26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਰਾਣਾ ਰਣਬੀਰ ਸਿੰਘ ਲੋਪੋਕੇ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਓਠੀਆ, ਅੰਮ੍ਰਿਤਸਰ, 6 ਸਤੰਬਰ (ਗੁਰਵਿੰਦਰ ਸਿੰਘ ਛੀਨਾ)-ਸਰਹੱਦੀ ਪਿੰਡਾਂ ਵਿਚ ਆਏ ਹੜ੍ਹਾਂ ਕਾਰਨ ਪ੍ਰਭਾਵਿਤਾਂ ਕਈ...

Ad Position 21
No active advertisement
ਅਜੀਤ ਡੈਸਕ 06-09-2025

ਓਠੀਆ, ਅੰਮ੍ਰਿਤਸਰ, 6 ਸਤੰਬਰ (ਗੁਰਵਿੰਦਰ ਸਿੰਘ ਛੀਨਾ)-ਸਰਹੱਦੀ ਪਿੰਡਾਂ ਵਿਚ ਆਏ ਹੜ੍ਹਾਂ ਕਾਰਨ ਪ੍ਰਭਾਵਿਤਾਂ ਕਈ ਪਿੰਡਾਂ ਦਾ ਬਹੁਤ ਬੁਰਾ ਹਾਲ ਹੋ ਰਿਹਾ ਹੈ। ਉਨ੍ਹਾਂ ਦੇ ਪਸ਼ੂਆਂ ਅਤੇ ਪਰਿਵਾਰਾਂ ਲਈ ਸ਼੍ਰੋਮਣੀ ਅਕਾਲੀ ਦਲ ਪਾਰਟੀ ਪੂਰਾ ਖਿਆਲ ਰੱਖ ਰਹੀ ਹੈ ਅਤੇ ਰਾਸ਼ਨ ਮੁਹੱਈਆ ਕਰਵਾ ਕੇ ਹੌਸਲੇ ਬੁਲੰਦ ਕਰ ਰਹੀ ਹੈ। ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਰਾਣਾ ਰਣਬੀਰ ਸਿੰਘ ਲੋਪੋਕੇ ਆਪਣੀ ਪਾਰਟੀ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਲਗਾਤਾਰ ਖਿਆਲ ਰੱਖ ਰਹੇ ਹਨ ਤੇ ਹਰ ਮਦਦ ਤੇ ਸਹਾਇਤਾ ਦੇਣ ਦਾ ਭਰੋਸਾ ਦੇ ਰਹੇ ਹਨ। ਉਨ੍ਹਾਂ ਵਲੋਂ ਅੱਜ ਹੜ੍ਹ ਪ੍ਰਭਾਵਿਤ ਪਿੰਡਾਂ ਕੋਟਲੀ ਖਹਿਰਾ, ਨੇਪਾਲ, ਅਵਾਣ ਲੱਖਾ ਸਿੰਘ ਅਤੇ ਮੁਜ਼ੱਫਰਪੁਰਾ ਵਿਚ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ, ਕੱਪੜੇ ਅਤੇ ਤਰਪਾਲਾਂ ਮੁਹੱਈਆ ਕਰਵਾਈਆਂ ਗਈਆਂ ਅਤੇ ਪਿੰਡ ਲੋਧੀਗੁੱਜ਼ਰ ਅਤੇ ਨੱਥੂਪੁਰਾ ਵਿਚ ਹਰ ਲੋੜਵੰਦ ਪਰਿਵਾਰ ਨੂੰ ਰਾਸ਼ਨ ਅਤੇ ਪਸ਼ੂਆਂ ਲਈ ਚਾਰਾ ਅਤੇ ਚੋਕਰ ਮੁਹੱਈਆ ਕਰਵਾਇਆ ਗਿਆ। 

Ad Position 22
No active advertisement
ਪਿਛਲੀ ਖ਼ਬਰ ਮਰਹੂਮ ਡਾ. ਜਸਵਿੰਦਰ ਭੱਲਾ ਦੀ ਟੀਮ ਵਲੋਂ ਹੜ੍ਹ ਪ੍ਰਭਾਵਿਤ ਪਿੰਡ ਕੰਮੇਵਾਲ ਤੇ ਬਾਘੂਵਾਲ ਦਾ ਦੌਰਾ ਅਗਲੀ ਖ਼ਬਰ ਸੱਪ ਦੇ ਡੰਗਣ ਨਾਲ ਹੜ੍ਹ ਪੀੜਤ ਵਿਅਕਤੀ ਦੀ ਮੌਤ
Ad Position 24