28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2025

‘ਜਿਸ ਦਾ ਖ਼ੇਤ, ਉਸ ਦੀ ਰੇਤ’ ਨੂੰ ਪੰਜਾਬ ਸਰਕਾਰ ਨੇ ਦਿੱਤੀ ਮਨਜ਼ੂਰੀ

ਚੰਡੀਗੜ੍ਹ, 8 ਸਤੰਬਰ- ਪੰਜਾਬ ਕੈਬਨਿਟ ਦੀ ਮੀਟਿੰਗ ਖ਼ਤਮ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਡੀਓ...

Ad Position 21
No active advertisement
ਅਜੀਤ ਡੈਸਕ 08-09-2025

ਚੰਡੀਗੜ੍ਹ, 8 ਸਤੰਬਰ- ਪੰਜਾਬ ਕੈਬਨਿਟ ਦੀ ਮੀਟਿੰਗ ਖ਼ਤਮ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਮੀਟਿੰਗ ਵਿਚ ਲਏ ਗਏ ਫ਼ੈਸਲਿਆਂ ਬਾਰੇ ਜਾਣਕਾਰੀ ਦਿੱਤੀ। ਸਭ ਤੋਂ ਪਹਿਲਾਂ ਉਨ੍ਹਾਂ ਕਿਹਾ ਕਿ ਮੈਂ ਹਸਪਤਾਲ ਵਿਖੇ ਆਪਣੇ ਕਮਰੇ ’ਚ ਬਹਿ ਕੇ ਹਰ ਸਮੇਂ ਪੰਜਾਬੀਆਂ ਦੀ ਚਿੰਤਾ ਕਰਦਾ ਹਾਂ ਤੇ ਜਲਦ ਹੀ ਠੀਕ ਹੋ ਕੇ ਉਨ੍ਹਾਂ ਦੇ ਵਿਚਕਾਰ ਜਾਵਾਂਗਾ। ਉਨ੍ਹਾਂ ਕਿਹਾ ਕਿ ਮੈਂ ਆਪਣੇ ਸਾਰੇ ਅਧਿਕਾਰੀਆਂ ਤੇ ਮੰਤਰੀਆਂ ਨੂੰ ਹੁਕਮ ਦਿੱਤਾ ਹੈ ਕਿ ਇਸ ਦੁੱਖ ਦੀ ਘੜੀ ਵਿਚ ਲੋਕਾਂ ਦੇ ਨਾਲ ਜਾ ਕੇ ਖੜ੍ਹੇ ਹੋਵੋ। ਉਨ੍ਹਾਂ ਦੱਸਿਆ ਕਿ ਅਸੀਂ ‘ਜਿਸ ਦਾ ਖ਼ੇਤ, ਉਸ ਦੀ ਰੇਤ’ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਖ਼ਰਾਬ ਹੋਈਆਂ ਫ਼ਸਲਾਂ ਦਾ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਜਿਨ੍ਹਾਂ ਲੋਕਾਂ ਦੀ ਮੌਤ ਹੋਈ ਹੈ, ਉਨ੍ਹਾਂ ਦੇ ਪਰਿਵਾਰਾਂ ਨੂੰ 4 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਘਰਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਤੋਂ ਬਾਅਦ ਹਰੇਕ ਨੂੰ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ‘ਆਪ’ ਹਰ ਦੁੱਖ ਦੀ ਘੜੀ ਵਿਚ ਪੰਜਾਬੀਆਂ ਦੇ ਨਾਲ ਖੜ੍ਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਹਸਪਤਾਲ ਵਿਚੋਂ ਲਾਈਵ ਹੋ ਕੇ ਹੜ੍ਹ ਪੀੜਤਾਂ ਲਈ ਵੱਡਾ ਐਲਾਨ ਕੀਤਾ। ਜਿਵੇਂ ਜਿਸ ਦਾ ਖੇਤ ਉਹਦੀ ਰੇਤ' ਸਕੀਮ ਤਹਿਤ ਕਿਸਾਨ ਨੂੰ ਰੇਤ ਚੁੱਕਣ ਦੀ ਦੇਵਾਂਗੇ ਆਗਿਆ', 'ਕਿਸਾਨ ਆਪਣੀ ਮਰਜ਼ੀ ਨਾਲ ਖੇਤ 'ਚੋਂ ਰੇਤ ਚੁੱਕ ਕੇ ਵੇਚ ਸਕੇਗਾ', 'ਹੜ੍ਹ ਵਾਲੇ ਇਲਾਕਿਆਂ 'ਚ ਕਰਜ਼ੇ ਵਾਲਿਆਂ ਨੂੰ 6 ਮਹੀਨੇ ਤੱਕ ਕੋਈ ਕਿਸ਼ਤ ਨਹੀਂ ਭਰਨੀ ਪਵੇਗੀ', 'ਪਸ਼ੂਆਂ ਦੇ ਨੁਕਸਾਨ ਲਈ ਸਹਾਇਤਾ ਰਾਸ਼ੀ ਦੇਵੇਗੀ', 'ਹਰ ਪਿੰਡ ਵਿਚ ਕਲੀਨਿਕ ਤੇ ਡਾਕਟਰ ਹੋਵੇਗਾ। ਨੁਕਸਾਨੀਆਂ ਸੜਕਾਂ ਦਾ ਵੀ ਕੰਮ ਜਲਦ ਸ਼ੁਰੂ ਹੋਵੇਗਾ।

Ad Position 22
No active advertisement
ਪਿਛਲੀ ਖ਼ਬਰ ਭਾਰਤ ਤੋਂ ਅਟਾਰੀ ਸਰਹੱਦ ਰਸਤੇ ਆਪਣੇ ਵਤਨ ਪਾਕਿਸਤਾਨ ਜਾਣ ਦੀ ਕੋਸ਼ਿਸ਼ ਕਰਦਾ ਨੌਜਵਾਨ ਕਾਬੂ ਅਗਲੀ ਖ਼ਬਰ ਵਿਰਕ ਕਲਾਂ ’ਚ ਮਾਂ-ਧੀ ਦਾ ਕਤਲ
Ad Position 24