27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਵਿਧਾਇਕ ਮਨਪ੍ਰੀਤ ਇਯਾਲੀ ਵਲੋਂ ਫੱਸਿਆਂ ਬੰਨ੍ਹ ਦੇ ਰਾਹਤ ਕਾਰਜਾਂ ਦਾ ਜਾਇਜ਼ਾ

ਮਾਛੀਵਾੜਾ ਸਾਹਿਬ, 6 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਨੇੜੇ ਫੱਸਿਆਂ...

Ad Position 21
No active advertisement
ਅਜੀਤ ਡੈਸਕ 06-09-2025

ਮਾਛੀਵਾੜਾ ਸਾਹਿਬ, 6 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਨੇੜੇ ਫੱਸਿਆਂ ਵਿਖੇ ਚੱਲ ਰਹੇ ਰਾਹਤ ਕਾਰਜਾਂ ਦਾ ਹਲਕਾ ਮੁੱਲਾਂਪੁਰ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਪ੍ਰਧਾਨ ਉਜਾਗਰ ਸਿੰਘ ਬੈਨੀਪਾਲ, ਸਾਬਕਾ ਚੇਅਰਮੈਨ ਰੁਪਿੰਦਰ ਸਿੰਘ ਬੈਨੀਪਾਲ, ਸੁਰਜੀਤ ਸਿੰਘ ਮਾਂਗਟ, ਸਰਪੰਚ ਮਨਜੀਤ ਸਿੰਘ ਇਰਾਕ, ਗਗਨਦੀਪ ਸਿੰਘ ਖੁਰਾਣਾ, ਸਹਿਰਾਬ ਸਿੰਘ ਬੈਨੀਪਾਲ, ਹਰਦੀਪ ਸਿੰਘ ਢਿੱਲੋਂ, ਮਨਮੋਹਣ ਸਿੰਘ ਚੱਕੀ, ਕੁਲਵਿੰਦਰ ਸਿੰਘ ਪਵਾਤ, ਜਥੇਦਾਰ ਮਨਮੋਹਣ ਸਿੰਘ, ਗੁਰਨਾਮ ਸਿੰਘ ਖਾਲਸਾ ਧਨੂੰਰ ਵੀ ਮੌਜੂਦ ਸਨ।

ਵਿਧਾਇਕ ਇਯਾਲੀ ਨੇ ਪ੍ਰੈੱਸ ਨਾਲ ਗੱਲ ਕਰਦਿਆਂ ਕਿਹਾ ਕਿ ਪਿੰਡ ਫੱਸਿਆਂ ਵਿਖੇ ਧੁੱਸੀ ਬੰਨ੍ਹ ਨੂੰ ਬਚਾਉਣ ਲਈ ਸੂਬੇ ਦੇ ਨੌਜਵਾਨਾਂ ਦਾ ਜੋਸ਼ ਦੇਖ ਕੇ ਬੜੀ ਖੁਸ਼ੀ ਹੋਈ ਕਿ ਲੋਕ ਇਕਜੁੱਟ ਹੋ ਕੇ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੈਂਕੜੇ ਹੀ ਟ੍ਰੈਕਟਰ, ਟਰਾਲੀਆਂ ਬੋਰੀਆਂ ਢੋਅ ਰਹੀਆਂ ਹਨ ਜਿਨ੍ਹਾਂ ਵਿਚ ਡੀਜ਼ਲ ਪਵਾਉਣ ਲਈ ਉਨ੍ਹਾਂ ਆਪਣੀ ਨੇਕ ਕਮਾਈ ’ਚੋਂ 2 ਲੱਖ ਰੁਪਏ ਦਿੱਤੇ।  

Ad Position 22
No active advertisement
ਪਿਛਲੀ ਖ਼ਬਰ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਪੁੱਜੇ ਸਿੱਧ ਬਾਬਾ ਸੋਢਲ ਮੇਲੇ ਅਗਲੀ ਖ਼ਬਰ ਹੜ੍ਹਾਂ ਦੇ ਮੱਦੇਨਜ਼ਰ ਕੇਰਲਾ ਤੋਂ ਰਾਜ ਸਭਾ ਮੈਂਬਰ ਪੁੱਜੇ ਫਾਜ਼ਿਲਕਾ
Ad Position 24