27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਪ੍ਰੇਰਨਾ ਸਦਕਾ ਵੈਟਰਨਰੀ ਅਫ਼ਸਰ ਵੀ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ

ਸੰਗਰੂਰ, 7 ਸਤੰਬਰ (ਧੀਰਜ ਪਸ਼ੌਰੀਆ ) - ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਦੀ ਪ੍ਰੇਰਨਾ ਸਦਕਾ ਜ਼ਿਲ੍ਹਾ ਸੰਗਰੂਰ ਦੇ ਵੈਟਰਨਰੀ ਅਫ਼ਸਰਾਂ ਅਤੇ ਡਾਕਟਰਾਂ ਨੇ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਹਰ ਸੰਭਵ ਸਹਾਇਤਾ ...

Ad Position 21
No active advertisement
ਅਜੀਤ ਡੈਸਕ 07-09-2025

ਸੰਗਰੂਰ, 7 ਸਤੰਬਰ (ਧੀਰਜ ਪਸ਼ੌਰੀਆ ) - ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਦੀ ਪ੍ਰੇਰਨਾ ਸਦਕਾ ਜ਼ਿਲ੍ਹਾ ਸੰਗਰੂਰ ਦੇ ਵੈਟਰਨਰੀ ਅਫ਼ਸਰਾਂ ਅਤੇ ਡਾਕਟਰਾਂ ਨੇ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਹਰ ਸੰਭਵ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਅੱਜ ਸਥਾਨਕ ਰੈਸਟ ਹਾਊਸ ਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਰਾਹਤ ਸਮੱਗਰੀ ਦਾ ਟਰੱਕ ਵੀ ਭੇਜਿਆ, ਜਿਸ ਨੂੰ ਹਰਪਾਲ ਸਿੰਘ ਚੀਮਾ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।ਇਸ ਮੌਕੇ ਗੱਲਬਾਤ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅੱਜ ਪੰਜਾਬ ਅਤੇ ਪੰਜਾਬੀ ਲੋਕ ਬਹੁਤ ਹੀ ਕੁਦਰਤੀ ਮਾਰ ਦਾ ਸਾਹਮਣਾ ਕਰ ਰਹੇ ਹਨ। ਇਸ ਔਖੀ ਘੜੀ ਵਿਚ ਪੀੜਤ ਲੋਕਾਂ ਨਾਲ ਪੂਰਾ ਪੰਜਾਬ ਚੱਟਾਨ ਵਾਂਗ ਖੜ੍ਹਾ ਹੈ।

ਉਨ੍ਹਾਂ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਵਲੋਂ ਪਹਿਲੇ ਦਿਨ ਤੋਂ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਸਿਰਤੋੜ ਯਤਨ ਕੀਤੇ ਜਾ ਰਹੇ ਹਨ ਉਥੇ ਹੀ ਆਮ ਲੋਕਾਂ ਵਲੋਂ ਵੀ ਪੰਜਾਬ ਸਰਕਾਰ ਦੀ ਅਪੀਲ ਉੱਤੇ ਪੀੜਤ ਪਰਿਵਾਰਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਬਿਆਸ ਦਰਿਆ ਦੇ ਬਦਲੇ ਵਹਿਣ ਕਾਰਨ ਮੰਡ ਬਾਊਪੁਰ ਵਿਖੇ ਘਰਾਂ ਨੂੰ ਢਾਅ ਲੱਗਣ ਲੱਗੀ , ਲੋਕ ਘਰਾਂ ਦਾ ਸਾਮਾਨ ਬਾਹਰ ਕੱਢਣ ਲੱ... ਅਗਲੀ ਖ਼ਬਰ ਤੇਜ਼ ਰਫਤਾਰ ਕਾਰ ਦੀ ਟੱਕਰ ਨਾਲ ਟਰੈਕਟਰ ਚਾਲਕ ਦੀ ਮੌਤ
Ad Position 24