28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2025

ਐਨ.ਆਈ.ਏ. ਵਲੋਂ ਜੰਮੂ ਕਸ਼ਮੀਰ ਸਮੇਤ 5 ਰਾਜਾਂ ’ਚ ਛਾਪੇਮਾਰੀ

ਨਵੀਂ ਦਿੱਲੀ, 8 ਸਤੰਬਰ- ਅਧਿਕਾਰਤ ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਰਾਸ਼ਟਰੀ ਜਾਂਚ ਏਜੰਸੀ ਅੱਤਵਾਦੀ ਸਾਜ਼ਿਸ਼ ਮਾਮਲੇ ਵਿਚ ਪੰਜ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ਵਿਚ 20 ਥਾਵਾਂ ’ਤੇ ਤਲਾਸ਼ੀ ਲੈ ਰਹੀ ਹੈ।

Ad Position 21
No active advertisement
ਅਜੀਤ ਡੈਸਕ 08-09-2025

ਨਵੀਂ ਦਿੱਲੀ, 8 ਸਤੰਬਰ- ਅਧਿਕਾਰਤ ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਰਾਸ਼ਟਰੀ ਜਾਂਚ ਏਜੰਸੀ ਅੱਤਵਾਦੀ ਸਾਜ਼ਿਸ਼ ਮਾਮਲੇ ਵਿਚ ਪੰਜ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ਵਿਚ 20 ਥਾਵਾਂ ’ਤੇ ਤਲਾਸ਼ੀ ਲੈ ਰਹੀ ਹੈ। ਜਾਣਕਾਰੀ ਅਨੁਸਾਰ ਇਹ ਛਾਪੇਮਾਰੀ ਅੱਤਵਾਦੀ ਫੰਡਿੰਗ ਮਾਮਲੇ ਦੀ ਚੱਲ ਰਹੀ ਜਾਂਚ ਦੇ ਹਿੱਸਾ ਹੈ।

ਐਨ.ਆਈ.ਏ. ਨੇ ਕਿਹਾ ਕਿ ਆਰਸੀ- 1/2025/ਐਨ.ਆਈ.ਏ./ਸੀ.ਐਚ.ਈ. ਵਜੋਂ ਦਰਜ ਇਕ ਮਾਮਲੇ ਵਿਚ ਪੰਜ ਰਾਜਾਂ ਅਤੇ ਜੰਮੂ-ਕਸ਼ਮੀਰ ਦੇ ਕੇਂਦਰ ਸ਼ਾਸਤ ਪ੍ਰਦੇਸ਼ ਵਿਚ 22 ਥਾਵਾਂ ’ਤੇ ਤਲਾਸ਼ੀ ਚੱਲ ਰਹੀ ਹੈ।

ਏਜੰਸੀ ਨੇ ਕਿਹਾ ਕਿ ਬਿਹਾਰ ਵਿਚ ਅੱਠ ਥਾਵਾਂ, ਜੰਮੂ-ਕਸ਼ਮੀਰ ਵਿਚ ਨੌਂ, ਉੱਤਰ ਪ੍ਰਦੇਸ਼ ਵਿਚ ਦੋ ਅਤੇ ਕਰਨਾਟਕ, ਮਹਾਰਾਸ਼ਟਰ ਅਤੇ ਤਾਮਿਲਨਾਡੂ ਵਿਚ ਇਕ-ਇਕ ਥਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।

ਕਸ਼ਮੀਰ ਵਿਚ ਅਧਿਕਾਰੀਆਂ ਨੇ ਕਿਹਾ ਕਿ ਬਾਰਾਮੂਲਾ, ਕੁਲਗਾਮ ਅਤੇ ਪੁਲਵਾਮਾ ਜ਼ਿਲ੍ਹਿਆਂ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ। ਜੰਮੂ-ਕਸ਼ਮੀਰ ਪੁਲਿਸ ਅਤੇ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਦੀਆਂ ਟੀਮਾਂ ਦੀ ਸਹਾਇਤਾ ਨਾਲ ਕੇਂਦਰੀ ਏਜੰਸੀ ਦੇ ਅਧਿਕਾਰੀਆਂ ਨੇ ਮਾਮਲੇ ਦੀ ਚੱਲ ਰਹੀ ਜਾਂਚ ਦੇ ਹਿੱਸੇ ਵਜੋਂ ਸਵੇਰੇ ਕਸ਼ਮੀਰ ਵਿਚ ਸ਼ੱਕੀ ਥਾਵਾਂ ’ਤੇ ਛਾਪੇਮਾਰੀ ਕੀਤੀ।

ਹੁਣ ਤੱਕ ਛਾਪਿਆਂ ਵਿਚ ਹਿਰਾਸਤ ਜਾਂ ਗ੍ਰਿਫ਼ਤਾਰੀ ਦੀ ਕੋਈ ਤੁਰੰਤ ਰਿਪੋਰਟ ਨਹੀਂ ਆਈ ਹੈ।

Ad Position 22
No active advertisement
ਪਿਛਲੀ ਖ਼ਬਰ ਜੰਮੂ: ਕੁਲਗਾਮ ਵਿਚ ਫੌਜ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਅਗਲੀ ਖ਼ਬਰ ਪਟਿਆਲਾ ਦੇ 43 ਸਕੂਲ ਅਧਿਆਪਕਾਂ ਤੇ ਵਿਦਿਆਰਥੀਆਂ ਲਈ 10 ਸਤੰਬਰ ਤੱਕ ਬੰਦ
Ad Position 24