28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2025

ਜੰਮੂ- ਅੰਤਰਰਾਸ਼ਟਰੀ ਸਰਹੱਦ ’ਤੇ ਪਾਕਿਸਤਾਨੀ ਘੁਸਪੈਠੀਆ ਗ੍ਰਿਫ਼ਤਾਰ

ਜੰਮੂ, 8 ਸਤੰਬਰ- ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਥੇ ਆਰ.ਐਸ.ਪੁਰਾ ਸੈਕਟਰ ਵਿਚ ਅੰਤਰਰਾਸ਼ਟਰੀ ਸਰਹੱਦ (ਆਈ.ਬੀ.) ’ਤੇ ਇਕ ਪਾਕਿਸਤਾਨੀ....

Ad Position 21
No active advertisement
ਅਜੀਤ ਡੈਸਕ 08-09-2025

ਜੰਮੂ, 8 ਸਤੰਬਰ- ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਥੇ ਆਰ.ਐਸ.ਪੁਰਾ ਸੈਕਟਰ ਵਿਚ ਅੰਤਰਰਾਸ਼ਟਰੀ ਸਰਹੱਦ (ਆਈ.ਬੀ.) ’ਤੇ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਅਧਿਕਾਰੀਆਂ ਨੇ ਦੱਸਿਆ ਕਿ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਸਰਗੋਧਾ ਦੇ ਰਹਿਣ ਵਾਲੇ ਘੁਸਪੈਠੀਏ, ਸਿਰਾਜ ਖਾਨ ਨੂੰ ਐਤਵਾਰ ਰਾਤ 9.20 ਵਜੇ ਆਕਟਰੋਈ ਚੌਕੀ ’ਤੇ ਤਾਇਨਾਤ ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਦੇ ਜਵਾਨਾਂ ਨੇ ਦੇਖਿਆ। ਘੁਸਪੈਠੀਏ ਨੂੰ ਚੁਣੌਤੀ ਦੇਣ ਤੋਂ ਬਾਅਦ ਸੈਨਿਕਾਂ ਨੇ ਕੁਝ ਗੋਲੀਆਂ ਚਲਾਈਆਂ, ਜਿਸ ਨੂੰ ਬਾਅਦ ਵਿਚ ਸਰਹੱਦੀ ਵਾੜ ਦੇ ਨੇੜੇ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਉਸ ਤੋਂ ਕੁਝ ਪਾਕਿਸਤਾਨੀ ਕਰੰਸੀ ਨੋਟ ਬਰਾਮਦ ਕੀਤੇ ਗਏ ਹਨ।


ਅਧਿਕਾਰੀਆਂ ਨੇ ਕਿਹਾ ਕਿ ਭਾਰਤੀ ਖੇਤਰ ਵਿਚ ਘੁਸਪੈਠ ਕਰਨ ਦੀ ਕੋਸ਼ਿਸ਼ ਕਰਨ ਦੇ ਪਿਛੇ ਉਸ ਦੇ ਉਦੇਸ਼ ਦਾ ਪਤਾ ਲਗਾਉਣ ਲਈ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਜੰਮੂ: ਸੁੱਰਖਿਆ ਬਲਾਂ ਨੇ ਢੇਰ ਕੀਤਾ ਇਕ ਅੱਤਵਾਦੀ ਅਗਲੀ ਖ਼ਬਰ ਪ੍ਰਧਾਨ ਮੰਤਰੀ ਪੰਜਾਬ ਲਈ ਰਾਹਤ ਪੈਕਜ ਦਾ ਕਰਨ ਐਲਾਨ- ਅਮਨ ਅਰੋੜਾ
Ad Position 24