26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਵਿਚ 14 ਦਿਨਾਂ ਦਾ ਵਾਧਾ

ਐਸ. ਏ. ਐਸ. ਨਗਰ, 6 ਸਤੰਬਰ (ਕਪਿਲ ਵਧਵਾ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਦਾ ਸਮਾਂ ਪੂਰਾ ਹੋਣ.....

Ad Position 21
No active advertisement
ਅਜੀਤ ਡੈਸਕ 06-09-2025

ਐਸ. ਏ. ਐਸ. ਨਗਰ, 6 ਸਤੰਬਰ (ਕਪਿਲ ਵਧਵਾ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਦਾ ਸਮਾਂ ਪੂਰਾ ਹੋਣ ’ਤੇ ਅੱਜ ਉਨ੍ਹਾਂ ਨੂੰ ਮੁਹਾਲੀ ਅਦਾਲਤ ਵਿਖੇ ਉਨ੍ਹਾਂ ਦੇ ਵਕੀਲ ਐਚ. ਐਸ. ਧਨੋਆ, ਦਮਨਬੀਰ ਸਿੰਘ ਸੋਬਤੀ ਅਤੇ ਸਹਿ ਵਕੀਲ ਇਕਓਮਪਾਲ ਸਿੰਘ ਦੀ ਮੌਜੂਦਗੀ ਵਿਚ ਵੀਡੀਓ ਕਾਨਫ਼ਰੰਸਿੰਗ ਰਾਹੀਂ ਪੇਸ਼ ਕੀਤਾ ਗਿਆ, ਜਿਸ ਤੋਂ ਬਾਅਦ ਅਦਾਲਤ ਨੇ ਮਜੀਠੀਆ ਦੀ ਨਿਆਂਇਕ ਹਿਰਾਸਤ 20 ਸਤੰਬਰ ਤੱਕ ਵਧਾ ਦਿੱਤੀ ਹੈ। ਇਸ ਮੌਕੇ ਵਿਸ਼ੇਸ਼ ਜੱਜ ਵਿਜੀਲੈਂਸ ਹਰਦੀਪ ਸਿੰਘ ਦੀ ਅਦਾਲਤ ਵਿਚ ਮਜੀਠੀਆ ਦੀ ਬੈਰਕ ਬਦਲੀ ਅਰਜ਼ੀ ’ਤੇ ਜੋ ਫੈਸਲਾ ਹੋਣਾ ਸੀ, ਉਹ ਹੁਣ 9 ਸਤੰਬਰ ਲਈ ਮੁਲਤਵੀ ਕਰ ਦਿੱਤਾ ਗਿਆ ਹੈ।

ਇਸ ਦੇ ਨਾਲ ਹੀ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਇਸਤਗਾਸਾ ਪੱਖ ਵਲੋਂ ਦਾਇਰ ਚਾਰਜਸ਼ੀਟ ਦੀ ਹਾਰਡ ਕਾਪੀ ਸਪਲਾਈ ਕਰਨ ਲਈ ਅਦਾਲਤ ਨੇ 9 ਸਤੰਬਰ ਦੀ ਤਰੀਕ ਤੈਅ ਕੀਤੀ ਹੈ। ਕਾਬਿਲ-ਏ-ਗੌਰ ਹੈ ਕਿ ਅੱਜ ਦੀ ਸੁਣਵਾਈ ਮੌਕੇ ਵਿਜੀਲੈਂਸ ਦੇ ਅਧਿਕਾਰੀਆਂ ਸਮੇਤ ਵਿਸ਼ੇਸ਼ ਵਕੀਲ ਫੈਰੀ ਸੋਫਤ ਅਤੇ ਪ੍ਰੀਤ ਇੰਦਰਪਾਲ ਸਿੰਘ ਵੀ ਮੌਜੂਦ ਰਹੇ।

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਸਪਤਾਲ ਦੀ ਛੱਤ ਤੋਂ ਮਿਲਿਆ ਨੌਜਵਾਨ ਦਾ ਪਿੰਜਰ ਅਗਲੀ ਖ਼ਬਰ ਸਸਰਾਲੀ ਕਲੋਨੀ ਦੇ ਲੋਕਾਂ ਨੇ ਲਿਆ ਸੁੱਖ ਦਾ ਸਾਹ, ਪਾਣੀ ਦਾ ਪੱਧਰ ਘਟਿਆ
Ad Position 24