26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਕੇਂਦਰ ਸਰਕਾਰ ਪੰਜਾਬ ਨੂੰ ਕਰਨ ਦਵੇ ਦਰਿਆਵਾਂ ਦੀ ਸਫ਼ਾਈ- ਹਰਦੀਪ ਸਿੰਘ ਮੁੰਡੀਆ/ਗੁਰਮੀਤ ਸਿੰਘ ਖੁਡੀਆ

ਐਸ.ਏ.ਐਲ. ਨਗਰ, 6 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)- ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ...

Ad Position 21
No active advertisement
ਅਜੀਤ ਡੈਸਕ 06-09-2025

ਐਸ.ਏ.ਐਲ. ਨਗਰ, 6 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)- ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਸਿਹਤ ਦਾ ਹਾਲ ਚਾਲ ਜਾਣਨ ਲਈ ਮੋਹਾਲੀ ਦੇ ਹਸਪਤਾਲ ਵਿਚ ਪਹੁੰਚੇ। ਇਸ ਮੌਕੇ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਵਲੋਂ ਪੰਜਾਬ ਦੇ ਹੜ੍ਹ ਪੀੜਤ ਇਲਾਕਿਆਂ ਵਿਚ ਜਾ ਕੇ ਲੋਕਾਂ ਦੀ ਮਦਦ ਕਰਨ ਦੀ ਹਦਾਇਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੀ ਤੰਦਰੁਸਤ ਹੋਣ ਉਪਰੰਤ ਅਗਲੇ ਇਕ ਦੋ ਦਿਨਾਂ ਵਿਚ ਹੜ੍ਹ ਪੀੜਤ ਇਲਾਕਿਆਂ ਵਿਚ ਪਹੁੰਚਣਗੇ ਤੇ ਉਨ੍ਹਾਂ ਦੀ ਹਰ ਸੰਭਵ ਮਦਦ ਕਰਨਗੇ। ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਲੋਂ ਦਰਿਆਵਾਂ ਦੀ ਸਫ਼ਾਈ ਨਾ ਕਰਨ ਸੰਬੰਧੀ ਪੰਜਾਬ ਸਰਕਾਰ ’ਤੇ ਲਗਾਏ ਗਏ ਦੋਸ਼ਾਂ ਸੰਬੰਧੀ ਦੋਵਾਂ ਮੰਤਰੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਉਨ੍ਹਾਂ ਨੂੰ ਦਰਿਆਵਾਂ ਦੀ ਸਫ਼ਾਈ ਨਹੀਂ ਕਰਨ ਦਿੱਤੀ ਗਈ ਤੇ ਉਹ ਹੁਣ ਕੇਂਦਰ ਸਰਕਾਰ ਨੂੰ ਅਪੀਲ ਕਰਨਗੇ ਕਿ ਪੰਜਾਬ ਦੇ ਦਰਿਆਵਾਂ ਦੀ ਸਫ਼ਾਈ ਪੰਜਾਬ ਸਰਕਾਰ ਨੂੰ ਪਹਿਲ ’ਤੇ ਕਰਨ ਦੇਣ ਦੀ ਖੁੱਲ੍ਹ ਦੇਣ ਅਤੇ ਇਸ ਸੰਬੰਧੀ ਲੋੜੀਂਦੇ ਫੰਡ ਵੀ ਜਾਰੀ ਕਰਨ।

Ad Position 22
No active advertisement
ਪਿਛਲੀ ਖ਼ਬਰ ਸਸਰਾਲੀ ਕਲੋਨੀ ਦੇ ਲੋਕਾਂ ਨੇ ਲਿਆ ਸੁੱਖ ਦਾ ਸਾਹ, ਪਾਣੀ ਦਾ ਪੱਧਰ ਘਟਿਆ ਅਗਲੀ ਖ਼ਬਰ ਘੱਗਰ ਦਰਿਆ ’ਤੇ ਹੜ੍ਹਾਂ ਦਾ ਖ਼ਤਰਾ ਵਧਿਆ
Ad Position 24