27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵਲੋਂ ਸਰਹੱਦੀ ਪਿੰਡਾਂ ਦਾ ਦੌਰਾ

ਫਾਜ਼ਿਲਕਾ , 7 ਸਤੰਬਰ (ਬਲਜੀਤ ਸਿੰਘ) - ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ ਪੰਜਾਬ ਦੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਫ਼ਾਜ਼ਿਲਕਾ ਜ਼ਿਲ੍ਹੇ ਦੇ ਸਰਹੱਦੀ ਪਿੰਡਾਂ ਦਾ ਦੌਰਾ ਕੀਤਾ...

Ad Position 21
No active advertisement
ਅਜੀਤ ਡੈਸਕ 07-09-2025

ਫਾਜ਼ਿਲਕਾ , 7 ਸਤੰਬਰ (ਬਲਜੀਤ ਸਿੰਘ) - ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ ਪੰਜਾਬ ਦੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਫ਼ਾਜ਼ਿਲਕਾ ਜ਼ਿਲ੍ਹੇ ਦੇ ਸਰਹੱਦੀ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰਾਨ ਉਹ ਕਿਸ਼ਤੀ ਰਾਹੀਂ ਗੁਲਾਬਾ ਭੈਣੀ ਪਿੰਡ ਤੱਕ ਰਾਹਤ ਸਮੱਗਰੀ ਲੈ ਕੇ ਪਹੁੰਚੇ ਅਤੇ ਇੱਥੇ ਖੁਦ ਲੋਕਾਂ ਨੂੰ ਰਾਹਤ ਸਮੱਗਰੀ ਤਕਸੀਮ ਕੀਤੀ। ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਤਕਰੀਬਨ ਇਕ ਮਹੀਨੇ ਤੋਂ ਪੰਜਾਬ ਹੜ੍ਹਾਂ ਨਾਲ ਜੂਝ ਰਿਹਾ ਹੈ ਪਰ ਕੇਂਦਰ ਸਰਕਾਰ ਹਾਲੇ ਤੱਕ ਰਿਪੋਰਟਾਂ ਉਡੀਕਣ ਵਿਚ ਲੱਗੀ ਹੋਈ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ 9 ਸਤੰਬਰ ਨੂੰ ਪ੍ਰਧਾਨ ਮੰਤਰੀ ਪੰਜਾਬ ਦੌਰੇ ਦੌਰਾਨ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਵੱਡਾ ਰਾਹਤ ਪੈਕਜ ਐਲਾਨ ਕਰਕੇ ਜਾਣਗੇ।

ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ ਆਰ.ਡੀ.ਐਫ, ਜੀ.ਐਸ.ਟੀ. ਆਦਿ ਦੇ 60 ਹਜ਼ਾਰ ਕਰੋੜ ਰੁਪਏ ਵੀ ਕੇਂਦਰ ਜਲਦ ਜਾਰੀ ਕਰੇ। ਇਸ ਸੰਬੰਧੀ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਕੇਂਦਰ ਸਰਕਾਰ ਤੋਂ ਇਹ ਮੰਗ ਕਰ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਕੇਂਦਰੀ ਖੇਤੀ ਮੰਤਰੀ ਵੀ ਦੌਰਾ ਕਰਕੇ ਗਏ ਹਨ ਪਰ ਹਾਲੇ ਤੱਕ ਕੇਂਦਰ ਸਰਕਾਰ ਵਲੋਂ ਕੋਈ ਰਾਹਤ ਨਹੀਂ ਭੇਜੀ ਗਈ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਭਾਸ਼ ਚੰਦਰ, ਐਸ.ਡੀ.ਐਮ. ਵੀਰਪਾਲ ਕੌਰ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਵੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਇਆਲੀ ਨੇ ਹੜ੍ਹ ਪੀੜ੍ਹਤਾਂ ਲਈ ਰਾਸ਼ਨ ਤੇ ਪਸ਼ੂਆ ਹਰਾ ਚਾਰਾ ਭੇਜਿਆ ਅਗਲੀ ਖ਼ਬਰ ਸੁਨਾਮ ਮੰਡੀ 'ਚ ਝੋਨੇ ਦੀ ਆਮਦ ਸ਼ੁਰੂ
Ad Position 24