27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਕੱਲ੍ਹ ਤੋਂ ਆਮ ਦੀ ਤਰ੍ਹਾਂ ਖੁੱਲ੍ਹਣਗੇ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ - ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 7 ਸਤੰਬਰ - ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਕੱਲ੍ਹ ਤੋਂ ਆਮ ਦੀ...

Ad Position 21
No active advertisement
ਅਜੀਤ ਡੈਸਕ 07-09-2025

ਚੰਡੀਗੜ੍ਹ, 7 ਸਤੰਬਰ - ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਕੱਲ੍ਹ ਤੋਂ ਆਮ ਦੀ ਤਰ੍ਹਾਂ ਖੁੱਲਣਗੀਆਂ। ਜੇਕਰ ਕੋਈ ਸਕੂਲ ਜਾਂ ਕਾਲਜ਼ ਹੜ੍ਹਾਂ ਤੋਂ ਪ੍ਰਭਾਵਿਤ ਹੈ ਤਾਂ ਉਸਨੂੰ ਬੰਦ ਕਰਨ ਦਾ ਫ਼ੈਸਲਾ ਸੰਬੰਧਿਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਲੋਂ ਕੀਤਾ ਜਾਵੇਗਾ। ਪ੍ਰਾਈਵੇਟ ਸਕੂਲਾਂ ਦੇ ਪ੍ਰਬੰਧਕਾਂ ਲਈ ਇਹ ਯਕੀਨੀ ਬਣਾਉਣਾ ਲਾਜ਼ਮੀ ਹੋਵੇਗਾ ਕਿ ਸਕੂਲ ਦੀ ਇਮਾਰਤ ਅਤੇ ਕਲਾਸਰੂਮ ਬਿਲਕੁਲ ਸੁਰੱਖਿਅਤ ਹਨ ਤਾਂ ਜੋ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ ਅਤੇ 8 ਸਤੰਬਰ ਨੂੰ ਸੂਬੇ ਦੇ ਸਾਰੇ ਸਰਕਾਰੀ ਸਕੂਲ ਵਿਦਿਆਰਥੀਆਂ ਲਈ ਬੰਦ ਰਹਿਣਗੇ। ਅਧਿਆਪਕ ਸਕੂਲਾਂ ਵਿਚ ਹਾਜ਼ਰ ਰਹਿਣਗੇ ਅਤੇ ਸਾਫ਼-ਸਫ਼ਾਈ ਦੀ ਕਾਰਵਾਈ ਐਸ.ਐਮ.ਸੀ., ਪੰਚਾਇਤਾਂ, ਨਗਰ ਕੌਂਸਲਾਂ ਅਤੇ ਕਾਰਪੋਰੇਸ਼ਨਾਂ ਦੀ ਸਹਾਇਤਾ ਨਾਲ ਕੀਤੀ ਜਾਵੇਗੀ। ਅਧਿਆਪਕਾਂ ਵਲੋਂ ਸਕੂਲੀ ਇਮਾਰਤਾਂ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾਵੇਗੀ। ਜੇਕਰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਜਾਂ ਨੁਕਸ ਪਾਇਆ ਜਾਂਦਾ ਹੈ ਤਾਂ ਇਸ ਦੀ ਸੂਚਨਾ ਤੁਰੰਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਇੰਜੀਨੀਅਰਿੰਗ ਵਿਭਾਗ ਨੂੰ ਦਿੱਤੀ ਜਾਵੇ। ਉਨ੍ਹਾਂ ਲਿਖਿਆ ਕਿ 9 ਸਤੰਬਰ ਤੋਂ ਸਾਰੇ ਸਰਕਾਰੀ ਸਕੂਲ ਆਮ ਦੀ ਤਰ੍ਹਾਂ ਖੁੱਲ੍ਹਣਗੇ।

Ad Position 22
No active advertisement
ਪਿਛਲੀ ਖ਼ਬਰ ਸ਼ਿਮਲਾ : ਢਿੱਗਾਂ ਡਿੱਗਣ ਕਾਰਨ ਥਿਓਗ-ਹਟਕੋਟੀ ਸੜਕ ਬੰਦ ਅਗਲੀ ਖ਼ਬਰ ਹੜ੍ਹ ਪ੍ਰਭਾਵਿਤ ਖੇਤਰ ਦਾ ਜਾਇਜ਼ਾ ਲੈਣ ਲਈ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਘੋਨੇਵਾਲਾ ਪੁੱਜੇ
Ad Position 24