28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2025

ਥਾਰ ਦੀ ਲਪੇਟ 'ਚ ਆਉਣ ਨਾਲ ਔਰਤ ਦੀ ਮੌਤ

ਐੱਸ. ਏ. ਐੱਸ. ਨਗਰ, 8 ਸਤੰਬਰ (ਕਪਿਲ ਵਧਵਾ) - ਮੁਹਾਲੀ ਦੇ ਲਾਂਡਰਾਂ ਚੌਂਕ ਨਜ਼ਦੀਕ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ ਦੋ ਬੱਚਿਆਂ ਦੀ ਮਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਲਾਂਡਰਾਂ ਵਿਖੇ ਕਲੀਨਿਕ...

Ad Position 21
No active advertisement
ਅਜੀਤ ਡੈਸਕ 08-09-2025

ਐੱਸ. ਏ. ਐੱਸ. ਨਗਰ, 8 ਸਤੰਬਰ (ਕਪਿਲ ਵਧਵਾ) - ਮੁਹਾਲੀ ਦੇ ਲਾਂਡਰਾਂ ਚੌਂਕ ਨਜ਼ਦੀਕ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ ਦੋ ਬੱਚਿਆਂ ਦੀ ਮਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਲਾਂਡਰਾਂ ਵਿਖੇ ਕਲੀਨਿਕ ਚਲਾਉਣ ਵਾਲੇ ਡਾ. ਜਗਦੀਸ਼ ਲਾਲ ਦੀ ਪਤਨੀ ਮਨਦੀਪ ਕੌਰ ਆਪਣੇ ਪਾਲਤੂ ਕੁੱਤੇ ਨੂੰ ਸੈਰ ਕਰਵਾਉਣ ਲਈ ਬਾਹਰ ਨਿਕਲੀ ਸੀ, ਇਸੇ ਦੌਰਾਨ ਇਕ ਤੇਜ਼ ਰਫਤਾਰ ਥਾਰ ਚਾਲਕ ਨੇ ਅਚਾਨਕ ਗੱਡੀ ਮਨਦੀਪ ਕੌਰ ਵੱਲ ਮੋੜ ਦਿੱਤੀ, ਜਿਸ ਤੋਂ ਬਾਅਦ ਤੇਜ਼ ਰਫ਼ਤਾਰ ਥਾਰ ਦੀ ਚਪੇਟ ਵਿਚ ਆਉਣ ਨਾਲ ਉਕਤ ਔਰਤ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ। ਮੌਕੇ ਤੇ ਮੌਜੂਦ ਲੋਕਾਂ ਨੇ ਜਦੋਂ ਉਸ ਨੂੰ ਸਰਕਾਰੀ ਹਸਪਤਾਲ ਵਿਖੇ ਲਿਜਾਇਆ ਤਾਂ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸੂਤਰਾਂ ਅਨੁਸਾਰ ਮਨਦੀਪ ਕੌਰ (53) ਦੇ ਦੋ ਬੱਚੇ ਹਨ (ਇਕ ਲੜਕਾ ਤੇ ਇਕ ਲੜਕੀ), ਜੋਂ ਕਿ ਫਿਲਹਾਲ ਗਹਿਰੇ ਸਦਮੇ ਵਿਚ ਹਨ। ਇਸ ਮਾਮਲੇ ਸੰਬੰਧੀ ਥਾਣਾ ਸੋਹਾਣਾ ਦੀ ਪੁਲਿਸ ਨੇ ਥਾਰ ਚਾਲਕ ਵਿਰੁੱਧ ਅਪਰਾਧਿਕ ਮਾਮਲਾ ਦਰਜ ਕਰਕੇ ਉਸ ਨੂੰ ਗਿਰਫ਼ਤਾਰ ਕਰ ਲਿਆ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਕੈਬਨਿਟ ਦੀ ਮੀਟਿੰਗ, ਹਸਪਤਾਲ ਤੋਂ ਵੀਡੀਓ ਕਾਨਫ਼ਰੰਸਿੰਗ ਰਾਹੀਂ ਜੁੜੇ ਮੁੱਖ ਮੰਤਰੀ ਮਾਨ ਅਗਲੀ ਖ਼ਬਰ ਨਸ਼ੀਲਾ ਟੀਕਾ ਲਾਉਣ ਨਾਲ ਨੌਜਵਾਨ ਦੀ ਮੌਤ
Ad Position 24