨੂੰ ਦੱਸਿਆ ਕਿ ਜ਼ਿਲ੍ਹੇ ਵਿਚ ਹੜ੍ਹ ਨਾਲ 35 ਹਜ਼ਾਰ ਏਕੜ ਵਿਚ ਫ਼ਸਲਾਂ ਤੋਂ ਇਲਾਵਾ ਕਪੂਰਥਲਾ, ਭੁਲੱਥ ਤੇ ਸੁਲਤਾਨਪੁਰ ਲੋਧੀ ਤਹਿਸੀਲਾਂ ਵਿਚ ਬੁਨਿਆਦੀ ਢਾਂਚੇ ਨੂੰ ਵੀ ਨੁਕਸਾਨ ਪੁੱਜਾ ਹੈ। ਉਨ੍ਹਾਂ ਦੱਸਿਆ ਕਿ ਬੀਤੀ 11 ਅਗਸਤ ਤੋਂ ਜ਼ਿਲ੍ਹੇ ਵਿਚ ਰਾਹਤ ਕਾਰਜ ਜਾਰੀ ਹਨ ਤੇ ਪ੍ਰਭਾਵਿਤ ਲੋਕਾਂ ਦੀ ਰਿਹਾਇਸ਼, ਖ਼ਾਣੇ ਤੇ ਹੋਰ ਸਹੂਲਤਾਂ ਲਈ ਚਾਰ ਰਾਹਤ ਕੇਂਦਰ ਬਣਾਏ ਗਏ ਹਨ ਤੇ ਐਸ.ਡੀ.ਆਰ.ਐਫ. ਤੇ ਭਾਰਤੀ ਫੌਜ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦੇ 1500 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਜਾ ਚੁੱਕਾ ਹੈ। ਇਸ ਮੌਕੇ ਪੰਜਾਬ ਲੋਕ ਨਿਰਮਾਣ ਵਿਭਾਗ ਦੇ ਮੁੱਖ ਇੰਜੀਨੀਅਰ ਰਮਤੇਜ ਸਿੰਘ ਬੈਂਸ, ਵਧੀਕ ਡਿਪਟੀ ਕਮਿਸ਼ਨਰ ਨਵਨੀਤ ਕੌਰ ਬੱਲ, ਐਸ.ਡੀ.ਐਮ. ਅਲਕਾ ਕਾਲੀਆ ਤੋਂ ਇਲਾਵਾ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। 

Ad Position 22
No active advertisement
ਪਿਛਲੀ ਖ਼ਬਰ ਟਰੱਕ 'ਚੋਂ 120 ਪੇਟੀਆਂ ਸ਼ਰਾਬ ਦੀਆਂ ਬਰਾਮਦ ਅਗਲੀ ਖ਼ਬਰ ਰੈੱਡ ਕਰਾਸ ਸੋਸਾਇਟੀ ਪੰਜਾਬ ਵਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਸਮੱਗਰੀ ਦੇ 9 ਟਰੱਕ ਰਵਾਨਾ
Ad Position 24