27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਕੱਲ੍ਹ ਬੰਦ ਰਹਿਣਗੇ ਅੰਮ੍ਰਿਤਸਰ ਜ਼ਿਲ੍ਹੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ

ਅੰਮ੍ਰਿਤਸਰ, 7 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸਾਕਸ਼ੀ ਸਾਹਨੀ ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਕੱਲ ਭਾਵ 8 ਸਤੰਬਰ ਨੂੰ ਬੱਚਿਆਂ ਲਈ ਬੰਦ ਰੱਖਣ ਦਾ ਹੁਕਮ...

Ad Position 21
No active advertisement
ਅਜੀਤ ਡੈਸਕ 07-09-2025

ਅੰਮ੍ਰਿਤਸਰ, 7 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸਾਕਸ਼ੀ ਸਾਹਨੀ ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਕੱਲ ਭਾਵ 8 ਸਤੰਬਰ ਨੂੰ ਬੱਚਿਆਂ ਲਈ ਬੰਦ ਰੱਖਣ ਦਾ ਹੁਕਮ ਕਰਦੇ ਕਿਹਾ ਕਿ ਕੱਲ੍ਹ ਨੂੰ ਸਾਰੇ ਅਧਿਆਪਕ ਅਤੇ ਪ੍ਰਬੰਧਕ ਕਮੇਟੀਆਂ ਆਪਣੀਆਂ ਸਕੂਲ ਇਮਾਰਤਾਂ ਦੀ ਜਾਂਚ ਕਰਕੇ ਇਸ ਦੀ ਲਿਖਤੀ ਰਿਪੋਰਟ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੂੰ ਦੇਣਗੀਆਂ,‌ ਜੇਕਰ ਇਮਾਰਤਾਂ ਸੁਰੱਖਿਆ ਪੱਖੋਂ ਠੀਕ ਪਾਈਆਂ ਜਾਂਦੀਆਂ ਹਨ ਤਾਂ ਸਕੂਲ ਮੰਗਲਵਾਰ ਨੂੰ ਬੱਚਿਆਂ ਲਈ ਖੋਲ੍ਹੇ ਜਾਣਗੇ, ਜਦ ਕਿ ਹੜ੍ਹ ਪ੍ਰਭਾਵਿਤ ਇਲਾਕੇ ਰਮਦਾਸ, ਅਜਨਾਲਾ, ਅਤੇ ਲੋਪੋਕੇ ਦੇ ਸਕੂਲ ਅਗਲੇ ਹੁਕਮਾਂ ਤੱਕ ਬੰਦ ਰਹਿਣਗੇ। ਉਨ੍ਹਾਂ ਕਿਹਾ ਕਿ ਉਕਤ ਇਲਾਕਿਆਂ ਵਿਚ ਸਕੂਲ ਪ੍ਰਬੰਧਕ ਕਮੇਟੀਆਂ ਸਕੂਲਾਂ ਨੂੰ ਜਾਂਦੇ ਰਸਤੇ ਅਤੇ ਇਮਾਰਤਾਂ ਦੀ ਜਾਂਚ ਕਰਕੇ ਆਪਣੀ ਰਿਪੋਰਟ ਡੀਓ ਦਫਤਰ ਨੂੰ ਜਦੋਂ ਭੇਜਣਗੇ ਉਸ ਉਪਰੰਤ ਅਗਲਾ ਫ਼ੈਸਲਾ ਲਿਆ ਜਾਵੇਗਾ।ਇਸ ਮੌਕੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਰਾਜੇਸ਼ ਸ਼ਰਮਾ ਨੇ ਕਿਹਾ ਕਿ ਹੜ ਪ੍ਰਭਾਵਿਤ ਇਲਾਕੇ ਦੇ ਸਕੂਲਾਂ ਵਿਚ ਪੜ੍ਨ ਵਾਲੇ ਬੱਚੇ ਜ਼ਿਲ੍ਹੇ ਦੇ ਜਿਸ ਵੀ ਇਲਾਕੇ ਵਿਚ ਆਪਣੀ ਅਸਥਾਈ ਰਿਹਾਇਸ਼ ਰੱਖ ਰਹੇ ਹਨ, ਉਹ ਉਨ੍ਹਾਂ ਸਕੂਲਾਂ ਵਿਚ ਹੀ ਪੜਨ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਬਾਰੇ ਸਕੂਲਾਂ ਨੂੰ ਹੁਕਮ ਕਰ ਦਿੱਤੇ ਗਏ ਹਨ ਅਤੇ ਅਸੀਂ ਉਨ੍ਹਾਂ ਸਕੂਲਾਂ ਕੋਲੋਂ ਹੀ ਬੱਚਿਆਂ ਦੀ ਹਾਜ਼ਰੀ ਰਿਪੋਰਟ ਪ੍ਰਾਪਤ ਕਰ ਲਵਾਂਗੇ।

Ad Position 22
No active advertisement
ਪਿਛਲੀ ਖ਼ਬਰ ਹਰਿਆਣਾ : ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਲੋਂ ਹਿਮਾਚਲ ਅਤੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਰਾਹਤ ਸਮੱਗਰੀ ਦੇ... ਅਗਲੀ ਖ਼ਬਰ ਮਨਕੀਰਤ ਔਲਖ ਹੜ ਪੀੜਤਾਂ ਦੀ ਸਹਾਇਤਾ ਲਈ ਅੱਗੇ ਆਏ, ਕਿਸਾਨਾਂ ਲਈ ਨਵੇਂ 10 ਟਰੈਕਟਰ ਲੈ ਕੇ ਪੁੱਜੇ
Ad Position 24