27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਅਨਪਛਾਤੇ ਨੌਜਵਾਨ ਦੀ ਮਿਲੀ ਲਾਸ਼

ਗੁਰੂ ਹਰ ਸਹਾਏ ,7 ਸਤੰਬਰ (ਕਪਿਲ ਕੰਧਾਰੀ) - ਗੁਰੂ ਹਰ ਸਹਾਏ ਦੀ ਸ੍ਰੀ ਮੁਕਤਸਰ ਸਾਹਿਬ ਰੋਡ 'ਤੇ ਸਥਿਤ ਬਸਤੀ ਡੇਰਿਆਂ ਵਾਲੀ ਨਜ਼ਦੀਕ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲਣ ਦੀ ਖ਼ਬਰ ਪ੍ਰਾਪਤ ਹੋਈ ...

Ad Position 21
No active advertisement
ਅਜੀਤ ਡੈਸਕ 07-09-2025

ਗੁਰੂ ਹਰ ਸਹਾਏ ,7 ਸਤੰਬਰ (ਕਪਿਲ ਕੰਧਾਰੀ) - ਗੁਰੂ ਹਰ ਸਹਾਏ ਦੀ ਸ੍ਰੀ ਮੁਕਤਸਰ ਸਾਹਿਬ ਰੋਡ 'ਤੇ ਸਥਿਤ ਬਸਤੀ ਡੇਰਿਆਂ ਵਾਲੀ ਨਜ਼ਦੀਕ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲਣ ਦੀ ਖ਼ਬਰ ਪ੍ਰਾਪਤ ਹੋਈ ਹੈ । ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਬਲਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਉਨ੍ਹਾਂ ਨੂੰ ਫ਼ੋਨ 'ਤੇ ਕਿਸੇ ਨੇ ਇਤਲਾਹ ਦਿੱਤੀ ਕਿ ਸ੍ਰੀ ਮੁਕਤਸਰ ਸਾਹਿਬ ਰੋਡ 'ਤੇ ਸਥਿਤ ਬਸਤੀ ਡੇਰਿਆਂ ਵਾਲੀ ਕੋਲ ਸੜਕ ਕਿਨਾਰੇ ਇਕ ਨੌਜਵਾਨ ਦੀ ਲਾਸ਼ ਪਈ ਹੈ , ਜਿਸ ਤੋਂ ਬਾਅਦ ਉਹ ਤੁਰੰਤ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਤੇ ਲਾਸ਼ ਨੂੰ ਕਬਜ਼ੇ ਵਿਚ ਲਿਆ ਗਿਆ ਹੈ। ਮ੍ਰਿਤਕ ਨੌਜਵਾਨ ਕੌਣ ਹੈ , ਕਿੱਥੋਂ ਦਾ ਰਹਿਣ ਵਾਲਾ ਹੈ ਹਾਲੇ ਤੱਕ ਇਸ ਦੀ ਪਹਿਚਾਨ ਨਹੀਂ ਹੋ ਸਕੀ ਹੈ।

ਇਸ ਦੀ ਮੌਤ ਕਿਵੇਂ ਹੋਈ ਇਸ ਦੇ ਕਾਰਨ ਦਾ ਹਾਲੇ ਤੱਕ ਪਤਾ ਨਹੀਂ ਲੱਗਿਆ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਲਾਸ਼ ਦੇ ਕੋਲ ਇਕ ਪਲਟੀਨਾ ਮੋਟਰਸਾਈਕਲ ਵੀ ਮਿਲਿਆ ਹੈ। ਉਨ੍ਹਾਂ ਵਲੋਂ ਇਸ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ 72 ਘੰਟਿਆਂ ਲਈ ਫ਼ਿਰੋਜਪੁਰ ਮੁਰਦਾ ਘਰ ਭੇਜ ਦਿੱਤਾ ਹੈ ਤੇ ਇਸ ਦੇ ਮੌਤ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਪਿਛਲੇ 13 ਦਿਨ ਤੋਂ ਹੜ੍ਹ ਦਾ ਸੰਤਾਪ ਭੋਗ ਰਹੇ ਹਨ 35 ਗੁੱਜਰ ਪਰਿਵਾਰ ਅਗਲੀ ਖ਼ਬਰ ਵਿਧਾਇਕ ਇਆਲੀ ਨੇ ਹੜ੍ਹ ਪੀੜ੍ਹਤਾਂ ਲਈ ਰਾਸ਼ਨ ਤੇ ਪਸ਼ੂਆ ਹਰਾ ਚਾਰਾ ਭੇਜਿਆ
Ad Position 24