26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਗੌਰਮਿੰਟ ਟੀਚਰਜ਼ ਯੂਨੀਅਨ ਨੇ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਇਕੱਠੀ ਕੀਤੀ ਤਕਰੀਬਨ 31.20 ਲੱਖ ਰੁਪਏ ਦੀ ਰਾਸ਼ੀ

ਸੰਗਰੂਰ, 6 ਸਤੰਬਰ (ਧੀਰਜ ਪਸ਼ੋਰੀਆ)-ਗੌਰਮਿੰਟ ਟੀਚਰਜ਼ ਯੂਨੀਅਨ ਵਲੋਂ ਪੰਜਾਬ ਵਿਚ ਹੜ੍ਹਾਂ ਦੀ ਮਾਰ ਝੱਲ...

Ad Position 21
No active advertisement
ਅਜੀਤ ਡੈਸਕ 06-09-2025

ਸੰਗਰੂਰ, 6 ਸਤੰਬਰ (ਧੀਰਜ ਪਸ਼ੋਰੀਆ)-ਗੌਰਮਿੰਟ ਟੀਚਰਜ਼ ਯੂਨੀਅਨ ਵਲੋਂ ਪੰਜਾਬ ਵਿਚ ਹੜ੍ਹਾਂ ਦੀ ਮਾਰ ਝੱਲ ਰਹੇ ਪੀੜਤਾਂ ਨਾਲ ਖੜ੍ਹਨ ਦੇ ਨਾਲ-ਨਾਲ ਉਨ੍ਹਾਂ ਦੇ ਮੁੜ ਵਸੇਬੇ ਲਈ ਯਤਨ ਕੀਤੇ ਜਾ ਰਹੇ ਹਨ। ਜਥੇਬੰਦੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਜਨਰਲ ਸਕੱਤਰ ਗੁਰਵਿੰਦਰ ਸਿੰਘ ਸਸਕੌਰ, ਵਿੱਤ ਸਕੱਤਰ ਪ੍ਰਿੰਸੀਪਲ ਅਮਨਦੀਪ ਸ਼ਰਮਾ ਅਤੇ ਪ੍ਰੈਸ ਸਕੱਤਰ ਕਰਨੈਲ ਸਿੰਘ ਫਿਲੌਰ ਨੇ ਦੱਸਿਆ ਕਿ ਜਥੇਬੰਦੀ ਵਲੋਂ ਪੰਜਾਬ ਦੇ ਜ਼ਿਲ੍ਹਿਆਂ ਵਿਚ ਜ਼ਿਲ੍ਹਾ ਕਮੇਟੀਆਂ ਬਣਾ ਕੇ ਸਾਰੇ ਜ਼ਿਲ੍ਹਿਆਂ ਵਿਚੋਂ ਹੜ੍ਹ ਪੀੜਤਾਂ ਦੀ ਮਦਦ ਲਈ ਤਕਰੀਬਨ 31.20 ਲੱਖ ਰੁਪਏ ਦੀ ਰਾਸ਼ੀ ਇਕੱਠੀ ਕੀਤੀ ਗਈ ਹੈ ਅਤੇ ਹੋਰ ਸਹਾਇਤਾ ਰਾਸ਼ੀ ਇਕੱਠੀ ਕਰਨ ਦੀ ਮੁਹਿੰਮ ਚੱਲ ਰਹੀ ਹੈ। 

ਇਸ ਮੁਹਿੰਮ ਨੂੰ ਸਮੁੱਚੇ ਅਧਿਆਪਕ ਵਰਗ ਵਲੋਂ ਭਰਪੂਰ ਹੁੰਗਾਰਾ ਮਿਲ ਰਿਹਾ ਹੈ। ਜਥੇਬੰਦੀ ਦੇ ਆਗੂਆਂ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਇਕੱਠੀ ਕੀਤੀ ਰਾਸ਼ੀ ਨੂੰ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਜਿਵੇਂ ਹੜ੍ਹ ਮਾਰੇ ਇਲਾਕਿਆਂ ਦੇ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ, ਮਿੱਡ-ਡੇਅ ਮੀਲ ਵਰਕਰਾਂ, ਦਰਜਾ ਚਾਰ ਕਰਮਚਾਰੀਆਂ ਦੇ ਪਰਿਵਾਰਾਂ ਦੀ ਪਹਿਲ ਦੇ ਆਧਾਰ ਉਤੇ ਮਦਦ ਕੀਤੀ ਜਾਵੇਗੀ। ਇਸ ਤੋਂ ਇਲਾਵਾ ਹੜ੍ਹ ਪੀੜਤ ਲੋੜਵੰਦ ਪਰਿਵਾਰਾਂ ਦੀ ਵੀ ਮਦਦ ਕੀਤੀ ਜਾਵੇਗੀ। ਜਥੇਬੰਦੀ ਵਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਦੇ ਪਹਿਲੇ ਗੇੜ ਤਹਿਤ ਕਪੂਰਥਲਾ, ਫਾਜ਼ਿਲਕਾ, ਗੁਰਦਾਸਪੁਰ, ਪਟਿਆਲਾ, ਮੁਕਤਸਰ, ਫਿਰੋਜ਼ਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਪਠਾਨਕੋਟ, ਮੋਗਾ ਅਤੇ ਜਲੰਧਰ ਜ਼ਿਲ੍ਹਿਆਂ ਵਿਚ ਟੀਮਾਂ ਬਣਾ ਕੇ ਮਦਦ ਦੇਣ ਦਾ ਕੰਮ ਸ਼ੁਰੂ ਕੀਤਾ ਜਾ ਚੁੱਕਾ ਹੈ। ਆਉਣ ਵਾਲੇ ਦਿਨਾਂ ਵਿਚ ਮਦਦ ਲਈ ਹੋਰ ਟੀਮਾਂ ਬਣਾ ਕੇ ਇਸ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਭੇਤਭਰੀ ਹਾਲਤ 'ਚ ਲਾਪਤਾ ਨੌਜਵਾਨ ਦੀ ਨਹੀਂ ਮਿਲੀ ਕੋਈ ਉੱਘ-ਸੁੱਘ ਅਗਲੀ ਖ਼ਬਰ ਸ. ਸੁਖਬੀਰ ਸਿੰਘ ਬਾਦਲ ਵਲੋਂ ਵਿਧਾਇਕ ਅਸ਼ਵਨੀ ਸ਼ਰਮਾ ਦੇ ਭਰਾ ਦੇ ਦਿਹਾਂਤ 'ਤੇ ਰਿਹਾਇਸ਼ ਵਿਖੇ ਦੁੱਖ ਪ੍ਰਗਟ
Ad Position 24