27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਭੇਤਭਰੀ ਹਾਲਤ 'ਚ ਲਾਪਤਾ ਨੌਜਵਾਨ ਦੀ ਨਹੀਂ ਮਿਲੀ ਕੋਈ ਉੱਘ-ਸੁੱਘ

ਮਹਿਲ ਕਲਾਂ, 6 ਸਤੰਬਰ (ਅਵਤਾਰ ਸਿੰਘ ਅਣਖੀ)-ਕਸਬਾ ਮਹਿਲ ਕਲਾਂ (ਬਰਨਾਲਾ) ਨਾਲ ਸਬੰਧਤ...

Ad Position 21
No active advertisement
ਅਜੀਤ ਡੈਸਕ 06-09-2025

ਮਹਿਲ ਕਲਾਂ, 6 ਸਤੰਬਰ (ਅਵਤਾਰ ਸਿੰਘ ਅਣਖੀ)-ਕਸਬਾ ਮਹਿਲ ਕਲਾਂ (ਬਰਨਾਲਾ) ਨਾਲ ਸਬੰਧਤ ਇਕ ਨੌਜਵਾਨ ਭੇਤਭਰੀ ਹਾਲਤ 'ਚ ਗੁੰਮ ਹੋਣ ਤੋਂ ਬਾਅਦ ਸਵਾ ਮਹੀਨਾ ਬੀਤਣ ਦੇ ਬਾਵਜੂਦ ਅਜੇ ਤੱਕ ਕੋਈ ਵੀ ਸੁਰਾਗ ਨਹੀਂ ਮਿਲਿਆ। ਨੌਜਵਾਨ ਦੇ ਪਿਤਾ ਅਵਤਾਰ ਸਿੰਘ ਮਹਿਲ ਕਲਾਂ ਨੇ ਦੱਸਿਆ ਕਿ ਉਸ ਦਾ 22 ਸਾਲਾ ਨੌਜਵਾਨ ਲੜਕਾ ਸੁਖਵਿੰਦਰ ਸਿੰਘ ਲੰਘੀ 30 ਜੁਲਾਈ ਨੂੰ ਅਚਾਨਕ ਲਾਪਤਾ ਹੋ ਗਿਆ। ਇਸ ਸਬੰਧੀ ਉਨ੍ਹਾਂ ਨੇ ਵੱਖ-ਵੱਖ ਧਾਰਮਿਕ ਅਸਥਾਨਾਂ, ਰਿਸ਼ਤੇਦਾਰਾਂ ਕੋਲ ਭਾਲ ਕੀਤੀ ਪਰ ਅੱਜ ਤੱਕ ਕੋਈ ਥਹੁ-ਪਤਾ ਨਹੀਂ ਲੱਗਿਆ।

ਉਨ੍ਹਾਂ ਦਾ ਪਰਿਵਾਰ ਇਸ ਸਮੇਂ ਗੰਭੀਰ ਮਾਨਸਿਕ ਪ੍ਰੇਸ਼ਾਨੀ 'ਚੋਂ ਲੰਘ ਰਿਹਾ ਹੈ। ਇਸ ਸਬੰਧੀ ਪੀੜਤ ਪਰਿਵਾਰ ਵਲੋਂ 2 ਅਗਸਤ ਨੂੰ ਪੁਲਿਸ ਥਾਣਾ ਮਹਿਲ ਕਲਾਂ ਵਿਖੇ ਇਤਲਾਹ ਦਿੱਤੀ ਸੀ ਪਰ ਪੁਲਿਸ ਵੀ ਉਨ੍ਹਾਂ ਦੇ ਨੌਜਵਾਨ ਪੁੱਤਰ ਨੂੰ ਲੱਭਣ 'ਚ ਅਸਫ਼ਲ ਰਹੀ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮੇਰੇ ਲੜਕੇ ਸੁਖਵਿੰਦਰ ਸਿੰਘ ਦੀ ਭਾਲ ਕਰਨ 'ਚ ਉਨ੍ਹਾਂ ਦੀ ਮਦਦ ਕੀਤੀ ਜਾਵੇ। ਇਸ ਸਬੰਧੀ ਐੱਸ.ਐਚ.ਓ. ਮਹਿਲ ਕਲਾਂ ਸ਼ੇਰਵਿੰਦਰ ਸਿੰਘ ਔਲਖ ਨੇ ਕਿਹਾ ਕਿ ਉਹ ਉਕਤ ਨੌਜਵਾਨ ਦੇ ਮੋਬਾਇਲ ਦੀ ਲੋਕੇਸ਼ਨ ਅਤੇ ਸੀ.ਡੀ.ਆਰ. ਰਿਪੋਰਟ ਮੰਗਵਾ ਕੇ ਜਾਂਚ ਕਰ ਚੁੱਕੇ ਹਨ ਪਰ ਕੋਈ ਸੁਰਾਗ ਨਹੀਂ ਮਿਲਿਆ। ਇਸ ਤੋਂ ਇਲਾਵਾ ਵੱਖ-ਵੱਖ ਥਾਵਾਂ 'ਤੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਵੀ ਦੇਖੀ ਜਾ ਚੁੱਕੀ ਹੈ। ਇਸ ਮਾਮਲੇ 'ਚ ਪੁਲਿਸ ਆਪਣਾ ਕੰਮ ਪੂਰੀ ਮੁਸਤੈਦੀ ਨਾਲ ਕਰ ਰਹੀ ਹੈ ਤੇ ਛੇਤੀ ਹੀ ਕਿਸੇ ਸਿੱਟੇ ਉਤੇ ਪਹੁੰਚ ਜਾਵੇਗੀ। 

Ad Position 22
No active advertisement
ਪਿਛਲੀ ਖ਼ਬਰ ਦਿੱਲੀ ਸਰਕਾਰ ਵਲੋਂ ਪੰਜਾਬ ਦੇ ਮੁੱਖ ਮੰਤਰੀ ਰਾਹਤ ਫੰਡ 'ਚ 5 ਕਰੋੜ ਰੁਪਏ ਦਾ ਯੋਗਦਾਨ ਦੇਣ ਦਾ ਐਲਾਨ ਅਗਲੀ ਖ਼ਬਰ ਗੌਰਮਿੰਟ ਟੀਚਰਜ਼ ਯੂਨੀਅਨ ਨੇ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਇਕੱਠੀ ਕੀਤੀ ਤਕਰੀਬਨ 31.20 ਲੱਖ ਰੁਪਏ ਦੀ ਰਾਸ਼ੀ
Ad Position 24