28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2025

ਜੰਮੂ: ਕੁਲਗਾਮ ਵਿਚ ਫੌਜ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ

ਸ੍ਰੀਨਗਰ, 8 ਸਤੰਬਰ- ਦੱਖਣੀ ਕਸ਼ਮੀਰ ਦੇ ਕੁਲਗਾਮ ਦੇ ਗੱਦਾਰ ਦੇ ਜੰਗਲਾਂ ਵਿਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਮੁਕਾਬਲਾ ਹੋਇਆ। ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ....

Ad Position 21
No active advertisement
ਅਜੀਤ ਡੈਸਕ 08-09-2025

ਸ੍ਰੀਨਗਰ, 8 ਸਤੰਬਰ- ਦੱਖਣੀ ਕਸ਼ਮੀਰ ਦੇ ਕੁਲਗਾਮ ਦੇ ਗੁੱਡਰ ਦੇ ਜੰਗਲਾਂ ਵਿਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਮੁਕਾਬਲਾ ਹੋਇਆ। ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ, ਫੌਜ ਦੀ 9 ਆਰ.ਆਰ. ਅਤੇ ਸੀ.ਆਰ.ਪੀ.ਐਫ਼. ਦੀ ਇਕ ਸਾਂਝੀ ਟੀਮ ਨੇ ਇਲਾਕੇ ਵਿਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ, ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋਇਆ।

ਇਸ ਦੌਰਾਨ ਇਕ ਜਵਾਨ ਦੇ ਜ਼ਖਮੀ ਹੋਣ ਦੀ ਵੀ ਖ਼ਬਰ ਹੈ। ਜਾਣਕਾਰੀ ਅਨੁਸਾਰ ਜੰਗਲ ਵਿਚ 2 ਤੋਂ ਵੱਧ ਲਸ਼ਕਰ ਅੱਤਵਾਦੀ ਲੁਕੇ ਹੋਏ ਹਨ। ਦੋਵਾਂ ਪਾਸਿਆਂ ਤੋਂ ਗੋਲੀਬਾਰੀ ਚੱਲ ਰਹੀ ਹੈ ਅਤੇ ਇਲਾਕੇ ਵਿਚ ਵਾਧੂ ਸੁਰੱਖਿਆ ਬਲ ਭੇਜੇ ਗਏ ਹਨ।

ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ, ਟੀਮ ਗੁੱਡਰ ਦੇ ਜੰਗਲਾਂ ਵਿਚ ਸ਼ੱਕੀ ਸਥਾਨ ਦੇ ਨੇੜੇ ਪਹੁੰਚੀ, ਜਿਥੇ ਲੁਕੇ ਹੋਏ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਜਵਾਨਾਂ ਨੇ ਜਵਾਬੀ ਕਾਰਵਾਈ ਕੀਤੀ।

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਪੰਜਾਬ ਲਈ ਰਾਹਤ ਪੈਕਜ ਦਾ ਕਰਨ ਐਲਾਨ- ਅਮਨ ਅਰੋੜਾ ਅਗਲੀ ਖ਼ਬਰ ਐਨ.ਆਈ.ਏ. ਵਲੋਂ ਜੰਮੂ ਕਸ਼ਮੀਰ ਸਮੇਤ 5 ਰਾਜਾਂ ’ਚ ਛਾਪੇਮਾਰੀ
Ad Position 24