28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2025

ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਪੰਜਾਬ ਦੇ ਨਾਲ ਹੈ ਖੜ੍ਹੀ- ਅਰਸ਼ਦੀਪ ਸਿੰਘ ਕਲੇਰ

ਸਨੌਰ, (ਪਟਿਆਲਾ), 8 ਸਤੰਬਰ- ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੇ ਦਿਸ਼ਾ ਨਿਰਦੇਸ਼ਾਂ ’ਤੇ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਇਸ ਔਖੇ ਹਾਲਾਤ ਵਿਚ ਲੋੜਵੰਦਾਂ ਦੀ...

Ad Position 21
No active advertisement
ਅਜੀਤ ਡੈਸਕ 08-09-2025

ਸਨੌਰ, (ਪਟਿਆਲਾ), 8 ਸਤੰਬਰ- ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੇ ਦਿਸ਼ਾ ਨਿਰਦੇਸ਼ਾਂ ’ਤੇ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਇਸ ਔਖੇ ਹਾਲਾਤ ਵਿਚ ਲੋੜਵੰਦਾਂ ਦੀ ਸੇਵਾ ਕਰਨ ਲਈ ਵਚਨਬੱਧ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਕੀਤਾ। ਉਨ੍ਹਾਂ ਵਲੋਂ ਹੋਰਨਾਂ ਅਕਾਲੀ ਆਗੂਆਂ ਸਮੇਤ ਅੱਜ ਵਿਧਾਨ ਸਭਾ ਹਲਕਾ ਸਨੌਰ ਦੇ ਪਿੰਡਾਂ ਦਾ ਦੌਰਾ ਕੀਤਾ ਗਿਆ ਤਾਂ ਜੋ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਇਸ ਮੌਕੇ ਜਸਮੇਰ ਸਿੰਘ ਲਾਛੜੂ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਕ੍ਰਿਸ਼ਨ ਸਿੰਘ ਸਨੌਰ ਅਤੇ ਫੌਜਿੰਦਰ ਸਿੰਘ ਮੁਖਮੈਲਪੁਰ ਵੀ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਵਿਰਕ ਕਲਾਂ ’ਚ ਮਾਂ-ਧੀ ਦਾ ਕਤਲ ਅਗਲੀ ਖ਼ਬਰ ਮਨਪ੍ਰੀਤ ਨੇ ਏਸ਼ੀਆ ਕੱਪ ਜਿੱਤ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਕੀਤਾ ਸਮਰਪਿਤ
Ad Position 24