25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਮੋਦੀ ਹਨ ਇਕ ਮਹਾਨ ਪ੍ਰਧਾਨ ਮੰਤਰੀ- ਡੋਨਾਲਡ ਟਰੰਪ

ਵਾਸ਼ਿੰਗਟਨ, ਡੀ.ਸੀ. 6 ਸਤੰਬਰ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਸ਼ੁੱਕਰਵਾਰ ਨੂੰ ਭਾਰਤ ਦੇ ਖਿਲਾਫ਼ ਦਿੱਤੇ ਆਪਣੇ ਬਿਆਨ ’ਤੋਂ ਕਰੀਬ 12 ਘੰਟਾਂ ਬਾਅਦ ਹੀ ਮੁੜ ਇਕ ਬਿਆਨ ਜਾਰੀ....

Ad Position 21
No active advertisement
ਅਜੀਤ ਡੈਸਕ 06-09-2025

ਵਾਸ਼ਿੰਗਟਨ, ਡੀ.ਸੀ. 6 ਸਤੰਬਰ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਸ਼ੁੱਕਰਵਾਰ ਨੂੰ ਭਾਰਤ ਦੇ ਖਿਲਾਫ਼ ਦਿੱਤੇ ਆਪਣੇ ਬਿਆਨ ’ਤੋਂ ਕਰੀਬ 12 ਘੰਟਾਂ ਬਾਅਦ ਹੀ ਮੁੜ ਇਕ ਬਿਆਨ ਜਾਰੀ ਕੀਤਾ ਹੈ, ਜਿਸ ਵਿਚ ਉਨ੍ਹਾਂ ਕਿਹਾ ਕਿ ਮੈਂ ਹਮੇਸ਼ਾ ਮੋਦੀ ਦਾ ਦੋਸਤ ਰਹਾਂਗਾ ਤੇ ਮੋਦੀ ਇਕ ਮਹਾਨ ਪ੍ਰਧਾਨ ਮੰਤਰੀ ਹਨ। ਉਨ੍ਹਾਂ ਅੱਗੇ ਕਿਹਾ ਕਿ ਭਾਰਤ ਅਤੇ ਅਮਰੀਕਾ ਵਿਚਾਲੇ ਖ਼ਾਸ ਸੰਬੰਧ ਹਨ ਤੇ ਇਸ ਵਿਚ ਚਿੰਤਾ ਵਾਲੀ ਕੋਈ ਗੱਲ ਨਹੀਂ ਹੈ। ਉਨ੍ਹਾਂ ਕਿਹਾ ਜਿਵੇਂ ਕਿ ਸਾਰਿਆਂ ਨੂੰ ਪਤਾ ਹੀ ਹੈ ਕਿ ਮੇਰੀ ਪ੍ਰਧਾਨ ਮੰਤਰੀ ਮੋਦੀ ਨਾਲ ਬਹੁਤ ਵਧੀਆ ਬਣਦੀ ਹੈ ਤੇ ਉਹ ਕੁਝ ਮਹੀਨੇ ਪਹਿਲਾਂ ਇਥੇ ਆਏ ਸਨ ਤੇ ਅਸੀਂ ਰੋਜ਼ ਗਾਰਡਨ ਗਏ ਸੀ।


ਇਸ ਤੋਂ ਪਹਿਲਾਂ ਸ਼ੁੱਕਰਵਾਰ ਸੋਸ਼ਲ ਮੀਡੀਆ ਟਰੂਥ ’ਤੇ ਟਰੰਪ ਨੇ ਕਿਹਾ ਸੀ ਕਿ ਇੰਝ ਲੱਗਦਾ ਹੈ ਕਿ ਅਸੀਂ ਭਾਰਤ ਅਤੇ ਰੂਸ ਨੂੰ ਚੀਨ ਦੇ ਹੱਥਾਂ ’ਚ ਗੁਆ ਦਿੱਤਾ ਹੈ ਤੇ ਉਮੀਦ ਹੈ ਕਿ ਭਵਿੱਖ ਚੰਗਾ ਹੋਵੇਗਾ।

Ad Position 22
No active advertisement
ਪਿਛਲੀ ਖ਼ਬਰ ਹੁਸ਼ਿਆਰਪੁਰ ਚਿੰਤਪੁਰਨੀ ਮਾਰਗ ਤੋਂ ਮੰਗੂਵਾਲ ਨਜ਼ਦੀਕ ਖੱਡ ’ਚ ਡਿੱਗੀ ਐਂਬੂਲੈਂਸ, 3 ਦੀ ਮੌਤ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ’ਚ ਆਇਆ ਸੁਧਾਰ
Ad Position 24