26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਸੱਪ ਦੇ ਡੰਗਣ ਨਾਲ ਹੜ੍ਹ ਪੀੜਤ ਵਿਅਕਤੀ ਦੀ ਮੌਤ

ਫਾਜ਼ਿਲਕਾ, 6 ਸਤੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਸਰਹੱਦੀ ਪਿੰਡਾਂ ਦੇ ਲੋਕ ਇਕ ਪਾਸੇ ਹੜ੍ਹਾਂ ਦੀ...

Ad Position 21
No active advertisement
ਅਜੀਤ ਡੈਸਕ 06-09-2025

ਫਾਜ਼ਿਲਕਾ, 6 ਸਤੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਸਰਹੱਦੀ ਪਿੰਡਾਂ ਦੇ ਲੋਕ ਇਕ ਪਾਸੇ ਹੜ੍ਹਾਂ ਦੀ ਮਾਰ ਝੱਲ ਰਹੇ ਹਨ ਅਤੇ ਦੂਸਰੇ ਪਾਸੇ ਸੱਪਾਂ ਦਾ ਕਹਿਰ ਵੀ ਹੜ੍ਹ ਪ੍ਰਭਾਵਿਤ ਪਿੰਡਾਂ ਅੰਦਰ ਦੇਖਣ ਨੂੰ ਮਿਲ ਰਿਹਾ ਹੈ। ਪਾਣੀ ’ਚ ਕਈ ਜ਼ਹਿਰੀਲੇ ਸੱਪ ਸਰਹੱਦੀ ਪਿੰਡਾਂ ਅੰਦਰ ਆ ਗਏ ਹਨ। ਫ਼ਾਜ਼ਿਲਕਾ ਦੇ ਪਿੰਡ ਰੇਤੇਵਾਲੀ ਭੈਣੀ ’ਚ ਇਕ ਕੋਬਰਾ ਸੱਪ ਨੇ ਇਕ ਵਿਅਕਤੀ ਨੂੰ ਡੰਗ ਮਾਰ ਦਿੱਤਾ, ਜਿਸ ਨਾਲ ਉਸ ਦੀ ਦਰਦਨਾਕ ਮੌਤ ਹੋ ਗਈ। ਚਾਰ ਬੱਚਿਆਂ ਦੇ ਸਿਰ ਤੋਂ ਪਿਤਾ ਦਾ ਸਾਇਆ ਉੱਠ ਗਿਆ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਵਿਅਕਤੀ ਦੀ ਪਤਨੀ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। 

 

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਰਾਣਾ ਰਣਬੀਰ ਸਿੰਘ ਲੋਪੋਕੇ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਅਗਲੀ ਖ਼ਬਰ ਪਿਤਾ ਵਲੋਂ ਆਪਣੀ ਹੀ ਧੀ ਨਾਲ ਜਬਰ ਜਨਾਹ, ਪੁਲਿਸ ਨੇ ਕੀਤਾ ਗਿ੍ਫ਼ਤਾਰ
Ad Position 24